05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕੀ ਪੰਜਾਬ ਦੇ ਸਰਕਾਰੀ ਹਸਪਤਾਲ ਮਰੀਜ਼ਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ?

ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ)-ਅਕਸਰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਹਸਪਤਾਲ ਤੇ ਡਿਸਪੈਂਸਰੀਆਂ ’ਚ ਅੱਗ ਲੱਗਣ, ਬਿਜਲੀ ਦੇ ਸ਼ਾਰਟ ਸਰਕਟ ਹੋਣ ਤੇ ਭਗਦੜ ਦੀ ਸਥਿਤੀ ’ਚ ਬਾਹਰ ਨਿਕਲਣ ਲਈ ਨਿਕਾਸੀ ਦਰਵਾਜ਼ੇ ਅਤੇ ਪਾਣੀ ਦੇ ਪੁਖ਼ਤਾ ਪ੍ਰਬੰਧ ਹੋਣ ਦੇ ਅਕਸਰ ਦਾਅਵੇ ਕੀਤੇ ਜਾਂਦੇ ਹਨ , ਪਰ ਇਨ੍ਹਾਂ ਦਾਅਵਿਆਂ ਦੇ ਬਾਵਜੂਦ ਵੀ ਕੋਈ ਨਾ ਕੋਈ ਘਟਨਾ ਹਸਪਤਾਲਾਂ ’ਚ ਵਾਪਰਦੀ ਰਹਿੰਦੀ ਹੈ। ਜਿਵੇਂ ਕਿ ਜਲੰਧਰ ਦੇ ਇਕ ਹਸਪਤਾਲ ਦੇ ਗਿਆਨੀ ਵਿਭਾਗ ’ਚ ਹੋਏ ਸ਼ਾਰਟ ਸਰਕਟ ਤੋਂ ਬਾਅਦ ਅੱਗ ਲਗ ਗਈ ਭਾਵੇਂ ਕਿ ਇਸ ਵਿਚ ਕੋਈ ਵੀ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਸ ਘਟਨਾ ਤੋਂ ਸਬਕ ਲੈਣ ਦੀ ਜ਼ਰੂਰਤ ਹੈ।

Ad Position 21
No active advertisement
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾ ਬਾਹਰੀ ਦ੍ਰਿਸ਼ ਦੀ ਪੁਰਾਣੀ ਤਸਵੀਰ। 05-08-2026
ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ)-ਅਕਸਰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਹਸਪਤਾਲ ਤੇ ਡਿਸਪੈਂਸਰੀਆਂ ’ਚ ਅੱਗ ਲੱਗਣ, ਬਿਜਲੀ ਦੇ ਸ਼ਾਰਟ ਸਰਕਟ ਹੋਣ ਤੇ ਭਗਦੜ ਦੀ ਸਥਿਤੀ ’ਚ ਬਾਹਰ ਨਿਕਲਣ ਲਈ ਨਿਕਾਸੀ ਦਰਵਾਜ਼ੇ ਅਤੇ ਪਾਣੀ ਦੇ ਪੁਖ਼ਤਾ ਪ੍ਰਬੰਧ ਹੋਣ ਦੇ ਅਕਸਰ ਦਾਅਵੇ ਕੀਤੇ ਜਾਂਦੇ ਹਨ , ਪਰ ਇਨ੍ਹਾਂ ਦਾਅਵਿਆਂ ਦੇ ਬਾਵਜੂਦ ਵੀ ਕੋਈ ਨਾ ਕੋਈ ਘਟਨਾ ਹਸਪਤਾਲਾਂ ’ਚ ਵਾਪਰਦੀ ਰਹਿੰਦੀ ਹੈ। ਜਿਵੇਂ ਕਿ ਜਲੰਧਰ ਦੇ ਇਕ ਹਸਪਤਾਲ ਦੇ ਗਿਆਨੀ ਵਿਭਾਗ ’ਚ ਹੋਏ ਸ਼ਾਰਟ ਸਰਕਟ ਤੋਂ ਬਾਅਦ ਅੱਗ ਲਗ ਗਈ ਭਾਵੇਂ ਕਿ ਇਸ ਵਿਚ ਕੋਈ ਵੀ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਸ ਘਟਨਾ ਤੋਂ ਸਬਕ ਲੈਣ ਦੀ ਜ਼ਰੂਰਤ ਹੈ। ਇਸ ਸੰਬੰਧੀ ‘ਅਜੀਤ’ ਦੀ ਟੀਮ ਵਲੋਂ ਜਦੋਂ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ’ਚ ਅੱਗ ਬੁਝਾਊ ਯੰਤਰਾਂ ਤੇ ਹੋਰ ਐਮਰਜੈਂਸੀ ਪੈਣ ਉਤੇ ਪੁਖ਼ਤਾ ਪ੍ਰਬੰਧਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਤਾਂ ਕੁਝ ਕੁ ਹਸਪਤਾਲਾਂ ’ਚ ਇਸ ਸੰਬੰਧੀ ਪੁਖ਼ਤਾ ਪ੍ਰਬੰਧ ਨਹੀਂ ਦੇਖੇ ਗਏ। ਜੇਕਰ ਇਨ੍ਹਾਂ ਪ੍ਰਬੰਧਾਂ ਵੱਲ ਸਮੇਂ ਸਿਰ ਧਿਆਨ ਨਾ ਦਿੱਤਾ ਗਿਆ ਤਾਂ ਅਜਿਹੀਆਂ ਖ਼ਾਮੀਆਂ ਦਾ ਖਮਿਆਜ਼ਾ ਕਿਸੇ ਵਿਅਕਤੀ ਨੂੰ ਜਾਨ ਦੇ ਕੇ ਭਵਿੱਖ ’ਚ ਭੁਗਤਣਾ ਪੈ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸੂਬੇ ਦੇ ਹਸਪਤਾਲਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹਰ ਮਹੀਨੇ ਆਡਿਟ ਹੋਣਾ ਚਾਹੀਦਾ ਹੈ ਕਿ ਕਿਹੜੇ ਹਸਪਤਾਲ ’ਚ ਅੱਗ ਬੁਝਾਊ ਯੰਤਰ ਲੱਗੇ ਹੋਏ ਹਨ ਤੇ ਕੀ ਉਨਾਂ ਦੀ ਮਿਆਦ ਤਾਂ ਨਹੀਂ ਖ਼ਤਮ ਹੋ ਗਈ। ਇੰਝ ਹੀ ਹਸਪਤਾਲਾਂ ’ਚ ਬਿਜਲੀ ਸਪਲਾਈ ਦੀਆਂ ਤਾਰਾਂ ਜਿਸ ਦਾ ਸਮੇਂ ਸਿਰ ਨਿਰੀਖਣ ਹੋਣਾ ਚਾਹੀਦਾ ਹੈ ਤੇ ਜਾਂ ਫੇਰ ਉਨ੍ਹਾਂ ਨੂੰ ਬਦਲ ਦੇਣਾ ਚਾਹੀਦਾ ਹੈ ਤਾਂ ਜੋ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸਭ ਤੋਂ ਵੱਡੇ ਰਾਜਿੰਦਰਾ ਹਸਪਤਾਲ ’ਚ ਅੱਗ ਬੁਝਾਊ ਯੰਤਰਾਂ ਦੇ ਪ੍ਰਬੰਧ ਹੋਣ ਸੰਬੰਧੀ ਮੈਡੀਕਲ ਸੁਪਰਡੈਂਟ ਵਿਸ਼ਾਲ ਚੋਪੜਾ ਨੇ ਦਸਿਆ ਹੈ। ਪੰਜਾਬ ਦੇ ਹਸਪਤਾਲ ਪੂਰੀ ਤਰ੍ਹਾਂ ਸੁਰੱਖਿਅਤ-ਸਿਹਤ ਮੰਤਰੀ ਇਸ ਸੰਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਹਸਪਤਾਲਾਂ ’ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ। ਫੇਰ ਵੀ ਜਲੰਧਰ ਦੀ ਘਟਨਾ ਤੋਂ ਬਾਅਦ ਹਸਪਤਾਲਾਂ ’ਚ ਅੱਗ ਬੁਝਾਊ ਯੰਤਰਾਂ ਦਾ ਨਿਰੀਖਣ ਕਰਨ ਦੇ ਨਾਲ ਬਿਜਲੀ ਸਪਲਾਈ ਸੰਬੰਧੀ ਮੁੜ ਤੋਂ ਨਿਰੀਖਣ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਲਗਪਗ ਸਾਰੇ ਵਿਭਾਗਾਂ ਨੂੰ ਹਦਾਇਤਾਂ ਕਰ ਦਿੱਤੀਆਂ ਹਨ ਕਿ ਹਸਪਤਾਲ ਦੇ ਸੁਰੱਖਿਆ ਪ੍ਰਬੰਧਾਂ ’ਚ ਜੇਕਰ ਕੋਈ ਵੀ ਕਮੀ ਹੈ ਤਾਂ ਉਸ ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਦਫ਼ਤਰ ਸਾਹਮਣੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਅਗਲੀ ਖ਼ਬਰ ਭਾਈ ਹਰਸਿਮਰਨ ਸਿੰਘ ਦੀ ‘ਸਵੈ-ਜੀਵਨੀ’ ਪੁਸਤਕ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੰਗਤ ਨੂੰ ਅਰਪਣ
Ad Position 24
No active advertisement