ਹਰਜਿੰਦਰ ਕੌਰ ਦਾ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਵਿਸ਼ੇਸ਼ ਸਨਮਾਨ
ਨਾਭਾ, 5 ਅਗਸਤ (ਜਗਨਾਰ ਸਿੰਘ ਦੁਲੱਦੀ)- ਗਲਾਸਗੋ ਕੌਮਨਵੈਲਥ ਖੇਡਾਂ ’ਚ ਵੇਟ ਲਿਫਟਿੰਗ ਮੁਕਾਬਲੇ ਦੌਰਾਨ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼, ਪੰਜਾਬ ਅਤੇ ਨਾਭਾ ਹਲਕੇ ਦਾ ਨਾਮ ਰੌਸ਼ਨ ਕਰਨ ਵਾਲੀ ਧੀ ਹਰਜਿੰਦਰ ਕੌਰ ਦਾ ਉਨ੍ਹਾਂ ਦੇ ਪਿੰਡ ਮੈਂਹਸ ਵਿਖੇ ਪਹੁੰਚ ਕੇ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਆਗੂ ਜਤਿੰਦਰ ਸਿੰਘ (ਰਾਜੂ) ਵਲੋਂ ਆਪਣੇ ਸਾਥੀਆਂ ਸਮੇਤ ਹਰਜਿੰਦਰ ਕੌਰ ਦੀ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਰਾਜੂ ਨੇ ਕਿਹਾ ਕਿ ਹਰਜਿੰਦਰ ਕੌਰ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਸਮਰਪਣ ਨਾਲ ਨਾ ਸਿਰਫ਼ ਨਾਭਾ ਹਲਕੇ ਸਗੋਂ ਸਮੁੱਚੇ ਪੰਜਾਬ ਦਾ ਮਾਣ ਵਧਾਇਆ ਹੈ।
ਨਾਭਾ, 5 ਅਗਸਤ (ਜਗਨਾਰ ਸਿੰਘ ਦੁਲੱਦੀ)- ਗਲਾਸਗੋ ਕੌਮਨਵੈਲਥ ਖੇਡਾਂ ’ਚ ਵੇਟ ਲਿਫਟਿੰਗ ਮੁਕਾਬਲੇ ਦੌਰਾਨ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼, ਪੰਜਾਬ ਅਤੇ ਨਾਭਾ ਹਲਕੇ ਦਾ ਨਾਮ ਰੌਸ਼ਨ ਕਰਨ ਵਾਲੀ ਧੀ ਹਰਜਿੰਦਰ ਕੌਰ ਦਾ ਉਨ੍ਹਾਂ ਦੇ ਪਿੰਡ ਮੈਂਹਸ ਵਿਖੇ ਪਹੁੰਚ ਕੇ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਆਗੂ ਜਤਿੰਦਰ ਸਿੰਘ (ਰਾਜੂ) ਵਲੋਂ ਆਪਣੇ ਸਾਥੀਆਂ ਸਮੇਤ ਹਰਜਿੰਦਰ ਕੌਰ ਦੀ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਰਾਜੂ ਨੇ ਕਿਹਾ ਕਿ ਹਰਜਿੰਦਰ ਕੌਰ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਸਮਰਪਣ ਨਾਲ ਨਾ ਸਿਰਫ਼ ਨਾਭਾ ਹਲਕੇ ਸਗੋਂ ਸਮੁੱਚੇ ਪੰਜਾਬ ਦਾ ਮਾਣ ਵਧਾਇਆ ਹੈ। ਜਤਿੰਦਰ ਸਿੰਘ (ਰਾਜੂ) ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਨ ਉਪਰੰਤ ਖਿਡਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਉਨ੍ਹਾਂ ਦੇ ਆਪਣੇ ਸ਼ਹਿਰਾਂ ਵਿਚ ਹੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਵਲੋਂ ਬਣਦੇ ਮਾਣ-ਸਨਮਾਨ ਅਤੇ ਖਿਡਾਰੀਆਂ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਜਤਿੰਦਰ ਸਿੰਘ (ਰਾਜੂ) ਨੇ ਹਰਜਿੰਦਰ ਕੌਰ ਦੇ ਮਾਤਾ-ਪਿਤਾ ਅਤੇ ਸਮੂਹ ਪਰਿਵਾਰ ਨੂੰ ਵੀ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਖਿਡਾਰੀ ਦੀ ਕਾਮਯਾਬੀ ਪਿੱਛੇ ਉਸਦੇ ਪਰਿਵਾਰ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ। ਅੱਜ ਜਦੋਂ ਸਮਾਜ ਵਿਚ ਧੀਆਂ ਨੂੰ ਅੱਗੇ ਵਧਾਉਣ ਦੀ ਲੋੜ ਹੈ, ਉੱਥੇ ਹਰਜਿੰਦਰ ਕੌਰ ਦੇ ਪਰਿਵਾਰ ਨੇ ਉਸ ਨੂੰ ਹਰ ਕਦਮ ’ਤੇ ਹੌਸਲਾ ਅਤੇ ਸਹਿਯੋਗ ਦੇ ਕੇ ਇਹ ਸਾਬਤ ਕੀਤਾ ਹੈ ਕਿ ਧੀਆਂ ਨੂੰ ਮੌਕਾ ਮਿਲੇ ਤਾਂ ਉਹ ਦੁਨੀਆਂ ਭਰ ਵਿਚ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੀਆਂ ਹਨ।