05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਰਾਸ਼ਟਰਮੰਡਲ ਖੇਡਾਂ ’ਚ ਚਾਂਦੀ ਦਾ ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਨਾਭਾ ਪੁੱਜਣ ’ਤੇ ਸਵਾਗਤ

ਨਾਭਾ, 4 ਅਗਸਤ (ਵਰਿੰਦਰ ਵਰਮਾ)-ਗਲਾਸਗੋ ਕਾਮਨਵੈਲਥ ਗੇਮਜ਼ ਵਿਚ ਨਾਭਾ ਹਲਕੇ ਦੇ ਪਿੰਡ ਮੈਹਸ ਦੀ ਹੋਣਹਾਰ ਧੀ ਹਰਜਿੰਦਰ ਕੌਰ, ਜਿਸ ਨੇ ਮਹਿਲਾਵਾਂ ਦੇ 69 ਕਿੱਲੋ ਵੇਟਲਿਫਟਿੰਗ ਮੁਕਾਬਲੇ ’ਚ ਕੁੱਲ 227 ਕਿਲੋ ਭਾਰ ਚੁੱਕ ਕੇ ਚਾਂਦੀ ਸਭ ਤੋਂ ਪਹਿਲਾਂ ਤਗਮੇ ਜਿੱਤ ਕੇ ਸੂਬਾ ਪੰਜਾਬ ਤੇ ਭਾਰਤ ਦਾ ਨਾਂਅ ਪੂਰੀ ਦੂਨੀਆਂ ਵਿਚ ਚਮਕਾਇਆ ਹੈ। ਤਗਮੇ ਜਿੱਤਣ ਉਪਰੰਤ ਅੱਜ ਉਨ੍ਹਾਂ ਦਾ ਨਾਭਾ ਪੁੱਜਣ ’ਤੇ ਇਲਾਕਾ ਨਿਵਾਸੀਆਂ ਨੇ ਜਿਥੇ ਉਨ੍ਹਾਂ ਦਾ ਸਨਮਾਨ ਕੀਤਾ ਉਥੇ ਹੀ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਵਲੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਖਿਡਾਰਣ ਹਰਜਿੰਦਰ ਕੌਰ ਦਾ ਨਿੱਘਾ ਸਵਾਗਤ ਕੀਤਾ ਤੇ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 05-08-2026
ਨਾਭਾ, 4 ਅਗਸਤ (ਵਰਿੰਦਰ ਵਰਮਾ)-ਗਲਾਸਗੋ ਕਾਮਨਵੈਲਥ ਗੇਮਜ਼ ਵਿਚ ਨਾਭਾ ਹਲਕੇ ਦੇ ਪਿੰਡ ਮੈਹਸ ਦੀ ਹੋਣਹਾਰ ਧੀ ਹਰਜਿੰਦਰ ਕੌਰ, ਜਿਸ ਨੇ ਮਹਿਲਾਵਾਂ ਦੇ 69 ਕਿੱਲੋ ਵੇਟਲਿਫਟਿੰਗ ਮੁਕਾਬਲੇ ’ਚ ਕੁੱਲ 227 ਕਿਲੋ ਭਾਰ ਚੁੱਕ ਕੇ ਚਾਂਦੀ ਸਭ ਤੋਂ ਪਹਿਲਾਂ ਤਗਮੇ ਜਿੱਤ ਕੇ ਸੂਬਾ ਪੰਜਾਬ ਤੇ ਭਾਰਤ ਦਾ ਨਾਂਅ ਪੂਰੀ ਦੂਨੀਆਂ ਵਿਚ ਚਮਕਾਇਆ ਹੈ। ਤਗਮੇ ਜਿੱਤਣ ਉਪਰੰਤ ਅੱਜ ਉਨ੍ਹਾਂ ਦਾ ਨਾਭਾ ਪੁੱਜਣ ’ਤੇ ਇਲਾਕਾ ਨਿਵਾਸੀਆਂ ਨੇ ਜਿਥੇ ਉਨ੍ਹਾਂ ਦਾ ਸਨਮਾਨ ਕੀਤਾ ਉਥੇ ਹੀ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਵਲੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਖਿਡਾਰਣ ਹਰਜਿੰਦਰ ਕੌਰ ਦਾ ਨਿੱਘਾ ਸਵਾਗਤ ਕੀਤਾ ਤੇ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਹਰਜਿੰਦਰ ਸਿੰਘ ਨੇ ਪਹਿਲਾ 2022 ਵਿਚ ਪਿਛਲੀਆਂ ਬਰਮਿੰਘਮ ਕਾਮਨਵੈਲਥ ਗੇਮਜ਼ ਵਿਚ ਕਾਂਸੀ ਦਾ ਤਗਮਾ ਜਿੱਤਿਆ ਸੀ ਤੇ ਇਸ ਵਾਰ ਉਸ ਨੇ ਚਾਂਦੀ ਦਾ ਤਗਮਾ ਜਿੱਤ ਕੇ ਮੁੜ ਆਪਣੇ ਪਰਿਵਾਰ ਤੇ ਪਿੰਡ ਮੈਹਸ, ਨਾਭਾ ਹਲਕੇ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਰਜਿੰਦਰ ਕੌਰ ਦੇ ਪਿਤਾ ਸਾਹਿਬ ਸਿੰਘ ਤੇ ਭਰਾ ਪ੍ਰਿਤਪਾਲ ਸਿੰਘ ਦਾ ਸਨਮਾਨ ਵੀ ਕੀਤਾ। ਜੇਤੂ ਖਿਡਾਰਣ ਹਰਜਿੰਦਰ ਕੌਰ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਪੋਰਟਸ ਵੈਲਫੇਅਰ ਬੋਰਡ ਹਲਕਾ ਨਾਭਾ ਦੇ ਚੇਅਰਮੈਨ ਪ੍ਰੋ. ਦੀਪਕ ਕੌਂਸਲ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਟਰੱਸਟ ਦੇ ਮੈਂਬਰ ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਯੂਥ ਆਗੂ ਸੁਖਜੀਤ ਸਿੰਘ ਹਾਂਸ, ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਨੀਟੂ ਸ਼ਰਮਾ ਜੱਸੋਮਜਾਰਾ, ਅਰੋੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਹੈਪੀ ਅਰੋੜਾ, ਬਲਾਕ ਸੰਮਤੀ ਮੈਂਬਰ ਕੇਵਲ ਸਿੰਘ ਰਣਜੀਤਗੜ੍ਹ, ਜਸਕਰਨਵੀਰ ਸਿੰਘ ਤੇਜੇ, ਜਤਿੰਦਰ ਸਿੰਘ ਕਕਰਾਲਾ, ਪਰਮਿੰਦਰ ਸਿੰਘ ਭੰਗੂ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਕੁਲਦੀਪ ਸਿੰਘ ਰਹਿਲ, ਜਤਿੰਦਰ ਸਿੰਘ ਕਾਲਾ, ਜੀਵਨ ਸਿੰਘ ਹਿਆਣਾ, ਗੁਰਜੀਤ ਸਿੰਘ ਕੋਟ ਕਲਾਂ, ਗੁਰਿੰਦਰ ਸਿੰਘ ਕੁਲਾਰਾਂ, ਦਵਿੰਦਰ ਸਿੰਘ ਬਿਸ਼ਨਗੜ੍ਹ ਆਦਿ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਮੁਲਾਜ਼ਮਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਗੋਲਡਨ ਏਰਾ ਸਕੂਲ ਵਿਚ ਨਵੀਂ ਵਿਦਿਆਰਥੀ ਪ੍ਰੀਸ਼ਦ ਦੀ ਚੋਣ
Ad Position 24
No active advertisement