ਜਨਮ ਦਿਹਾੜੇ ਨੂੰ ਸਮਰਪਿਤ ਆਲੋਵਾਲ ਵਿਖੇ ਲੱਗੇਗਾ ਦਸਤਾਰ ਕੈਂਪ
ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਵਾਲੇ ਨੌਜਵਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਭਾਈ ਮਨਦੀਪ ਸਿੰਘ ਖੁਰਦ
ਨਾਭਾ, 2 ਅਗਸਤ (ਜਗਨਾਰ ਸਿੰਘ ਦੁਲੱਦੀ)-ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਈਸ਼ਰਸਰ ਸਾਹਿਬ ਪਿੰਡ ਆਲੋਵਾਲ ਵਿਖੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਵਿਸ਼ੇਸ਼ ਸਹਿਯੋਗ ਨਾਲ ਸੰਪ੍ਰਦਾਇ ਦੇ ਮੁਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ‘ਆਓ ਦਸਤਾਰਾਂ ਸਜਾਈਏ’ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਰਹਿ ਪੰਜਾਬ ਦੇ ਮੁਖੀ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਦਸਤਾਰ ਕੈਂਪ ਲਗਾਇਆ ਜਾਂਦਾ ਹੈ, ਜਿਸ ਤਹਿਤ 5 ਅਗਸਤ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਗੁਰਦੁਆਰਾ ਈਸਰਸਰ ਸਾਹਿਬ ਪਿੰਡ ਆਲੋਵਾਲ ਵਿਖੇ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ’ਚ ਜੋ ਵੀ ਨੌਜਵਾਨ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕਰਨਗੇ।
ਦ
ਦਸਤਾਰ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ
03-08-2026
ਨਾਭਾ, 2 ਅਗਸਤ (ਜਗਨਾਰ ਸਿੰਘ ਦੁਲੱਦੀ)-ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਈਸ਼ਰਸਰ ਸਾਹਿਬ ਪਿੰਡ ਆਲੋਵਾਲ ਵਿਖੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਵਿਸ਼ੇਸ਼ ਸਹਿਯੋਗ ਨਾਲ ਸੰਪ੍ਰਦਾਇ ਦੇ ਮੁਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ‘ਆਓ ਦਸਤਾਰਾਂ ਸਜਾਈਏ’ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਰਹਿ ਪੰਜਾਬ ਦੇ ਮੁਖੀ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਦਸਤਾਰ ਕੈਂਪ ਲਗਾਇਆ ਜਾਂਦਾ ਹੈ, ਜਿਸ ਤਹਿਤ 5 ਅਗਸਤ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਗੁਰਦੁਆਰਾ ਈਸਰਸਰ ਸਾਹਿਬ ਪਿੰਡ ਆਲੋਵਾਲ ਵਿਖੇ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ’ਚ ਜੋ ਵੀ ਨੌਜਵਾਨ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕਰਨਗੇ। ਉਨ੍ਹਾਂ ਨੂੰ ਸੰਸਥਾਂ ਵਲੋਂ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਤੇ ਜੋ ਵੀ ਬੱਚੇ ਗੁਰਬਾਣੀ ਜਾਂ ਇਤਿਹਾਸ ਸੰਬੰਧੀ ਜਾਣਕਾਰੀ ਦੇਣਗੇ ਉਨ੍ਹਾਂ ਨੂੰ ਤਗਮਾ ਪ੍ਰਸ਼ੰਸਾ ਪੱਤਰ ਤੇ ਦਸਤਾਰ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਸਤਾਰ ਕੈਂਪ ਦੌਰਾਨ ਇੰਟਰਨੈਸ਼ਨਲ ਦਸਤਾਰ ਕੋਚਾਂ ਦੁਆਰਾ ਹਰ ਪ੍ਰਕਾਰ ਦੀ ਦਸਤਾਰ ਸਿਖਲਾਈ ਵੀ ਦਿੱਤੀ ਜਾਵੇਗੀ।