05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਿੱਖਿਆ ਵਿਭਾਗ ਵਲੋਂ ਪ੍ਰਿੰਸੀਪਲ ਰਾਜੇਸ਼ ਮੋਦੀ ਦਾ ਸਨਮਾਨ

ਪਟਿਆਲਾ, 3 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2025-26 ਦੌਰਾਨ ਨੀਟ/ਜੇ. ਈ.

Ad Position 21
No active advertisement
ਅਜੀਤ ਡੈਸਕ 04-08-2026
ਪਟਿਆਲਾ, 3 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2025-26 ਦੌਰਾਨ ਨੀਟ/ਜੇ. ਈ. ਈ. ਪ੍ਰੀਖਿਆ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਨੀਸ਼ ਸਿਸੋਦੀਆ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਰਵਾਏ ਸਨਮਾਨ ਸਮਾਰੋਹ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੇ ਪ੍ਰਿੰਸੀਪਲ ਰਾਜੇਸ਼ ਮੋਦੀ ਨੂੰ ਸਕੂਲ ਦੇ 6 ਵਿਦਿਆਰਥੀਆਂ ਵਲੋਂ ਨੀਟ/ਜੇ. ਈ. ਈ. ਦੀ ਪ੍ਰੀਖਿਆ ਪਾਸ ਕਰਨ ’ਤੇ ਵਿਸ਼ੇਸ਼ ਪ੍ਰਸ਼ੰਸਾ-ਪੱਤਰ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਸਨਮਾਨਿਤ ਹੋਣ ਉਪਰੰਤ ਸਕੂਲ ਪੁੱਜਣ ’ਤੇ ਸਕੂਲ ਵਿਦਿਆਰਥੀਆਂ ਤੇ ਸਮੂਹ ਸਟਾਫ ਮੈਂਬਰਾਂ ਵਲੋਂ ਸ੍ਰੀ ਮੋਦੀ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮੋਹਕਮਪੁਰਾ ’ਚ ਤਿੰਨ ਅਣ-ਅਧਿਕਾਰਤ ਡੇਅਰੀਆਂ ਖ਼ਿਲਾਫ਼ ਨਗਰ ਨਿਗਮ ਵਲੋਂ ਕਾਰਵਾਈ ਅਗਲੀ ਖ਼ਬਰ ਸਹਾਰਾ ਵੈਲਫੇਅਰ ਸੁਸਾਇਟੀ ਨੇ ਲਗਾਇਆ ਮੈਡੀਕਲ ਕੈਂਪ
Ad Position 24
No active advertisement