05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਾਈ ਕੋਰਟ ਦਾ ਡੀ. ਏ. ਸੰਬੰਧੀ ਹੁਕਮ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਜਿੱਤ-ਪ੍ਰਨੀਤ ਕੌਰ, ਜੈ ਇੰਦਰ ਕੌਰ

ਪਟਿਆਲਾ, 4 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 05-08-2026
ਪਟਿਆਲਾ, 4 ਅਗਸਤ (ਅ. ਸ. ਆਹਲੂਵਾਲੀਆ)-ਸਾਬਕਾ ਕੇਂਦਰੀ ਰਾਜ ਮੰਤਰੀ ਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀ. ਏ. (ਮਹਿੰਗਾਈ ਭੱਤੇ) ਦੇ ਬਕਾਏ ਦੋ ਹਫ਼ਤਿਆਂ ਦੇ ਅੰਦਰ ਜਾਰੀ ਕਰਨ ਦੇ ਦਿੱਤੇ ਨਿਰਦੇਸ਼ਾਂ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਲੱਖਾਂ ਸੇਵਾਮੁਕਤ ਤੇ ਮੌਜੂਦਾ ਸਰਕਾਰੀ ਮੁਲਾਜ਼ਮਾਂ ਦੀ ਇਕ ਇਤਿਹਾਸਕ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਨੂੰ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਦੀ ਬਜਾਏ ਇਸ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਜਿਹੜੀ ਸਰਕਾਰ ਆਪਣੇ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕਾਂ ਲਈ ਅਦਾਲਤਾਂ ਦਾ ਰੁੱਖ ਕਰਨ ਲਈ ਮਜ਼ਬੂਰ ਕਰਦੀ ਹੈ, ਉਹ ਆਪਣੇ ਵਿੱਤੀ ਪ੍ਰਬੰਧਨ ਵਿਚ ਨਾਕਾਮ ਰਹੀ ਹੈ। ਇਸ ਫ਼ੈਸਲੇ ਨੂੰ ਚੁਣੌਤੀ ਦੇਣ ਨਾਲ ਲੱਖਾਂ ਪਰਿਵਾਰਾਂ ਦੀਆਂ ਮੁਸ਼ਕਿਲਾਂ ਹੀ ਵਧਣਗੀਆਂ, ਜੋ ‘ਆਪ’ ਸਰਕਾਰ ਦੀ ਮਾਨਸਿਕਤਾ ਨੂੰ ਮੁਲਾਜ਼ਮ-ਵਿਰੋਧੀ ਦਰਸ਼ਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦੇਵੀਗੜ੍ਹ ਇਲਾਕੇ ਵਿਚ ਸਾਵਣ ਦੀ ਪਹਿਲੀ ਬਾਰਿਸ਼ ਨਾਲ ਅਦਾਲਤੀਵਾਲਾ ਵਿਖੇ ਬਣੇ ਹੜ੍ਹ ਵਰਗੇ ਹਾਲਾਤ ਅਗਲੀ ਖ਼ਬਰ ਮੋਟਰਸਾਈਕਲ ਚੋਰੀ
Ad Position 24
No active advertisement