05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਕਕਰਾਲਾ ਭਾਈਕਾ ਦੇ ਰਵਿਦਾਸ ਗੁਰੂ ਘਰ ਲਈ ਭੇਜੇ ਬਰਤਨ ਪੰਜਰਥ ਤੇ ਕਬੀਰ ਦਾਸ ਵਲੋਂ ਗੁਰਦੁਆਰਾ ਕਮੇਟੀ ਨੂੰ ਸੌਂਪੇ

ਪਾਤੜਾਂ, 5 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਬ ਡਿਵੀਜ਼ਨ ਪਾਤੜਾਂ ਦੇ ਪਿੰਡ ਕਕਰਾਲਾ ਭਾਈਕਾ ਵਿਖੇ ਗੁਰੂ ਰਵਿਦਾਸ ਗੁਰੂ ਘਰ ਵਿਖੇ ਲੰਗਰਾਂ ਵਾਸਤੇ ਭੇਜੇ ਗਏ ਬਰਤਨ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਅਮਰਜੀਤ ਸਿੰਘ ਪੰਜਰਥ ਨੇ ਸਾਂਝੇ ਤੌਰ ਤੇ ਪ੍ਰਬੰਧਕਾਂ ਨੂੰ ਸੌਂਪੇ। ਇਸ ਮੌਕੇ ਬਾਬੂ ਕਬੀਰ ਦਾਸ ਅਤੇ ਅਮਰਜੀਤ ਸਿੰਘ ਪੰਜਰਥ ਨੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਾਤਾਰ ਧਾਰਮਿਕ ਕਾਰਜਾਂ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੜੇ ਹੀ ਸੂਝਵਾਨ ਅਤੇ ਸਾਦੇ ਪੁਰਸ਼ ਹਨ ਜੋ ਹਮੇਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਯਤਨਸ਼ੀਲ ਹਨ।

Ad Position 21
No active advertisement
ਅਜੀਤ ਡੈਸਕ 06-08-2026
ਪਾਤੜਾਂ, 5 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਬ ਡਿਵੀਜ਼ਨ ਪਾਤੜਾਂ ਦੇ ਪਿੰਡ ਕਕਰਾਲਾ ਭਾਈਕਾ ਵਿਖੇ ਗੁਰੂ ਰਵਿਦਾਸ ਗੁਰੂ ਘਰ ਵਿਖੇ ਲੰਗਰਾਂ ਵਾਸਤੇ ਭੇਜੇ ਗਏ ਬਰਤਨ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਅਮਰਜੀਤ ਸਿੰਘ ਪੰਜਰਥ ਨੇ ਸਾਂਝੇ ਤੌਰ ਤੇ ਪ੍ਰਬੰਧਕਾਂ ਨੂੰ ਸੌਂਪੇ। ਇਸ ਮੌਕੇ ਬਾਬੂ ਕਬੀਰ ਦਾਸ ਅਤੇ ਅਮਰਜੀਤ ਸਿੰਘ ਪੰਜਰਥ ਨੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਾਤਾਰ ਧਾਰਮਿਕ ਕਾਰਜਾਂ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੜੇ ਹੀ ਸੂਝਵਾਨ ਅਤੇ ਸਾਦੇ ਪੁਰਸ਼ ਹਨ ਜੋ ਹਮੇਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਯਤਨਸ਼ੀਲ ਹਨ। ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਸਾਹੀ, ਮੱਖਣ ਸਿੰਘ , ਗੁਰਜੰਟ ਸਿੰਘ, ਗੁਰਸੇਵ ਸਿੰਘ ਸਟੇਟ ਡੈਲੀਗੇਟ, ਜਗਤਾਰ ਸਿੰਘ ਕੁਲਬੁਰਸ਼ਾਂ, ਨਾਇਬ ਸਿੰਘ ਗਾਜੀਪੁਰ, ਜਸਵੀਰ ਸਿੰਘ ਸ਼ਾਹਪੁਰ, ਗੋਪਾਲ ਸ਼ਰਮਾ, ਹਰਬੰਸ ਸਿੰਘ ਜੋਗੀਪੁਰ, ਜਗਸੀਰ ਸਿੰਘ ਬ੍ਰਾਹਮਣ ਮਾਜਰਾ, ਦਿਲਪ੍ਰੀਤ ਸਿੰਘ ਫਤਿਹਗੜ ਛੰਨਾ, ਸੁਖਜਿੰਦਰ ਸਿੰਘ ਬਿਸ਼ਨਪੁਰਾ, ਮਨਿੰਦਰ ਸਿੰਘ ਕੁਲਾਰਾਂ ਹੈਪੀ ਕਾਨਗੜ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਕੁਲਾਰਾਂ, ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਕੇਯੂ (ਰਾਜੇਵਾਲ) ਨੇ 1 ਸਤੰਬਰ ਤੋਂ ਚੰਡੀਗੜ੍ਹ ’ਚ ਲੱਗਣ ਵਾਲੇ ਪੱਕੇ ਮੋਰਚੇ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਹਰਜਿੰਦਰ ਸਿੰਘ ਸਰਵਾਰਾ ਨਾਲ ਕੀਤੀ ਮੁਲਾਕਾਤ ਅੱਖ ਦੇ ਆਪ੍ਰੇਸ਼ਨ ਤੋਂ ਬਾਅ...
Ad Position 24
No active advertisement