05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜ਼ੋਨ ਪਟਿਆਲਾ -2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

ਪਟਿਆਲਾ, 3 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਤੇ ਸਤਵਿੰਦਰ ਸਿੰਘ (ਕ੍ਰਿਕਟ ਇੰਚਾਰਜ, ਪਟਿਆਲਾ-2) ਦੀ ਅਗਵਾਈ ਵਿਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ।

Ad Position 21
No active advertisement
ਅਜੀਤ ਡੈਸਕ 04-08-2026
ਪਟਿਆਲਾ, 3 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਤੇ ਸਤਵਿੰਦਰ ਸਿੰਘ (ਕ੍ਰਿਕਟ ਇੰਚਾਰਜ, ਪਟਿਆਲਾ-2) ਦੀ ਅਗਵਾਈ ਵਿਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ। ਟੂਰਨਾਮੈਂਟ ਦੀ ਸ਼ੁਰੂਆਤ ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ। ਟੂਰਨਾਮੈਂਟ ਦੇ ਪਹਿਲੇ ਮੈਚ ਵਿਚ ਰੈਡਕਲੀਫ ਸਕੂਲ ਦੀ ਟੀਮ ਨੇ ਸ੍ਰੀ ਗੁਰੁ ਹਰਿਕ੍ਰਸ਼ਨ ਪਬਲਿਕ ਸਕੂਲ ਦੀ ਟੀਮ ਨੂੰ ਹਰਾਇਆ। ਦੂਜੇ ਮੈਚ ਦੌਰਾਨ ਸ. ਸ. ਸ. ਸ. ਸ਼ੇਰਮਾਜਰਾ ਦੀ ਟੀਮ ਨੇ ਸ. ਹ. ਸ. ਅਨਾਰਦਾਨਾ ਸਕੂਲ ਦੀ ਟੀਮ ਨੂੰ ਹਰਾਇਆ। ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਯਾਦਵਿੰਦਰ ਕੌਰ, ਮਮਤਾ ਰਾਣੀ, ਪਰਵੀਨ ਕੁਮਾਰ ਜ਼ਾਹਿਦਾ ਕੁਰੈਸ਼ੀ, ਸੰਦੀਪ ਕੌਰ, ਹਰਦੇਵ ਸਿੰਘ ਤੇ ਮਨਪ੍ਰੀਤ ਸਿੰਘ (ਪ੍ਰੈੱਸ ਇੰਚਾਰਜ) ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਣਜੀ ਟਰਾਫੀ ਲਈ ਚੁਣੇ ਗਏ ਪਿੰਡ ਕਰਾਲੀ ਦੇ ਨੌਜਵਾਨ ਸਾਹਿਲ ਖਾਨ ਨੂੰ ਸਾਬਕਾ ਵਿਧਾਇਕ ਕੰਬੋਜ ਨੇ ਕੀਤਾ ਸਨਮਾਨਿਤ 15 ਕ੍ਰਿ... ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ’ਚ 51.21 ਲੱਖ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
Ad Position 24
No active advertisement