05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਫ਼ਾਈ ਕਾਮਿਆਂ ਦੀ ਹੜਤਾਲ ਖ਼ਤਮ ਹੋਣ ਨਾਲ ਸ਼ਹਿਰ ਵਿਚ ਸਫ਼ਾਈ ਸ਼ੁਰੂ

ਰਾਜਪੁਰਾ, 4 ਅਗਸਤ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਸ਼ਹਿਰ ਵਿਚ ਸਾਫ਼ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਨਾਲ ਸਿਹਤ ਵਿਭਾਗ ਅਤੇ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ।

Ad Position 21
No active advertisement
ਅਜੀਤ ਡੈਸਕ 05-08-2026
ਰਾਜਪੁਰਾ, 4 ਅਗਸਤ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਸ਼ਹਿਰ ਵਿਚ ਸਾਫ਼ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਨਾਲ ਸਿਹਤ ਵਿਭਾਗ ਅਤੇ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਨਗਰ ਕੌਂਸਲ ਵਿਖੇ ਸਮੂਹ ਕਰਮਚਾਰੀਆਂ ਨੇ ਪ੍ਰਧਾਨ ਹੰਸ ਰਾਜ ਬਨਵਾੜੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਸੰਬੰਧੀ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਹੰਸ ਰਾਜ ਬਨਵਾੜੀ, ਪ੍ਰਧਾਨ ਜਸਵੀਰ ਕੁਮਾਰ ਨਾਹਰ ਤੇ ਕਮਲ ਕੁਮਾਰ ਪੱਪੂ ਨੇ ਦੱਸਿਆ ਕਿ ਪੰਜਾਬ ਵਿਚ ਸਫ਼ਾਈ ਯੂਨੀਅਨਾਂ ਕਰੀਬ ਚਾਰ ਹਫ਼ਤੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਸਨ। ਉਨ੍ਹਾਂ ਦੀ ਹੜਤਾਲ ਨਾਲ ਸ਼ਹਿਰ ਵਿਚ ਗੰਦਗੀ ਦੇ ਢੇਰ ਲੱਗ ਗਏ ਸਨ। ਹੰਸ ਰਾਜ ਬਨਵਾੜੀ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਫ਼ਾਈ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਵਿਚਕਾਰ ਚੱਲ ਰਹੀਆਂ ਲੰਮੀਆਂ ਵਾਰਦਾਤਾਂ ਤੋਂ ਬਾਅਦ ਅੱਜ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਹਾਂ ਪੱਖੀ ਫ਼ੈਸਲਾ ਲਏ ਜਾਣ ਤੋਂ ਬਾਅਦ ਸਫ਼ਾਈ ਮਜ਼ਦੂਰਾਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ ਤੇ ਸ਼ਹਿਰ ਵਿਚ ਮੁੜ ਤੋਂ ਸਫ਼ਾਈ ਦਾ ਕੰਮ ਕਾਰ ਪੂਰੇ ਜ਼ੋਰਾਂ ਨਾਲ ਸ਼ੁਰੂ ਹੋ ਗਿਆ ਹੈ। ਪ੍ਰਧਾਨ ਹੰਸ ਰਾਜ ਨੇ ਦੱਸਿਆ ਕਿ ਕੱਚੇ ਕਾਮੇ ਪੱਕੇ ਕਰਨ, ਬਕਾਇਆ ਭੱਤੇ ਜਾਰੀ ਕਰਨ ਸਮੇਤ ਹੋਰ ਮੰਗਾਂ ਮੰਨਣ ਨੂੰ ਸਰਕਾਰ ਨੇ ਹਾਮੀ ਭਰੀ ਹੈ। ਆਗੂਆਂ ਦਾ ਕਹਿਣਾ ਹੈ ਕਿ ਇਹ ਸਮੂਹ ਕਾਮਿਆਂ ਦੀ ਜਿੱਤ ਹੈ। ਅੱਜ ਸਮੂਹ ਕਰਮਚਾਰੀਆਂ ਵਲੋਂ ਪ੍ਰਧਾਨ ਹੰਸ ਰਾਜ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਰਾਜ ਕੁਮਾਰ ਪੱਪੂ, ਅਸ਼ੋਕ ਕੁਮਾਰ ਧਮੋਲੀ, ਦਰਸ਼ੀ ਕਾਂਤ, ਰਵਿੰਦਰ ਕੁਮਾਰ ਬਿੱਲੂ, ਰਮਨ ਕੁਮਾਰ, ਰਾਜਨ ਕੁਮਾਰ, ਗੌਰਵ ਕੁਮਾਰ, ਸ਼ਿਵ ਕੁਮਾਰ ਬਨਵਾੜੀ, ਤਰਸੇਮ ਲਾਲ ਸੈਕਟਰੀ, ਅਜੈ ਕੁਮਾਰ, ਰਮਨ ਕੁਮਾਰ ਕਾਕਾ, ਮੰਗਤ ਰਾਮ ਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ‘ਪੀ. ਐੱਚ. ਡੀ. ਫ਼ਾਰ ਐਗਜ਼ੀਕਿਊਟਿਵਜ਼’ ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਨਸ਼ਾ ਮੁਕਤ ਕਰਵਾਉਣ ਲਈ ਪਿੰਡ-ਪਿੰਡ ਸ਼ਹਿਰ ਸ਼ਹਿਰ ਲਗਾਏ ਜਾਣਗੇ ਕੈਂਪ-ਭੈਣ ਕੈਲਾਸ਼, ਡਾ. ਰਮਾ ਦੀਦੀ
Ad Position 24
No active advertisement