05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੇਂਟ ਕਬੀਰ ਕਾਲਜ ਆਫ਼ ਐਜ਼ੂਕੇਸ਼ਨ ਦੇ ਡੀ. ਐਲ. ਐਂਡ ਭਾਗ-ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਬਹਾਦਰਗੜ੍ਹ, 3 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ, ਕੌਲੀ ਦਾ ਡੀ. ਐਲ.

Ad Position 21
No active advertisement
ਅਜੀਤ ਡੈਸਕ 04-08-2026
ਬਹਾਦਰਗੜ੍ਹ, 3 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ, ਕੌਲੀ ਦਾ ਡੀ. ਐਲ. ਐਂਡ ਭਾਗ-ਦੂਜਾ (ਸੈਸ਼ਨ 2023-25) ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਸਾਡੇ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ, ਜਿਸ ਵਿਚ 12 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਬਾਕੀ ਰਹਿੰਦੇ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਿਸ ਵਿਚ ਪਹਿਲਾ ਸਥਾਨ ਸਿਮਰਨ ਕੌਰ (90 ਫੀਸਦੀ), ਦੂਜਾ ਸਥਾਨ ਯਾਚਿਕਾ (89 ਫੀਸਦੀ), ਤੀਜਾ ਸਥਾਨ ਨੰਦਨੀ (88.6 ਫੀਸਦੀ), ਚੌਥਾ ਸਥਾਨ ਰੀਨਾ (88.4 ਫੀਸਦੀ) ਨੇ ਹਾਸਿਲ ਕੀਤਾ । ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਪ੍ਰਿੰਸੀਪਲ ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸਾਹੀਆਂ, ਕਾਲਜ ਐਮ. ਡੀ. ਲਾਲ ਸਿੰਘ ਟਿਵਾਣਾ, ਕਾਲਜ ਪ੍ਰਿੰਸੀਪਲ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਸਮੂਹ ਸਟਾਫ਼ ਦੇ ਸਿਰ ਬੰਨਿਆਂ ਤੇ ਕਿਹਾ ਸਮੂਹ ਸਟਾਫ਼ ਦੀ ਮਿਹਨਤ ਸਦਕਾ ਹੀ ਇਨ੍ਹਾਂ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿਚ ਵਧੀਆਂ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ’ਚ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ 1974-75 ਭੰਗੜਾ ਟੀਮ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਾਹਿਬ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਕੰਗ ਪਰਿਵਾਰ ਨਾਲ ਦੁੱਖ ਪ੍ਰਗਟ
Ad Position 24
No active advertisement