05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਦਿਆਰਥੀ ਕਲਿਆਣ ਪ੍ਰੀਸ਼ਦ ਦੀ ਨਵੀਂ ਕਾਰਜਕਾਰਨੀ ਦਾ ਐਲਾਨ

ਰਾਜਪੁਰਾ, 3 ਅਗਸਤ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਿਚ ਵਿਦਿਆਰਥੀ ਕਲਿਆਣ ਪ੍ਰੀਸ਼ਦ ਦੀ ਮੀਟਿੰਗ ਚੇਅਰਮੈਨ ਰਾਜ ਕੁਮਾਰ ਜੈਨ ਤੇ ਸਰਪ੍ਰਸਤ ਮਥੁਰਾ ਦਾਸ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸੰਸਥਾ ਦੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 04-08-2026
ਰਾਜਪੁਰਾ, 3 ਅਗਸਤ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਿਚ ਵਿਦਿਆਰਥੀ ਕਲਿਆਣ ਪ੍ਰੀਸ਼ਦ ਦੀ ਮੀਟਿੰਗ ਚੇਅਰਮੈਨ ਰਾਜ ਕੁਮਾਰ ਜੈਨ ਤੇ ਸਰਪ੍ਰਸਤ ਮਥੁਰਾ ਦਾਸ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸੰਸਥਾ ਦੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਸੰਸਥਾ ਦੇ ਰੋਜ਼ਾਨਾ ਦੇ ਕੰਮਕਾਰ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਤੇ ਸਮਾਜ ਭਲਾਈ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ। ਇਸ ਸੰਬੰਧੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਕਲਿਆਣ ਪ੍ਰੀਸ਼ਦ ਬੱਚਿਆਂ ਦੀ ਭਲਾਈ ਲਈ ਅਨੇਕਾਂ ਕੰਮ ਕਰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸੰਸਥਾ ਸਮੇਂ-ਸਮੇਂ ’ਤੇ ਲੋੜਵੰਦ ਤੇ ਆਰਥਿਕ ਤੌਰ ’ਤੇ ਕਮਜ਼ੋਰ ਬੱਚਿਆਂ ਨੂੰ ਕਿਤਾਬਾਂ ਕਾਪੀਆਂ, ਬੂਟ ਜੁਰਾਬਾਂ ਤੇ ਹੋਰ ਸਾਮਾਨ ਲੈ ਕੇ ਦਿੰਦੀ ਹੈ ਤਾਂ ਕਿ ਕੋਈ ਵੀ ਹੋਣਹਾਰ ਬੱਚਾ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਦੱਸਿਆ ਕਿ ਸੰਸਥਾ ਲੋੜਵੰਦ ਬੱਚਿਆਂ ਦੀਆਂ ਫ਼ੀਸਾਂ ਦੀ ਜ਼ਿੰਮੇਵਾਰੀ ਵੀ ਚੁੱਕਦੀ ਹੈ। ਸੰਸਥਾ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖ ਕੇ ਮੈਡੀਕਲ ਚੈੱਕਅਪ ਕੈਂਪ, ਦੰਦਾਂ ਦੀਆਂ ਬਿਮਾਰੀਆਂ ਸੰਬੰਧੀ ਕੈਂਪ ਵੀ ਲਾਉਂਦੀ ਹੈ। ਇਸ ਸੰਬੰਧੀ ਮੀਟਿੰਗ ਵਿਚ ਫ਼ੈਸਲਾ ਕਰਕੇ ਚੇਅਰਮੈਨ ਰਾਜ ਕੁਮਾਰ ਜੈਨ, ਸਰਪ੍ਰਸਤ ਮਥੁਰਾ ਦਾਸ, ਪ੍ਰਧਾਨ ਨਰਿੰਦਰ ਕੁਮਾਰ, ਜਨਰਲ ਸੈਕਟਰੀ ਵਿਨੋਦ ਕੁਮਾਰ, ਵਿੱਤ ਸੈਕਟਰੀ ਅਨਿਲ ਕੁਮਾਰ, ਆਡਿਟ ਪ੍ਰਮੁੱਖ ਸ਼ਿਵ ਕੁਮਾਰ ਛਾਬੜਾ, ਕਾਨੂੰਨੀ ਸਲਾਹਕਾਰ ਸੰਜੇ ਕੁਮਾਰ ਪਬਰੇਜਾ, ਪ੍ਰੈੱਸ ਸੈਕਟਰੀ ਜਗਦੀਸ਼ ਕੁਮਾਰ ਬਣਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੀਆਂ ਵਿਦਿਆਰਥਣਾਂ ਨੇ ਚੈੱਸ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਭਾਜਪਾ ਦੀ ਹੀ ਬਣੇਗੀ-ਪ੍ਰਨੀਤ ਕੌਰ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਦੀ ਅਗਵਾਈ ਹੇਠ ਸਨੌਰ ਹਲ...
Ad Position 24
No active advertisement