05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਦੀਪ ਨਗਰ ਵਿਖੇ ਦਾ ਤਿਉਹਾਰ ਸ਼ਾਨੋ-ਸ਼ੌਕਤ ਨਾਲ ਮਨਾਇਆ ਬਲਜਿੰਦਰ ਕੌਰ ਚੱਠਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਦੇਵੀਗੜ੍ਹ, 3 ਅਗਸਤ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਟੂਰਨਾਮੈਂਟ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿਚ ਲਗਭਗ 50 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਪਟਿਆਲਾ ਦੇ ਦੀਪ ਨਗਰ ਵਿਖੇ ਤੀਆਂ ਦੇ ਤਿਉਹਾਰ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਬਲਜਿੰਦਰ ਕੌਰ ਚੱਠਾ ਸ਼ਿਰਕਤ ਕਰਦੇ ਹੋਏ। ਅਜੀਤ ਤਸਵੀਰ 04-08-2026
ਦੇਵੀਗੜ੍ਹ, 3 ਅਗਸਤ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਟੂਰਨਾਮੈਂਟ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿਚ ਲਗਭਗ 50 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਚੈਂਪੀਅਨਸ਼ਿਪ ਟਰਾਫੀ ਆਪਣੇ ਨਾਂਅ ਕੀਤੀ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ 60 ਸੋਨ ਤਗਮੇ, 20 ਚਾਂਦੀ ਤਗਮੇ ਤੇ 11 ਕਾਂਸੀ ਤਗਮੇ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਖਾਸ ਤੌਰ ‘ਤੇ ਕ੍ਰਿਕਟ, ਟਗ ਆਫ਼ ਵਾਰ ਤੇ ਕਬੱਡੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ। ਇਸ ਮਾਣਮੱਤੇ ਮੌਕੇ ‘ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਤੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਸਮੂਹ ਵਿਦਿਆਰਥੀਆਂ, ਕੋਚ ਦੀਪਕ ਸ਼ਰਮਾ ਅਤੇ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਵੱਧ-ਚੜ੍ਹ ਕੇ ਖੇਡਾਂ ਵਿਚ ਭਾਗ ਲੈਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਮਾਪਿਆਂ, ਸਕੂਲ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ ਵਿਚ ਖੁਸ਼ੀ ਤੇ ਮਾਣ ਦਾ ਮਾਹੌਲ ਹੈ। ਇਹ ਸਫਲਤਾ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਲਗਾਤਾਰ ਸਹਿਯੋਗ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਭਾਜਪਾ ਦੀ ਹੀ ਬਣੇਗੀ-ਪ੍ਰਨੀਤ ਕੌਰ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਦੀ ਅਗਵਾਈ ਹੇਠ ਸਨੌਰ ਹਲ... ਅਗਲੀ ਖ਼ਬਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡਾਂ ਲਈ 2.82 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟਾਂ ਦਾ ਉਦਘਾਟਨ
Ad Position 24
No active advertisement