05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

15 ਅਗਸਤ ਮੌਕੇ ਐਵਾਰਡਾਂ ਲਈ ਫਾਰਮ 10 ਤੱਕ ਜਮ੍ਹਾਂ ਕਰਵਾਉਣ ਦੇ ਨਿਰਦੇਸ਼-ਡਾ. ਹਿਮਾਂਸ਼ੂ ਅਗਰਵਾਲ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦਾ ਡੀ. ਸੀ. ਨੇ ਲਿਆ ਜਾਇਜ਼ਾ

ਪਟਿਆਲਾ, 4 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 15 ਅਗਸਤ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 05-08-2026
ਪਟਿਆਲਾ, 4 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 15 ਅਗਸਤ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਸੁਤੰਤਰਤਾ ਦਿਵਸ ਮੌਕੇ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਦੇ ਐਵਾਰਡਾਂ ਸੰਬੰਧੀ ਸਾਰੇ ਫਾਰਮ 10 ਅਗਸਤ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਲਾਜ਼ਮੀ ਤੌਰ ’ਤੇ ਜਮ੍ਹਾਂ ਕਰਵਾਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਝੰਡਾ ਲਹਿਰਾਉਣ ਉਪਰੰਤ ਕੈਬਨਿਟ ਮੰਤਰੀ ਪੰਜਾਬ ਪੁਲਿਸ, ਹੋਮ ਗਾਰਡ, ਐਨ. ਸੀ. ਸੀ. ਤੇ ਸਕਾਊਟਸ ਦੀਆਂ ਟੁਕੜੀਆਂ ਵਲੋਂ ਕੀਤੀ ਜਾਣ ਵਾਲੀ ਪਰੇਡ ਦਾ ਨਿਰੀਖਣ ਕਰਨਗੇ, ਪੰਜਾਬ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦੇਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਤੇ ਸੁਤੰਤਰਤਾ ਸੈਨਾਨੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਰੰਗਾ-ਰੰਗ ਬਣਾਉਣ ਲਈ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਤੇ ਦੇਸ਼ ਭਗਤੀ ਦੇ ਗੀਤਾਂ ’ ਤੇ ਆਧਾਰਿਤ ਕੋਰੀਓਗ੍ਰਾਫੀ ਪੇਸ਼ ਕੀਤੀ ਜਾਵੇਗੀ। ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਹਮਲੇ ਦੇ ਅੱਤਵਾਦੀਆਂ ਨੂੰ ਬਖ਼ਸ਼ਿਆ ਨਾ ਜਾਵੇ-ਐਡ. ਅਮਨ ਗਰਗ ਸੂਲਰ ਅਗਲੀ ਖ਼ਬਰ ਨਗਰ ਨਿਗਮ ਮੁਲਾਜ਼ਮਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
Ad Position 24
No active advertisement