03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਐਸ. ਓ. ਆਈ. ਵਲੋਂ ਪੇਪਰ ਘੁਟਾਲਿਆਂ, ਪੇਪਰ ਲੀਕ ਤੇ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਵਿਰੁੱਧ 6 ਨੂੰ ਵਿਸ਼ਾਲ ਧਰਨਾ ਦਿੱਤੇ ਜਾਣ ਦਾ ਐਲਾਨ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਐਸ. ਓ. ਆਈ. ਦੀ ਮੀਟਿੰਗ

ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸ. ਓ.

Ad Position 21
No active advertisement
ਅਜੀਤ ਡੈਸਕ 03-08-2026

ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸ. ਓ. ਆਈ.) ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ’ਚ ਐਸ. ਓ. ਆਈ. ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ਸਕੱਤਰ ਜਨਰਲ ਪੰਜਾਬ ਮਨਵਿੰਦਰ ਸਿੰਘ ਵੜੈਚ, ਮਾਲਵਾ ਜ਼ੋਨ ਤਿੰਨ ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਸਮੇਤ ਵੱਖ-ਵੱਖ ਆਗੂ ਮੌਜੂਦ ਸਨ। ਮੀਟਿੰਗ ਸੰਬੰਧੀ ਉਪਰੋਕਤ ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਵਿਚ ਲਗਾਤਾਰ ਸਾਹਮਣੇ ਆ ਰਹੇ ਕਥਿਤ ਪੇਪਰ ਘੁਟਾਲਿਆਂ ਅਤੇ ਪੇਪਰ ਲੀਕ ਦੇ ਮਾਮਲਿਆਂ, ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਤੇ ਪੰਜਾਬ ਵਿਚ ਸਿੱਖਿਆ ਦੇ ਡਿੱਗ ਰਹੇ ਮਿਆਰ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਨੂੰ ਲੈ ਕੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਯੂਨੀਵਰਸਿਟੀ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨਾ ਤੇ ਇਸ ਨੂੰ ਲੋੜੀਂਦੇ ਸਰੋਤ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਲਈ ਪੰਜਾਬੀ ਯੂਨੀਵਰਸਿਟੀ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਰਕਾਰ ਨੂੰ ਠੋਸ ਤੇ ਲੰਬੇ ਸਮੇਂ ਦੀ ਨੀਤੀ ਬਣਾਉਣੀ ਚਾਹੀਦੀ ਹੈ। ਆਗੂਆਂ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 6 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਧਰਨੇ ਵਿਚ ਪੇਪਰ ਘੁਟਾਲਿਆਂ ਤੇ ਪੇਪਰ ਲੀਕ ਦੇ ਮਾਮਲੇ, ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਸੁਰੱਖਿਆ, ਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਅਤੇ ਸਿੱਖਿਆ ਦੇ ਡਿੱਗ ਰਹੇ ਮਿਆਰ ਵਰਗੇ ਮੁੱਦੇ ਪ੍ਰਮੁੱਖ ਤੌਰ ’ਤੇ ਉਠਾਏ ਜਾਣਗੇ ਅਤੇ ਇਹ ਧਰਨਾ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਸਰਕਾਰ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਇਸ ਮੌਕੇ ਹੁਸਨਦੀਪ ਸਿੰਘ ਚਹਿਲ, ਵਰਿੰਦਰ ਸਿੰਘ ਨਾਭਾ, ਸਹਿਜਪ੍ਰੀਤ ਸਿੰਘ ਸਾਹਨੀ, ਸਹਿਜਪ੍ਰੀਤ ਸਿੰਘ ਧਾਲੀਵਾਲ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਖ਼ੁਰਦ ਤੋਂ ਸ਼ਰਧਾਲੂਆਂ ਦੀ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਹੋਈ ਰਵਾਨਾ ਅਗਲੀ ਖ਼ਬਰ ਦੀ ਪਟਿਆਲਾ ਵੈਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ’ਚ ਸਮਾਜਿਕ ਤੇ ਰਾਜਨੀਤਿਕ ਮੁੱਦਿਆਂ ’ਤੇ ਚਰਚਾ ਸੂਬਿਆਂ ਦਾ ਵਿਕਾਸ...
Ad Position 24
No active advertisement