05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ “ਤੀਆਂ ਨਾਭੇ ਦੀਆਂ” ਮੇਲਾ ਧੂਮਧਾਮ ਤੇ ਉਤਸ਼ਾਹ ਨਾਲ ਕਰਵਾਇਆ

ਨਾਭਾ, 5 ਅਗਸਤ (ਵਰਿੰਦਰ ਵਰਮਾ)-ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਨੂੰ ਸਮਰਪਿਤ “ਤੀਆਂ ਨਾਭੇ ਦੀਆਂ” ਮੇਲਾ ਅੱਜ ਵਿਸ਼ਵਕਰਮਾ ਭਵਨ ਭਾਦਸੋਂ ਰੋਡ ਨਾਭਾ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ.

Ad Position 21
No active advertisement
ਅਜੀਤ ਡੈਸਕ 06-08-2026
ਨਾਭਾ, 5 ਅਗਸਤ (ਵਰਿੰਦਰ ਵਰਮਾ)-ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਨੂੰ ਸਮਰਪਿਤ “ਤੀਆਂ ਨਾਭੇ ਦੀਆਂ” ਮੇਲਾ ਅੱਜ ਵਿਸ਼ਵਕਰਮਾ ਭਵਨ ਭਾਦਸੋਂ ਰੋਡ ਨਾਭਾ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ, ਪੰਜਾਬੀ ਗਾਇਕ ਐਸ. ਹੋਰ ਲੋਕ ਗਾਇਕ ਸੁੱਚਾ ਰੰਗੀਲਾ ਅਤੇ ਗਾਇਕਾ ਮਨਦੀਪ ਮੈਂਡੀ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲਗਵਾਈ ਅਤੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ, ਰੀਤੀ ਰਿਵਾਜਾਂ ਅਤੇ ਸੱਭਿਆਚਾਰ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਤੀਆਂ ਪੰਜਾਬ ਦੀਆਂ ਔਰਤਾਂ ਦਾ ਸਭ ਤੋਂ ਪਿਆਰਾ ਅਤੇ ਰਵਾਇਤੀ ਤਿਉਹਾਰ ਹੈ। ਇਹ ਤਿਉਹਾਰ ਸਾਉਣ ਮਹੀਨੇ ਦੇ ਸ਼ੁਕਲ ਪੱਖ ਦੀ ਤੀਜ ਤੋਂ ਸ਼ੁਰੂ ਹੁੰਦਾ ਹੈ ਅਤੇ ਕੁਝ ਦਿਨ ਜਾਂ ਪੂਰਾ ਸਾਉਣ ਮਹੀਨਾ ਮਨਾਇਆ ਜਾਂਦਾ ਹੈ। ਇਹ ਪੰਜਾਬੀ ਸਭਿਆਚਾਰ ਅਤੇ ਕੁਦਰਤ ਦੀ ਸੁੰਦਰਤਾ ਨਾਲ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਮੈਡਮ ਰਾਜ ਲਾਲੀ ਚੇਅਰਪਰਸਨ, ਗਾਇਤਰੀ ਬਿਸ਼ਨੋਈ ਅਤੇ ਵੀਰਪਾਲ ਕੌਰ ਜ਼ਿਲ੍ਹਾ ਪ੍ਰਧਾਨ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਸਮਾਗਮ ਦੀ ਰੌਣਕ ਵਿਚ ਵਾਧਾ ਕੀਤਾ। ਮੇਲੇ ਦੌਰਾਨ ਗਿੱਧਾ, ਬੋਲੀਆਂ, ਲੋਕ-ਗੀਤ ਅਤੇ ਹੋਰ ਰੰਗਾਰੰਗ ਸਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿਚ ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਦੇਵ ਮਾਨ ਨੇ ਕਿਹਾ ਕਿ ਮੋਬਾਈਲ ਦਾ ਯੁੱਗ ਆਉਣ ਕਾਰਨ ਸਾਡਾ ਸਮਾਜ ਗਿਰਾਵਟ ਵੱਲ ਜਾਂਦਾ ਨਜ਼ਰ ਆ ਰਿਹਾ ਹੈ ਅਤੇ ਜੋ ਪੁਰਾਤਨ ਤਿਉਹਾਰ ਸੀ ਉਹ ਵੀ ਅੱਜ ਦੇ ਬੱਚਿਆਂ ਤੋਂ ਦੂਰ ਹੁੰਦੇ ਜਾ ਰਹੇ ਹਨ। ਪੁਰਾਤਨ ਵਿਰਸੇ ਨਾਲ ਬੱਚਿਆਂ ਨੂੰ ਜੋੜਨ ਲਈ ਔਰਤਾਂ ਨਾਲ ਮਿਲ ਕੇ ਤੀਆਂ ਦਾ ਤਿਉਹਾਰ ਵੱਡੇ ਪੱਧਰ ’ਤੇ ਮਨਾਇਆ ਗਿਆ ਹੈ। ਸਮਾਗਮ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ, ਨੌਜਵਾਨਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਤੀਆਂ ਦੇ ਇਸ ਰੰਗਲੇ ਮੇਲੇ ਦਾ ਭਰਪੂਰ ਆਨੰਦ ਮਾਣਿਆ। ਸਮਾਗਮ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਅਤੇ ਸਹਿਯੋਗੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਅਮਨਦੀਪ ਕੌਰ ਖਹਿਰਾ ਚੇਅਰਪਰਸਨ ਬਲਾਕ ਸੰਮਤੀ, ਜਸਵਿੰਦਰ ਕੌਰ ਸੁੱਖੇਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਈਸ਼ਾ ਖੰਨਾ, ਮਧੂ ਬਾਲਾ ਪ੍ਰਧਾਨ, ਰਾਜਵੀਰ ਕੌਰ ਖਹਿਰਾ ਬਲਾਕ ਪ੍ਰਧਾਨ , ਹਰਪ੍ਰੀਤ ਕੌਰ ਹਸਨਪੁਰ ਬਲਾਕ ਪ੍ਰਧਾਨ, ਮੈਡਮ ਦਮਨ ਪਟਿਆਲਾ ਅਤੇ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮਹਿੰਦਰਾ ਕਾਲਜ ਦੇ ਗੈਸਟ ਪ੍ਰੋਫੈਸਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਫ਼ੀਸਦੀ ਡੀ. ਏ. ਜਾਰੀ ਕਰੇ- ਮਨੋਜ ਘਈ
Ad Position 24
No active advertisement