05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਸਰਕਾਰੀ ਮਹਿੰਦਰਾ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ

ਪਟਿਆਲਾ, 3 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਦੇ ਸਮੂਹ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਐਲਾਨ ਕੀਤਾ ਹੈ ਕਿ ਉਹ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ 4 ਅਗਸਤ 2026 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨਗੇ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਠੋਸ ਭਰੋਸਾ ਜਾਂ ਰਾਹਤ ਨਹੀਂ ਮਿਲੀ।

Ad Position 21
No active advertisement
ਅਜੀਤ ਡੈਸਕ 04-08-2026
ਪਟਿਆਲਾ, 3 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਦੇ ਸਮੂਹ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਐਲਾਨ ਕੀਤਾ ਹੈ ਕਿ ਉਹ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ 4 ਅਗਸਤ 2026 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨਗੇ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਠੋਸ ਭਰੋਸਾ ਜਾਂ ਰਾਹਤ ਨਹੀਂ ਮਿਲੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ। ਉਨ੍ਹਾਂ ਪੰਜਾਬ ਭਰ ਦੀਆਂ ਭਰਾਤਰੀ ਜਥੇਬੰਦੀਆਂ, ਗੈਸਟ ਫੈਕਲਟੀ ਸੰਗਠਨਾਂ, ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ, ਵਿਦਿਆਰਥੀ ਜਥੇਬੰਦੀਆਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਇਸ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉੱਚ ਸਿੱਖਿਆ ਖੇਤਰ ਵਿਚ ਹੋ ਰਹੇ ਅਨਿਆਂ ਦੇ ਵਿਰੁੱਧ ਸਾਂਝੇ ਤੌਰ ’ਤੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਤੇ ਸੰਬੰਧਤ ਅਧਿਕਾਰੀ ਇਸ ਮਾਮਲੇ ਦਾ ਜਲਦ ਹੱਲ ਕਰਕੇ ਉੱਚ ਸਿੱਖਿਆ ਸੰਸਥਾਵਾਂ ਵਿਚ ਪੈਦਾ ਹੋਏ ਵਿਵਾਦ ਨੂੰ ਖ਼ਤਮ ਕਰਨ ਲਈ ਲੋੜੀਂਦੇ ਕਦਮ ਚੁੱਕਣਗੇ।
Ad Position 22
No active advertisement
ਪਿਛਲੀ ਖ਼ਬਰ ਸਾਹਿਬ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਯੂਥ ਕਲੱਬ ਅਰਨੋਂ ਵਲੋਂ ਇਕ ਦਿਨਾ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਸਮਾਣਾ ਦੀ ਟੀਮ ਰਹੀ ਜੇਤੂ ਤੇ ਅਰਨੋਂ ਕਲੱਬ ਰਹੀ...
Ad Position 24
No active advertisement