05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਗਰ ਨਿਗਮ ਮੁਲਾਜ਼ਮਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਪਟਿਆਲਾ, 4 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 05-08-2026
ਪਟਿਆਲਾ, 4 ਅਗਸਤ (ਅ. ਸ. ਆਹਲੂਵਾਲੀਆ)-ਨਗਰ ਨਿਗਮ ਦੀਆਂ ਵੱਖ-ਵੱਖ ਯੂਨੀਅਨਾਂ ਵਲੋਂ ਬਣਾਈ ਗਈ ਸਾਂਝੀ ਸੰਘਰਸ਼ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਫੀਲਡ ਦੇ ਆਊਟਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਪੰਜਾਬ ਸਰਕਾਰ ਰੈਗੂਲਰ ਕਰੇ ਅਤੇ ਉਨ੍ਹਾਂ ਦੀਆਂ ਉਜਰਤਾਂ ਵਿਚ ਵਾਧਾ ਕੀਤਾ ਜਾਵੇ। ਜਿਹੜੇ ਫੀਲਡ ਦੇ ਕਰਮਚਾਰੀ ਜ਼ੋਖਮ ਭਰਿਆ ਕੰਮ ਕਰਦੇ ਹਨ, ਉਨ੍ਹਾਂ ਕਰਮਚਾਰੀਆਂ ਨੂੰ ਸਪੈਸ਼ਲ ਅਲਾਊਂਸ ਦਿੱਤਾ ਜਾਵੇ ਤੇ ਪੰਜਾਬ ਸਰਕਾਰ ਵਲੋਂ ਜਿਸ ਤਰਜ਼ ’ਤੇ ਦੂਜੇ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਗਿਆ ਹੈ, ਇਸੇ ਤਰ੍ਹਾਂ ਹੀ ਬੇਲਦਾਰਾਂ, ਇਲੈਕਟ੍ਰੀਸ਼ਨਾਂ, ਪੰਪ ਓਪਰੇਟਰਾਂ, ਮਾਲੀ ਤੇ ਹੈਲਪਰਾਂ ਆਦਿ ਦੀਆਂ ਤਨਖਾਹਾਂ ਵਿਚ ਜਲਦੀ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਜੇਕਰ ਤਨਖਾਹਾਂ ਵਿਚ ਵਾਧਾ ਨਹੀਂ ਕੀਤਾ ਗਿਆ ਤਾਂ 10 ਅਗਸਤ ਤੋਂ ਸਾਂਝੀ ਸੰਘਰਸ ਕਮੇਟੀ ਨਗਰ ਨਿਗਮ ਪਟਿਆਲਾ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 15 ਅਗਸਤ ਮੌਕੇ ਐਵਾਰਡਾਂ ਲਈ ਫਾਰਮ 10 ਤੱਕ ਜਮ੍ਹਾਂ ਕਰਵਾਉਣ ਦੇ ਨਿਰਦੇਸ਼-ਡਾ. ਹਿਮਾਂਸ਼ੂ ਅਗਰਵਾਲ ਸੁਤੰਤਰਤਾ ਦਿਵਸ ਦੀਆਂ... ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਰਾਸ਼ਟਰਮੰਡਲ ਖੇਡਾਂ ’ਚ ਚਾਂਦੀ ਦਾ ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਨਾਭਾ ਪੁੱਜਣ ’...
Ad Position 24
No active advertisement