03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸ ਵਿਧਾਇਕ ਦੇਵ ਮਾਨ ਨੇ ਕੀਤੀਆਂ ਰਵਾਨਾ

ਭਾਦਸੋਂ , 2 ਅਗਸਤ (ਗੁਰਬਖਸ਼ ਸਿੰਘ ਵੜੈਚ)-ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਨਾਭਾ ਦੇ ਭਾਦਸੋਂ, ਸੁਧੇਵਾਲ ਤੇ ਹੱਲੋਤਾਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਪਵਿੱਤਰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-08-2026
ਭਾਦਸੋਂ , 2 ਅਗਸਤ (ਗੁਰਬਖਸ਼ ਸਿੰਘ ਵੜੈਚ)-ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਨਾਭਾ ਦੇ ਭਾਦਸੋਂ, ਸੁਧੇਵਾਲ ਤੇ ਹੱਲੋਤਾਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਪਵਿੱਤਰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਆਉਣ-ਜਾਣ, ਰਹਿਣ ਤੇ ਭੋਜਨ ਸਮੇਤ ਯਾਤਰਾ ਦੀਆਂ ਸਾਰੀਆਂ ਸਹੂਲਤਾਂ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ, ਸ੍ਰੀ ਦੁਰਗਿਆਣਾ ਮੰਦਰ ਅਤੇ ਅਟਾਰੀ ਬਾਰਡਰ ਦੇ ਦਰਸ਼ਨ ਕਰਨਗੇ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ (ਡਾਇਰੈਕਟਰ), ਭੁਪਿੰਦਰ ਸਿੰਘ ਕੱਲਰ ਮਾਜਰੀ (ਵਾਈਸ ਚੇਅਰਮੈਨ), ਸਿਮਰਨਜੀਤ ਸਿੰਘ ਅੜਕ ਚੌਹਾਨ, ਜਸਵੀਰ ਸਿੰਘ ਵਜੀਦਪੁਰ, ਰੁਪਿੰਦਰ ਸਿੰਘ ਭਾਦਸੋਂ, ਸਤਨਾਮ ਸਿੰਘ ਕੌਂਸਲਰ ਤੇ ਸੁਖਦੀਪ ਸਿੰਘ ਖਹਿਰਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਤਕ ਪਾਰਕ ’ਤੇ ਕਬਜ਼ਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਪ੍ਰੋ. ਸੁਮੇਰ ਸਿੰਘ ਸੀੜਾ ਅਗਲੀ ਖ਼ਬਰ ਅਗਰਵਾਲ ਸਭਾ ਵਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ
Ad Position 24
No active advertisement