05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਚੋਰਾਂ ਨੇ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਕੀਤਾ ਚੋਰੀ

ਬਨੂੜ, 5 ਅਗਸਤ (ਭੁਪਿੰਦਰ ਸਿੰਘ)-ਬੀਤੀ ਰਾਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਬਨੂੜ ਦੇ ਨੇੜੇ ਸਥਿਤ ਕੁਲਦੀਪ ਮੋਟਰ ’ਤੇ ਗੁਰਜੋਤ ਕਾਰ ਰਿਪੇਅਰ ਦੀਆਂ ਦੁਕਾਨਾਂ ਦੇ ਚੋਰਾਂ ਨੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਤੇ ਬੈਟਰੀਆਂ ਚੋਰੀ ਕਰਕੇ ਲੈ ਗਏ। ਦੁਕਾਨ ਦੇ ਟੁੱਟੇ ਹੋਏ ਸ਼ਟਰ ਨੂੰ ਦਿਖਾਉਂਦੇ ਹੋਏ ਦੁਕਾਨ ਦੇ ਮਾਲਕ ਬਲਵਿੰਦਰ ਸਿੰਘ ਵਾਸੀ ਪਿੰਡ ਜੰਗਪੁਰਾ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਦੇ ਨੇੜੇ ਗੁਰਜੋਤ ਕਾਰ ਰਿਪੇਅਰ ਅਤੇ ਸਪੇਅਰ ਦੀ ਦੁਕਾਨ ਚਲਾਉਂਦਾ ਹੈ।

Ad Position 21
No active advertisement
ਅਜੀਤ ਡੈਸਕ 06-08-2026
ਬਨੂੜ, 5 ਅਗਸਤ (ਭੁਪਿੰਦਰ ਸਿੰਘ)-ਬੀਤੀ ਰਾਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਬਨੂੜ ਦੇ ਨੇੜੇ ਸਥਿਤ ਕੁਲਦੀਪ ਮੋਟਰ ’ਤੇ ਗੁਰਜੋਤ ਕਾਰ ਰਿਪੇਅਰ ਦੀਆਂ ਦੁਕਾਨਾਂ ਦੇ ਚੋਰਾਂ ਨੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਤੇ ਬੈਟਰੀਆਂ ਚੋਰੀ ਕਰਕੇ ਲੈ ਗਏ। ਦੁਕਾਨ ਦੇ ਟੁੱਟੇ ਹੋਏ ਸ਼ਟਰ ਨੂੰ ਦਿਖਾਉਂਦੇ ਹੋਏ ਦੁਕਾਨ ਦੇ ਮਾਲਕ ਬਲਵਿੰਦਰ ਸਿੰਘ ਵਾਸੀ ਪਿੰਡ ਜੰਗਪੁਰਾ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਦੇ ਨੇੜੇ ਗੁਰਜੋਤ ਕਾਰ ਰਿਪੇਅਰ ਅਤੇ ਸਪੇਅਰ ਦੀ ਦੁਕਾਨ ਚਲਾਉਂਦਾ ਹੈ। ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਆਪਣੀ ਦੁਕਾਨ ਬੰਦ ਕਰਕੇ ਘਰ ਚਲਿਆ ਗਿਆ। ਸਵੇਰੇ 7 ਵਜੇ ਦੇ ਕਰੀਬ ਉਸ ਨੂੰ ਕਿਸੇ ਨੇ ਫੋਨ ਕਰਕੇ ਦੁਕਾਨ ਦਾ ਸਟਰ ਟੁੱਟੇ ਹੋਣ ਦੀ ਜਾਣਕਾਰੀ ਦਿੱਤੀ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਦੁਕਾਨ ਤੇ ਆਇਆ ਤਾਂ ਦੇਖਿਆ ਕਿ ਦੁਕਾਨ ਦੇ ਤਿੰਨੇ ਸਟਰ ਟੁੱਟੇ ਹੋਏ ਸਨ ਅਤੇ ਅੰਦਰ ਪਿਆ ਸਾਰਾ ਸਮਾਨ ਖਿਲਰਿਆ ਹੋਇਆ ਸੀ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਅੱਗੇ ਵੇਖਿਆ ਤਾਂ ਕੁਲਦੀਪ ਮੋਟਰ ਦੇ ਸਟਰ ਵੀ ਟੁੱਟੇ ਹੋਏ ਸਨ। ਉਸ ਨੇ ਤੁਰੰਤ ਦੁਕਾਨ ਦੇ ਮਾਲਕ ਕੁਲਦੀਪ ਸਿੰਘ ਨੂੰ ਇਸ ਦੀ ਸੂਚਨਾ ਦਿੱਤੀ। ਪੀੜਤ ਦੁਕਾਨਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨ ਵਿਚ ਪਿਆ ਲੱਖਾਂ ਰੁਪਏ ਦਾ ਕਾਰਾਂ ਦਾ ਸਪੇਅਰ ਪਾਰਟਸ ਅਣਪਛਾਤੇ ਵਿਅਕਤੀ ਕਿਸੇ ਵਾਹਨ ਵਿਚ ਭਰ ਕੇ ਲੈ ਗਈ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਸ ਦੀ ਦੁਕਾਨ ਵਿਚ ਤਿੰਨ ਸਾਲਾਂ ਦੌਰਾਨ ਇਹ ਤੀਜੀ ਚੋਰੀ ਹੈ। ਪੀੜਤ ਦੁਕਾਨਦਾਰਾਂ ਨੇ ਦੱਸਿਆ ਕਿ ਇਸ ਚੋਰੀ ਦੀ ਘਟਨਾ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਨਾਭਾ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ... ਅਗਲੀ ਖ਼ਬਰ ਸਬਜ਼ੀ ਮੰਡੀ ਵੱਲ੍ਹਾ ਵਿਖੇ ਅੰਮ੍ਰਿਤਸਰ ਫਰੂਟ ਐਂਡ ਵੈਜ਼ੀਟੇਬਲ ਮਰਚੈਂਟ ਐਸੋਸੀਏਸ਼ਨ ਵਲੋਂ ਕਮਿਸ਼ਨਰ ਨਗਰ ਨਿਗਮ ਨਾਲ ਮਿਲਣੀ
Ad Position 24
No active advertisement