05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਝੁੱਗੀਆਂ ’ਚ ਰਹਿ ਰਹੇ ਮਜ਼ਦੂਰ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤ ਨੌਜਵਾਨ ਸਭਾ ਵਲੋਂ ਧਰਨਾ

ਪਾਤੜਾਂ, 5 ਅਗਸਤ (ਜਗਦੀਸ਼ ਸਿੰਘ ਕੰਬੋਜ)-ਭਾਰਤ ਨੌਜਵਾਨ ਸਭਾ ਵੱਲੋਂ ਘੱਗਾ ਦੀਆਂ ਝੁੱਗੀਆਂ ਵਿਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਦੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਪਾਤੜਾਂ-ਪਟਿਆਲਾ ਮੁੱਖ ਸੜਕ ਉੱਪਰ ਰੋਸ ਧਰਨਾ ਦੇ ਕੇ ਜਾਮ ਲਗਾਇਆ ਗਿਆ। ਇਸ ਮੌਕੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਨੌਜਵਾਨ ਭਾਰਤ ਸਭਾ ਦੇ ਜਿਲ੍ਹਾ ਆਗੂ ਖੁਸ਼ਵੰਤ ਹਨੀ, ਰਾਹੁਲ ਘੱਗਾ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਅਤੇ ਰੋਡ ਜਾਮ ਵਿੱਚ ਮਜ਼ਦੂਰ ਪਰਿਵਾਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 06-08-2026
ਪਾਤੜਾਂ, 5 ਅਗਸਤ (ਜਗਦੀਸ਼ ਸਿੰਘ ਕੰਬੋਜ)-ਭਾਰਤ ਨੌਜਵਾਨ ਸਭਾ ਵੱਲੋਂ ਘੱਗਾ ਦੀਆਂ ਝੁੱਗੀਆਂ ਵਿਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਦੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਪਾਤੜਾਂ-ਪਟਿਆਲਾ ਮੁੱਖ ਸੜਕ ਉੱਪਰ ਰੋਸ ਧਰਨਾ ਦੇ ਕੇ ਜਾਮ ਲਗਾਇਆ ਗਿਆ। ਇਸ ਮੌਕੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਨੌਜਵਾਨ ਭਾਰਤ ਸਭਾ ਦੇ ਜਿਲ੍ਹਾ ਆਗੂ ਖੁਸ਼ਵੰਤ ਹਨੀ, ਰਾਹੁਲ ਘੱਗਾ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਅਤੇ ਰੋਡ ਜਾਮ ਵਿੱਚ ਮਜ਼ਦੂਰ ਪਰਿਵਾਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਲਗਭਗ ਢਾਈ ਘੰਟੇ ਤੱਕ ਚੱਲੇ ਰੋਡ ਜਾਮ ਤੋਂ ਬਾਅਦ ਨਾਇਬ ਤਹਿਸੀਲਦਾਰ ਹਰਸਿਮਰਨ ਸਿੰਘ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਲਿਖਤੀ ਭਰੋਸਾ ਦਿੱਤਾ ਗਿਆ ਕਿ ਪੰਜ ਦਿਨਾਂ ਦੇ ਅੰਦਰ-ਅੰਦਰ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਸਬੰਧੀ ਮਤਾ ਪਾਸ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।ਲਿਖਤੀ ਭਰੋਸਾ ਮਿਲਣ ਤੋਂ ਬਾਅਦ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ ਰੋਡ ਜਾਮ ਖੋਲ੍ਹ ਦਿੱਤਾ। ਇਸ ਮੌਕੇ ਨੌਜਵਾਨ ਆਗੂ ਗੁਰਦੀਪ ਆਜ਼ਾਦ ਤੇ ਗੌਰਵ ਸੁਤਰਾਣਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜ ਦਿਨਾਂ ਦੇ ਅੰਦਰ ਪ੍ਰਸ਼ਾਸਨ ਆਪਣੇ ਲਿਖਤੀ ਵਾਅਦੇ ਨੂੰ ਪੂਰਾ ਨਹੀਂ ਕਰਦਾ ਅਤੇ ਮਤਾ ਪਾਸ ਕਰਕੇ ਅਗਲੀ ਕਾਰਵਾਈ ਸ਼ੁਰੂ ਨਹੀਂ ਕਰਦਾ, ਤਾਂ ਉਹ ਹੋਰ ਤਿੱਖਾ ਸੰਘਰਸ਼ ਉਲੀਕਣ ਲਈ ਮਜ਼ਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਪ੍ਰਿਤਪਾਲ ਕਲਵਾਣੂ, ਪ੍ਰਦੀਪ ਨਾਨਕਪੁਰਾ, ਜਸਵੀਰ ਸਿੰਘ, ਰਾਹੁਲ ਸਿੰਘ, ਬਿੱਟੂ ਤੇ ਵੱਡੀ ਗਿਣਤੀ ਵਿਚ ਨੌਜਵਾਨ ਤੇ ਮਜ਼ਦੂਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਤੇਜਾ ਤੋਂ ਹਡਾਣਾ ਵਲੋਂ 100ਵੀਂ ਬੱਸ ਰਵਾਨਾ ਅਗਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮਹਿੰਦਰਾ ਕਾਲਜ ਦੇ ਗੈਸਟ ਪ੍ਰੋਫੈਸਰਾਂ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement