02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਸਮਾਣਾ, 2 ਅਗਸਤ (ਸਾਹਿਬ ਸਿੰਘ)-ਸਮਾਣਾ-ਪਾਤੜਾਂ ਸੜਕ ’ਤੇ ਸਥਿਤ ਅਦਾਲਤੀ ਕੰਪਲੈਕਸ ਨੇੜੇ ਸਨਿਚਰਵਾਰ ਸ਼ਾਮ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸ਼ਹਿਰੀ ਸਮਾਣਾ ਦੇ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਮਿ੍ਤਕ ਜੋਰਾ ਸਿੰਘ (26) ਦੇ ਪਿਤਾ ਗੁਰਮੇਲ ਸਿੰਘ ਵਲੋਂ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਪੁੱਤਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਾਣਾ ਤੋਂ ਆਪਣੇ ਪਿੰਡ ਕਕਰਾਲਾ ਭਾਈਕਾ ਵਲ ਜਾ ਰਿਹਾ ਸੀ।

Ad Position 21
No active advertisement
ਸੀਨੀਅਰ ਸਿਟੀਜ਼ਨ ਕੌਂਸਲ ਦੇ ਅਹੁਦੇਦਾਰ ਡਾਕਟਰਾਂ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 03-08-2026
ਸਮਾਣਾ, 2 ਅਗਸਤ (ਸਾਹਿਬ ਸਿੰਘ)-ਸਮਾਣਾ-ਪਾਤੜਾਂ ਸੜਕ ’ਤੇ ਸਥਿਤ ਅਦਾਲਤੀ ਕੰਪਲੈਕਸ ਨੇੜੇ ਸਨਿਚਰਵਾਰ ਸ਼ਾਮ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸ਼ਹਿਰੀ ਸਮਾਣਾ ਦੇ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਮਿ੍ਤਕ ਜੋਰਾ ਸਿੰਘ (26) ਦੇ ਪਿਤਾ ਗੁਰਮੇਲ ਸਿੰਘ ਵਲੋਂ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਪੁੱਤਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਾਣਾ ਤੋਂ ਆਪਣੇ ਪਿੰਡ ਕਕਰਾਲਾ ਭਾਈਕਾ ਵਲ ਜਾ ਰਿਹਾ ਸੀ। ਜਦੋਂ ਉਹ ਅਦਾਲਤੀ ਕੰਪਲੈਕਸ ਨੇੜੇ ਪਹੁੰਚਿਆ ਤਾਂ ਘੱਗਾ ਪਾਸਿਉਂ ਆ ਰਹੀ ਇਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੇ ਚਾਲਕ ਨੇ ਉਸ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਦੇ ਸਿੱਟੇ ਵਜੋਂ ਜੋਰਾ ਸਿੰਘ ਮੋਟਰਸਾਈਕਲ ਸਣੇ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਰਾਹਗੀਰਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਜੋਰਾ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਪਹੁੰਚਾਇਆ ਗਿਆ, ਜਿਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿਚ ਲੈ ਕੇ ਚਾਲਕ ਖੁਸ਼ਵਿੰਦਰ ਸਿੰਘ ਵਾਸੀ ਪਿੰਡ ਚਰਾਸੋਂ ਖ਼ਿਲਾਫ਼ ਮਾਮਲਾ ਦਰਜ ਕਰ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਘਨੌਰ ’ਚ ਕਾਂਗਰਸੀ ਟਕਸਾਲੀ ਆਗੂਆਂ ਵਲੋਂ ਮੀਟਿੰਗ ਮੁਅੱਤਲ ਸਾਬਕਾ ਵਿਧਾਇਕ ਜਲਾਲਪੁਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਜਨਮ ਦਿਹਾੜੇ ਨੂੰ ਸਮਰਪਿਤ ਆਲੋਵਾਲ ਵਿਖੇ ਲੱਗੇਗਾ ਦਸਤਾਰ ਕੈਂਪ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਵਾਲੇ ਨੌਜਵਾਨਾਂ ਨੂੰ ਕੀ...
Ad Position 24
No active advertisement