05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਾਰਕਿੰਗ ਨੂੰ ਲੈ ਕੇ ਨੌਜਵਾਨ ਨੇ ਚਲਾਈ ਗੋਲੀ, ਇਕ ਜ਼ਖ਼ਮੀ

ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ)-ਸਥਾਨਕ ਡਾਕਘਰ ਦੇ ਸਾਹਮਣੇ ਕਾਰਾਂ ਦਾ ਸਾਜੋ ਸਾਮਾਨ ਵੇਚਣ ਵਾਲੇ ਸ਼ੋਅ ਰੂਮ ਦੇ ਸਾਹਮਣੇ ਕਾਰ ਖੜ੍ਹੀ ਕਰਨ ਨੂੰ ਲੈ ਕੇ ਦੁਕਾਨ ਮਾਲਕ ਤੇ ਕਾਰ ਚਾਲਕ ਵਿਚਕਾਰ ਬਹਿਸ ਹੋਣ ਉਪਰੰਤ ਨੌਜਵਾਨ ਨੇ ਦੁਕਾਨਦਾਰ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਦੁਕਾਨਦਾਰ ਦੇ ਹੱਥ ਅਤੇ ਪੱਟ ਵਿਚ ਗੋਲੀ ਲੱਗਣ ਸੰਬੰਧੀ ਦੱਸਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ)-ਸਥਾਨਕ ਡਾਕਘਰ ਦੇ ਸਾਹਮਣੇ ਕਾਰਾਂ ਦਾ ਸਾਜੋ ਸਾਮਾਨ ਵੇਚਣ ਵਾਲੇ ਸ਼ੋਅ ਰੂਮ ਦੇ ਸਾਹਮਣੇ ਕਾਰ ਖੜ੍ਹੀ ਕਰਨ ਨੂੰ ਲੈ ਕੇ ਦੁਕਾਨ ਮਾਲਕ ਤੇ ਕਾਰ ਚਾਲਕ ਵਿਚਕਾਰ ਬਹਿਸ ਹੋਣ ਉਪਰੰਤ ਨੌਜਵਾਨ ਨੇ ਦੁਕਾਨਦਾਰ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਦੁਕਾਨਦਾਰ ਦੇ ਹੱਥ ਅਤੇ ਪੱਟ ਵਿਚ ਗੋਲੀ ਲੱਗਣ ਸੰਬੰਧੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਪਟਿਆਲਾ ਦੇ ਰਹਿਣ ਵਾਲੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਕੇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਸ਼ੋਅ ਰੂਮ ਦੇ ਸਾਹਮਣੇ ਇਕ ਨੌਜਵਾਨ ਕਾਰ ਖੜ੍ਹੀ ਕੀਤੀ ਤਾਂ ਦੁਕਾਨਦਾਰ ਨੇ ਉਸ ਨੂੰ ਕਾਰ ਪਾਸੇ ਕਰਨ ਲਈ ਕਿਹਾ ਤਾਂ ਨੌਜਵਾਨ ਨੇ ਕਾਰ ਪਾਸੇ ਨਹੀਂ ਕੀਤੀ। ਇਹ ਬਹਿਸਬਾਜ਼ੀ ਗੋਲੀ ਚੱਲਣ ਤੱਕ ਪਹੁੰਚ ਗਈ ਤੇ ਇਸ ਮਾਮਲੇ ਵਿਚ ਦੁਕਾਨਦਾਰ ਦੇ ਹੱਥ ’ਤੇ ਪੱਟ ਵਿਚ ਗੋਲੀ ਲੱਗਣ ਕਾਰਨ ਉਸ ਨੂੰ ਪਟਿਆਲਾ ਦਾ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡੀ. ਐਸ. ਪੀ. ਸਿੰਗਲਾ ਨੇ ਦੱਸਿਆ ਕਿ ਮੁਲਜਮ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜੇਕਰ ਜਾਂਚ ਦੌਰਾਨ ਕੁਝ ਹੋਰ ਸਾਹਮਣੇ ਆਇਆ ਤਾਂ ਕਾਨੂੰਨ ਮੁਤਾਬਿਕ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਡੇ ’ਚੋਂ ਪਲਾਸਟਿਕ ਮਿਲਣ ਦਾ ਲਗਾਇਆ ਦੋਸ਼, ਜ਼ਿਲ੍ਹਾ ਸਿਹਤ ਅਫ਼ਸਰ ਨੂੰ ਕੀਤੀ ਸ਼ਿਕਾਇਤ ਅਗਲੀ ਖ਼ਬਰ ਭਾਰੀ ਮੀਂਹ ਕਾਰਨ ਪਟਿਆਲਾ ਦੇ ਕਈ ਇਲਾਕਿਆਂ ’ਚ ਬਰਸਾਤੀ ਪਾਣੀ ਦਾ ਖਤਰਨਾਕ ਜਮਾਵੜਾ ਦੋਸ਼ੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ...
Ad Position 24
No active advertisement