ਆਉਣ ਵਾਲੀਆਂ ਵਿਧਾਨ ਸਭਾ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨੀ ਤੈਅ-ਬੀਬੀ ਰਾਮਗੜ੍ਹ
ਨਾਭਾ, 2 ਅਗਸਤ (ਜਗਨਾਰ ਸਿੰਘ ਦੁਲੱਦੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਹੀ ਉਤਾਵਲੇ ਹਨ, ਕਿਉ ਜੋ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੌਰਾਨ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਕਾਫੀ ਪਸਰ ਚੁੱਕਿਆ ਹੈ। ਇਹ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਸਾਬਕਾ ਚੇਅਰਪਰਸਨ ਬਲਾਕ ਸੰਮਤੀ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਹਲਕਾ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਨਾਭਾ, 2 ਅਗਸਤ (ਜਗਨਾਰ ਸਿੰਘ ਦੁਲੱਦੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਹੀ ਉਤਾਵਲੇ ਹਨ, ਕਿਉ ਜੋ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੌਰਾਨ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਕਾਫੀ ਪਸਰ ਚੁੱਕਿਆ ਹੈ। ਇਹ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਸਾਬਕਾ ਚੇਅਰਪਰਸਨ ਬਲਾਕ ਸੰਮਤੀ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਹਲਕਾ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਹਿੰਦੇ ਹਨ ਉਹ ਕਰਦੇ ਹਨ, ਇਸ ਕਰਕੇ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਲੋਕਾਂ ਨਾਲ ਕੋਈ ਝੂਠਾ ਵਾਅਦਾ ਨਹੀਂ ਕੀਤਾ। ਬੀਬੀ ਰਾਮਗੜ੍ਹ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਤਰੱਕੀ ਕੀਤੀ ਹੈ ਅਤੇ ਨੌਜਵਾਨਾਂ ਨੂੰ ਵੀ ਵੱਡੀ ਗਿਣਤੀ ’ਚ ਸਰਕਾਰ ਵਲੋਂ ਰੁਜ਼ਗਾਰ ਦਿੱਤੇ ਜਾਂਦੇ ਰਹੇ ਹਨ, ਜਿਸ ਕਰਕੇ ਪੰਜਾਬ ਦਾ ਹਰ ਵਰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਕਾਹਲਾ ਹੈ।