05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਇਨਡੋਰ ਖੇਡਾਂ ਸ਼ੁਰੂ

ਦੇਵੀਗੜ੍ਹ, 4 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

Ad Position 21
No active advertisement
ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਖੇਡਾਂ ਸ਼ੁਰੂ ਕਰਵਾਉਂਦੇ ਹੋਏ ਅਤੇ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨਾਲ ਪ੍ਰਿੰਸੀਪਲ ਤਰਨਦੀਪ ਅਰੋੜਾ। ਤਸਵੀਰਾਂ : ਮੌਜੀ ਦੇਵੀਗੜ੍ਹ 05-08-2026
ਦੇਵੀਗੜ੍ਹ, 4 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿਖੇ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਗਰਮ ਰੁੱਤ ਇਨਡੋਰ ਖੇਡਾਂ ਦੀ ਸ਼ੁਰੂਆਤ ਉਤਸ਼ਾਹ ਤੇ ਧੂਮਧਾਮ ਨਾਲ ਕੀਤੀ ਗਈ। ਦੋ ਦਿਨਾਂ ਤੱਕ ਚੱਲਣ ਵਾਲੇ ਇਸ ਖੇਡ ਮਹਾਕੁੰਭ ਦੇ ਪਹਿਲੇ ਦਿਨ ਇਲਾਕੇ ਭਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ। ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਜ਼ੋਨ ਸਕੱਤਰ ਤਰਸੇਮ ਸਿੰਘ, ਨਿਰੰਜਨ ਸਿੰਘ ਨੰਜਾ (ਸਟੇਟ ਐਵਾਰਡੀ ਤੇ ਪ੍ਰਿੰਸੀਪਲ ਇੰਚਾਰਜ, ਭਗਵਾਨਪੁਰ ਜੱਟਾਂ), ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਵੱਲੋਂ ਸਾਂਝੇ ਤੌਰ ‘ਤੇ ਗੁਬਾਰੇ ਛੱਡ ਕੇ ਅਤੇ ਹਰੀ ਝੰਡੀ ਦਿਖਾ ਕੇ ਕੀਤੀ ਗਈ। ਇਸ ਮੌਕੇ ਖੇਡਾਂ ਦੀ ਸ਼ਾਨ ਵਧਾਉਣ ਲਈ ਭੁਨਰਹੇੜੀ ਜ਼ੋਨ ਦੇ ਪ੍ਰਧਾਨ ਹਰਪ੍ਰੀਤ ਪ੍ਰਿੰਸੀਪਲ, ਭੁਨਰਹੇੜੀ, ਉੱਪ-ਪ੍ਰਧਾਨ ਮਨੋਜ ਕੁਮਾਰ ਜੋਈਆ, ਅਤੇ ਰਾਜਪਾਲ ਉੱਪ-ਸਕੱਤਰ ਜ਼ਿਲ੍ਹਾ ਖੇਡ ਵਿਭਾਗ ਤੇ ਪ੍ਰਿੰਸੀਪਲ ਇੰਚਾਰਜ, ਬਿੰਜਲ ਸਮੇਤ ਕਈ ਉੱਘੇ ਸਿੱਖਿਆ ਸ਼ਾਸਤਰੀ ਅਤੇ ਕੋਚ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਖੇਡਾਂ ਦੇ ਪਹਿਲੇ ਦਿਨ ਸਿਰਫ਼ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਸ਼ਤਰੰਜ, ਜੂਡੋ, ਕਰਾਟੇ ਤੇ ਕਿੱਕ - ਬਾਕਸਿੰਗ ਦੇ ਮੁਕਾਬਲੇ ਬਹੁਤ ਰੋਮਾਂਚਕ ਰਹੇ। ਵਿਦਿਆਰਥਣਾਂ ਨੇ ਪੂਰੇ ਜੋਸ਼ ਤੇ ਅਨੁਸ਼ਾਸਨ ਨਾਲ ਹਿੱਸਾ ਲੈਂਦਿਆਂ ਆਪਣੇ ਪ੍ਰਤਿਭਾ ਦੀ ਮਜ਼ਬੂਤ ਪੇਸ਼ਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਜੇਤੂ ਰਹੀਆਂ ਖਿਡਾਰਨਾਂ ਨੂੰ ਸਕੂਲ ਪ੍ਰਬੰਧਕਾਂ ਤੇ ਪਤਵੰਤਿਆਂ ਵਲੋਂ ਟਰਾਫ਼ੀਆਂ ਤੇ ਤਗਮੇ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਹ ਮੁਕਾਬਲੇ ਨਾ ਸਿਰਫ਼ ਬੱਚਿਆਂ ਵਿਚ ਸਰੀਰਕ ਮਜ਼ਬੂਤੀ ਲਿਆਉਂਦੇ ਹਨ, ਸਗੋਂ ਉਨ੍ਹਾਂ ਦੇ ਅੰਦਰ ਮੁਕਾਬਲੇਬਾਜ਼ੀ ਦੀ ਭਾਵਨਾ, ਅਨੁਸ਼ਾਸਨ ਤੇ ਟੀਮ ਵਰਕ ਦੇ ਗੁਣ ਵੀ ਪੈਦਾ ਕਰਦੇ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ ਸਫਲ ਮੁਕਾਬਲਿਆਂ ਤੋਂ ਬਾਅਦ, ਇਨ੍ਹਾਂ ਖੇਡਾਂ ਦੇ ਦੂਜੇ ਦਿਨ ਲੜਕਿਆਂ ਦੇ ਇਨਡੋਰ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਸ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਡਿਊਟੀ ’ਤੇ ਗਈ ਲੜਕੀ ਘਰ ਨਹੀਂ ਪਰਤੀ ਅਗਲੀ ਖ਼ਬਰ ਬਟਾਲਾ ਹਮਲੇ ਦੇ ਅੱਤਵਾਦੀਆਂ ਨੂੰ ਬਖ਼ਸ਼ਿਆ ਨਾ ਜਾਵੇ-ਐਡ. ਅਮਨ ਗਰਗ ਸੂਲਰ
Ad Position 24
No active advertisement