ਘਨੌਰ ’ਚ ਕਾਂਗਰਸੀ ਟਕਸਾਲੀ ਆਗੂਆਂ ਵਲੋਂ ਮੀਟਿੰਗ
ਮੁਅੱਤਲ ਸਾਬਕਾ ਵਿਧਾਇਕ ਜਲਾਲਪੁਰ ਦਾ ਪੁਤਲਾ ਫੂਕਿਆ
ਘਨੌਰ, 2 ਅਗਸਤ (ਸਰਦਾਰਾ ਸਿੰਘ ਲਾਛੜੂ)-ਘਨੌਰ ਵਿਖੇ ਅੱਜ ਕਾਂਗਰਸ ਪਾਰਟੀ ਦੇ ਟਕਸਾਲੀ ਆਗੂਆਂ ਵਲੋਂ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਉੱਪਰ ਪਾਰਟੀ ਹਾਈਕਮਾਨ ਵਲੋਂ ਬੀਤੇ ਦਿਨੀਂ ਕੀਤੀ ਕਾਰਵਾਈ ਅਤੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰਨ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ। ਇਹ ਪ੍ਰੈੱਸ ਕਾਨਫਰੰਸ ਹਰਦੀਪ ਸਿੰਘ ਲਾਡਾ, ਪੰਜਾਬ ਤੇ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੇ ਮੈਂਬਰ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਚੌਧਰੀ ਤੇ ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ।
ਘਨੌਰ, 2 ਅਗਸਤ (ਸਰਦਾਰਾ ਸਿੰਘ ਲਾਛੜੂ)-ਘਨੌਰ ਵਿਖੇ ਅੱਜ ਕਾਂਗਰਸ ਪਾਰਟੀ ਦੇ ਟਕਸਾਲੀ ਆਗੂਆਂ ਵਲੋਂ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਉੱਪਰ ਪਾਰਟੀ ਹਾਈਕਮਾਨ ਵਲੋਂ ਬੀਤੇ ਦਿਨੀਂ ਕੀਤੀ ਕਾਰਵਾਈ ਅਤੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰਨ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ। ਇਹ ਪ੍ਰੈੱਸ ਕਾਨਫਰੰਸ ਹਰਦੀਪ ਸਿੰਘ ਲਾਡਾ, ਪੰਜਾਬ ਤੇ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੇ ਮੈਂਬਰ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਚੌਧਰੀ ਤੇ ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਿਸ ਪਾਰਟੀ ਨੇ ਮਦਨ ਲਾਲ ਜਲਾਲਪੁਰ ਨੂੰ ਹਰ ਪੱਧਰ ’ਤੇ ਮਾਣ-ਸਤਿਕਾਰ ਦਿੱਤਾ ਅਤੇ ਇੱਥੋਂ ਤੱਕ ਪਹੁੰਚਾਇਆ, ਅੱਜ ਉਸੇ ਪਾਰਟੀ ਦੇ ਖ਼ਿਲਾਫ਼ ਅਜਿਹੀ ਬਿਆਨਬਾਜ਼ੀ ਕਰਨਾ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦਾ ਇਹ ਫੈਸਲਾ ਬਿਲਕੁਲ ਜਾਇਜ਼ ਹੈ ਅਤੇ ਜੇਕਰ ਭਵਿੱਖ ਵਿਚ ਵੀ ਕੋਈ ਪਾਰਟੀ ਵਿਰੁੱਧ ਅਜਿਹੀ ਹਰਕਤ ਕਰੇਗਾ ਤਾਂ ਉਸ ਵਿਰੁੱਧ ਵੀ ਪੂਰੀ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਮਦਨ ਲਾਲ ਜਲਾਲਪੁਰ ਵਲੋਂ ਪਿਛਲੇ ਸਮੇਂ ਦੌਰਾਨ ਹਲਕੇ ਵਿਚ ਪਾਰਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਪਾਰਟੀ ਦੇ ਵਫਾਦਾਰ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰੋਸ ਦਾ ਪ੍ਰਗਟਾਵਾ ਕਰਦਿਆਂ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਘਨੌਰ ਵਿਖੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਪੁਤਲਾ ਫੂਕਿਆ ਤੇ ਪਾਰਟੀ ਹਾਈਕਮਾਨ ਦੇ ਇਸ ਫੈਸਲੇ ਦੇ ਹੱਕ ਵਿਚ ਜੰਗ ਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਮਿਹਨਤ ਕਰਨਗੇ। ਇਸ ਮੌਕੇ ਅਵਤਾਰ ਸਿੰਘ ਧਨੋਆ, ਕਾਂਗਰਸ ਸੇਵਾ ਦਲ ਜਰਨਲ ਸਕੱਤਰ ਪਟਿਆਲਾ ਰਾਮਪਾਲ ਸਿੰਘ, ਕੁਲਦੀਪ ਸਿੰਘ ਮੰਜੋਲੀ, ਮਨਜੀਤ ਸਿੰਘ ਚੱਪੜ, ਰਣਧੀਰ ਸਿੰਘ ਕਾਮੀ, ਰਣਧੀਰ ਸਿੰਘ ਸੰਧਾਰਸੀ, ਜਥੇਦਾਰ ਹਰਨਾਥ ਸਿੰਘ ਜਲਾਲਪੁਰ, ਰਮੇਲ ਸਿੰਘ ਢਿੱਲੋ, ਲਵਪ੍ਰੀਤ ਸਿੰਘ ਢੀਂਡਸਾ, ਦਿਲਪ੍ਰੀਤ ਸਿੰਘ ਗੰਡਿਆਂ ਖੇੜੀ, ਜਗਪਾਲ ਬੜੋਲੀ ਗੁਜਰਾ, ਅਨੰਤ ਫਤਿਹਪੁਰ, ਸਨਮ ਢੀਂਡਸਾ ਸਮੇਤ ਵੱਡੀ ਗਿਣਤੀ ਵਿਚ ਟਕਸਾਲੀ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ।