02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹਲਕੇ ਦੇ ਹਰ ਵਰਗ ਵਲੋਂ ਮਿਲ ਰਿਹਾ ਭਰਵਾਂ ਸਮਰਥਨ-ਰਾਕੇਸ਼ ਬੱਗਾ

ਸਨੌਰ, 2 ਅਗਸਤ (ਸੋਖਲ)-ਹਲਕਾ ਸਨੌਰ ਤੋਂ ਸਮਾਜ ਸੇਵੀ ਤੇ ਆਜ਼ਾਦ ਉਮੀਦਵਾਰ ਵਜੋਂ ਉੱਭਰ ਰਹੇ ਰਾਕੇਸ਼ ਕੁਮਾਰ ਬੱਗਾ ਵਲੋਂ ਆਉਣ ਵਾਲਿਆ ਵਿਧਾਨ ਸਭਾ ਚੋਣਾਂ ਲਈ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਇਲਾਕਿਆਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਰਹੇ ਹਨ ਅਤੇ ਭਰੋਸਾ ਦਿਵਾ ਰਹੇ ਹਨ ਕਿ ਹਲਕੇ ਦੇ ਵਿਕਾਸ ਅਤੇ ਜਨ-ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 03-08-2026
ਸਨੌਰ, 2 ਅਗਸਤ (ਸੋਖਲ)-ਹਲਕਾ ਸਨੌਰ ਤੋਂ ਸਮਾਜ ਸੇਵੀ ਤੇ ਆਜ਼ਾਦ ਉਮੀਦਵਾਰ ਵਜੋਂ ਉੱਭਰ ਰਹੇ ਰਾਕੇਸ਼ ਕੁਮਾਰ ਬੱਗਾ ਵਲੋਂ ਆਉਣ ਵਾਲਿਆ ਵਿਧਾਨ ਸਭਾ ਚੋਣਾਂ ਲਈ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਇਲਾਕਿਆਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਰਹੇ ਹਨ ਅਤੇ ਭਰੋਸਾ ਦਿਵਾ ਰਹੇ ਹਨ ਕਿ ਹਲਕੇ ਦੇ ਵਿਕਾਸ ਅਤੇ ਜਨ-ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਰਾਕੇਸ਼ ਕੁਮਾਰ ਬੱਗਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕੇ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਨੌਰ ਦੇ ਵਿਕਾਸ, ਨੌਜਵਾਨਾਂ ਲਈ ਰੋਜ਼ਗਾਰ, ਬਿਹਤਰ ਸਿੱਖਿਆ, ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਇਸ ਮੌਕੇ ਲੋਕਾਂ ਨੇ ਵੀ ਉਨ੍ਹਾਂ ਦਾ ਸਵਾਗਤ ਕਰਦਿਆਂ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹਲਕੇ ਦੇ ਹਰੇਕ ਘਰ ਤੱਕ ਪਹੁੰਚ ਯਕੀਨੀ ਬਣਾਉਣ... ਅਗਲੀ ਖ਼ਬਰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ‘ਆਪ’ ਸਰਕਾਰ ਨੇ ਕੀਤੇ ਵਾਅਦੇ ਨਿਭਾਏ-ਸੰਨੀ ਢਿੱਲੋਂ
Ad Position 24
No active advertisement