ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਸ੍ਰੀ ਕਾਲੀ ਦੇਵੀ ਮਾਤਾ ਦੇ ਨਵਨਿਰਮਾਣ ਕਾਰਜਾਂ ਦਾ ਨਿਰੀਖਣ
ਪਟਿਆਲਾ, 2 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਇਤਿਹਾਸਕ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਵਿਖੇ ਪਹੁੰਚ ਕੇ ਮਾਤਾ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਪਟਿਆਲਾ ਸ਼ਹਿਰ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਉਨ੍ਹਾਂ ਨੇ ਮੰਦਰ ਵਿਖੇ ਚੱਲ ਰਹੇ ਨਵਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਨਿਰੀਖਣ ਕੀਤਾ।
ਪਟਿਆਲਾ, 2 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਇਤਿਹਾਸਕ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਵਿਖੇ ਪਹੁੰਚ ਕੇ ਮਾਤਾ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਪਟਿਆਲਾ ਸ਼ਹਿਰ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਉਨ੍ਹਾਂ ਨੇ ਮੰਦਰ ਵਿਖੇ ਚੱਲ ਰਹੇ ਨਵਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਤੀਰਥ ਯਾਤਰਾ ਕਮੇਟੀ ਦੇ ਚੇਅਰਮੈਨ ਕਮਲ ਬਾਂਸਲ, ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪ੍ਰਵੀਣ ਛਾਬੜਾ (ਰਾਜਪੁਰਾ) ਅਤੇ ਕਾਲੀ ਮਾਤਾ ਮੰਦਰ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਜੈ ਅਲੀਪੁਰੀਆ ਤੇ ਸੰਜੇ ਗੋਇਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਚੇਅਰਮੈਨ ਮਹਿਤਾ ਨੇ ਨਵਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸੰਬੰਧਤ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਕੰਮ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਕਾਸਮੁਖੀ ਵਿਜ਼ਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਅਸਥਾਨਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ ਤੇ ਨਵਨਿਰਮਾਣ ਕਾਰਜ ਮੁਕੰਮਲ ਹੋਣ ਉਪਰੰਤ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ । ਉਨ੍ਹਾਂ ਕਿਹਾ ਕਿ ਸਰਕਾਰ ਧਾਰਮਿਕ ਅਸਥਾਨਾਂ ਦੀ ਵਿਰਾਸਤੀ ਸ਼ਾਨ ਨੂੰ ਬਰਕਰਾਰ ਰੱਖਦਿਆਂ ਆਧੁਨਿਕ ਸਹੂਲਤਾਂ ਵੀ ਯਕੀਨੀ ਬਣਾ ਰਹੀ ਹੈ। ਚੇਅਰਮੈਨ ਮਹਿਤਾ ਨੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਮੰਦਰ ਦੇ ਵਿਕਾਸ ਕਾਰਜਾਂ ਸੰਬੰਧੀ ਉਨ੍ਹਾਂ ਦੇ ਸੁਝਾਅ ਸੁਣੇ। ਇਸ ਮੌਕੇ ਸਮਾਜ ਸੇਵੀ ਅਮਰੀਸ਼ ਬਾਂਸਲ, ਸਤਪਾਲ ਗੋਇਲ, ਸ਼ਿਵ ਸ਼ੰਕਰ ਸੇਵਾ ਕਲੱਬ ਦੇ ਪ੍ਰਧਾਨ ਜਿਮੀ ਆਹੂਜਾ, ਕ੍ਰਿਸ਼ਨ ਰਥ ਯਾਤਰਾ ਸੋਸਾਇਟੀ ਦੇ ਪ੍ਰਦੀਪ ਗੁਪਤਾ, ਰਵਿੰਦਰ ਸਿੰਗਲਾ ਅਤੇ ਸੋਨਮ ਬਾਂਸਲ, ਮੰਥਨ ਅਵੇਅਰਨੈੱਸ ਸੁਸਾਇਟੀ ਦੇ ਹਰੀਸ਼ ਕੁਮਾਰ, ਪਟਿਆਲਾ ਕਾਰ ਬਾਜ਼ਾਰ ਦੇ ਪ੍ਰਧਾਨ ਸੰਜੈ ਗੋਇਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਦਨ ਅਰੋੜਾ, ਧਰਮਸੇਵਕ ਨਰੇਸ਼ ਕਾਕਾ, ਗੌਰਵ ਛਾਬੜਾ, ਹਰ ਹਰ ਮਹਾਦੇਵ ਸੇਵਾ ਸਮਿਤੀ ਦੇ ਐਸ. ਕੇ. ਤਨੇਜਾ, ਰਾਜੀਵ ਰਾਓ, ਰਾਕੇਸ਼ ਕੁਮਾਰ ਤਨੇਜਾ, ਓਮ ਪ੍ਰਕਾਸ਼ ਚੁੱਘ, ਸਚਿਨ ਗੁਪਤਾ, ਅਜੈ ਅਰੋੜਾ, ਅਰਸ਼ ਖੰਨਾ ਅਤੇ ਹਰਸ਼ ਮਹਿਤਾ, ਜੁਆਇੰਟ ਐਸੋਸੀਏਸ਼ਨ ਆਫ਼ ਇੰਡੀਪੈਂਡੈਂਟ ਮੈਡੀਕਲ ਲੈਬ ਐਂਡ ਐਲਾਈਡ ਪ੍ਰੋਫੈਸ਼ਨਲਜ਼ (ਜੈਮਿਲਾਪ) ਦੇ ਦਵਿੰਦਰ ਹੈਪੀ, ਅਮਿਤ ਨਰੂਲਾ ਤੇ ਸੁਮਿਤ ਠਾਕੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।