02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬੀ ’ਵਰਸਿਟੀ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ 2.0’ ਨਾਲ਼ ਸੰਬੰਧਿਤ ਵਿਸ਼ੇਸ਼ ਸਮਾਗਮ ਕਰਵਾਇਆ ਨੌਜਵਾਨਾਂ ਦੀ ਊਰਜਾ ਨੂੰ ਰਚਨਾਤਮਕ ਕਾਰਜਾਂ ਤੇ ਸਮਾਜ ਸੇਵਾ ਵੱਲ ਸੇਧਿਤ ਕਰਨਾ ਸਮੇਂ ਦੀ ਲੋੜ-ਡਾ. ਜਗਦੀਪ ਸਿੰਘ

ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 03-08-2026
ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਅੱਜ ਯੁਵਾ ਮਾਮਲੇ ਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਪ੍ਰੋਗਰਾਮ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ 2.0’ ਨਾਲ਼ ਆਨਲਾਈਨ ਵਿਧੀ ਰਾਹੀਂ ਸਮੂਹਿਕ ਰੂਪ ਵਿਚ ਜੁੜਨ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਰਹਿਣ ਦੀ ਸਹੁੰ ਚੁਕਵਾਈ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਉੱਚੇ ਨੈਤਿਕ ਮੁੱਲ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਵਿਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਰਚਨਾਤਮਕ ਕਾਰਜਾਂ, ਸਿੱਖਿਆ, ਖੋਜ, ਖੇਡਾਂ ਅਤੇ ਸਮਾਜ ਸੇਵਾ ਵੱਲ ਸੇਧਿਤ ਕਰਨਾ ਸਮੇਂ ਦੀ ਲੋੜ ਹੈ। ਉਪਰੰਤ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਾ-ਮੁਕਤ ਰਹਿਣ ਲਈ ਸਹੁੰ ਚੁਕਵਾਈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਤੇ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਮੌਜੂਦ ਸਨ। ਐੱਨ. ਐੱਸ. ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਵਿਭਾਗ ਨਾਲ ਸੰਬੰਧਿਤ ਲਗਪਗ 30 ਕਾਲਜਾਂ ਵਿਚ ਵੀ ਇਹ ਸਮਾਗਮ ਕਰਵਾਇਆ, ਜਿਸ ਵਿਚ 2500 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਾ-ਮੁਕਤ ਭਾਰਤ ਦੇ ਨਿਰਮਾਣ ਲਈ ਸਹੁੰ ਚੁੱਕੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਨਲਾਈਨ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਾ-ਮੁਕਤ ਸਮਾਜ ਦੇ ਦੂਤ ਬਣਨ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਨਿਰਮਾਣ ਤੰਦਰੁਸਤ, ਜਾਗਰੂਕ ਅਤੇ ਨਸ਼ਾ-ਮੁਕਤ ਨੌਜਵਾਨਾਂ ਦੇ ਹੱਥਾਂ ਨਾਲ ਹੀ ਸੰਭਵ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਜਨ-ਅੰਦੋਲਨ ਨੂੰ ਆਪਣੇ ਪਰਿਵਾਰਾਂ, ਸਿੱਖਿਆ ਸੰਸਥਾਵਾਂ ਅਤੇ ਸਮਾਜ ਤੱਕ ਲੈ ਕੇ ਜਾਣ ਅਤੇ ਆਪਣੇ ਆਚਰਨ ਰਾਹੀਂ ਦੂਜਿਆਂ ਲਈ ਪ੍ਰੇਰਣਾ ਬਣਨ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ, ਕੇਂਦਰ ਅੱਗੇ ਰੱਖੀਆਂ ਮੰਗਾਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਰ ਵਰਗ... ਅਗਲੀ ਖ਼ਬਰ ਪਬਲਿਕ ਹੈਲਪ ਫਾਊਂਡੇਸ਼ਨ ਪੰਜਾਬ ਦਾ ਸਮਰ ਇੰਟਰਨਸ਼ਿਪ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ
Ad Position 24
No active advertisement