06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਨੂੜ ਤੋਂ ਹੁਲਕਾ ਨੂੰ ਜਾਂਦੀ ਸੰਪਰਕ ਸੜਕ ਤੇ ਸੀਵਰੇਜ ਦਾ ਉੱਖੜਿਆ ਹੋਇਆ ਮੈਨਹੋਲ ਦਾ ਢੱਕਣ ਦੇ ਰਿਹਾ ਹਾਦਸਿਆਂ ਨੂੰ ਸੱਦਾ

ਬਨੂੜ, 5 ਅਗਸਤ (ਭੁਪਿੰਦਰ ਸਿੰਘ)-ਬਨੂੜ ਤੋਂ ਹੁਲਕਾ ਨੂੰ ਜਾਂਦੀ ਸੰਪਰਕ ਸੜਕ ਤੇ ਸੀਵਰੇਜ ਦੇ ਮੈਨਹੋਲ ਦਾ ਉਖੜਿਆ ਹੋਇਆ ਢੱਕਣ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸਾਬਕਾ ਕੌਸਲਰ ਗੁਰਮੇਲ ਸਿੰਘ ਫੌਜੀ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਇਸ ਮੈਨਹੌਲ ਦਾ ਢੱਕਣ ਉਖੜਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 06-08-2026
ਬਨੂੜ, 5 ਅਗਸਤ (ਭੁਪਿੰਦਰ ਸਿੰਘ)-ਬਨੂੜ ਤੋਂ ਹੁਲਕਾ ਨੂੰ ਜਾਂਦੀ ਸੰਪਰਕ ਸੜਕ ਤੇ ਸੀਵਰੇਜ ਦੇ ਮੈਨਹੋਲ ਦਾ ਉਖੜਿਆ ਹੋਇਆ ਢੱਕਣ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸਾਬਕਾ ਕੌਸਲਰ ਗੁਰਮੇਲ ਸਿੰਘ ਫੌਜੀ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਇਸ ਮੈਨਹੌਲ ਦਾ ਢੱਕਣ ਉਖੜਿਆ ਹੋਇਆ ਹੈ। ਇਸ ਟੁੱਟੇ ਹੋਏ ਢੱਕਣ ਕਾਰਨ ਕਦੇ ਵੀ ਰਾਤ ਸਮੇਂ ਹਾਦਸਾ ਵਾਪਰ ਸਕਦਾ ਹੈ ਕਿਉਂਕਿ ਟੁੱਟੇ ਹੋਏ ਢੱਕਣ ਨੂੰ ਬਦਲੇ ਨਾ ਜਾਣ ਕਾਰਨ ਸ਼ਹਿਰ ਵਾਸੀਆਂ ਨੇ ਇਸ ਨੂੰ ਇੱਟਾ ਤੇ ਪੱਥਰਾਂ ਨਾਲ ਭਰ ਦਿੱਤਾ ਹੈ। ਸ਼ਹਿਰ ਵਾਸੀਆਂ ਨੇ ਕਿਹਾ ਪਿਛਲੇ ਦੋ ਦਿਨਾਂ ਤੋਂ ਢੱਕਣ ਟੁੱਟਿਆ ਹੋਇਆ ਹੈ ਪਰ ਇਸ ਦੇ ਬਾਵਜੂਦ ਵੀ ਸੀਵਰੇਜ ਬੋਰਡ ਦੇ ਅਧਿਕਾਰੀਆ ਦੀ ਸਵੱਲੀ ਨਜ਼ਰ ਨਹੀਂ ਪਈ ਸ਼ਾਇਦ ਵਿਭਾਗ ਦੇ ਅਧਿਕਾਰੀ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੇ ਹਨ। ਸ਼ਹਿਰ ਵਾਸੀਆਂ ਤੇ ਉਕਤ ਕੌਸਲਰ ਨੇ ਵਿਭਾਗ ਦੇ ਅਧਿਕਾਰੀਆਂ ਤੋਂ ਨੁਕਸਾਨੇ ਹੋਏ ਢੱਕਣ ਨੂੰ ਬਦਲਣ ਦੀ ਮੰਗ ਕੀਤੀ ਹੈ ਤਾਂ ਜੋ ਕਿਸੇ ਭਿਆਨਕ ਹਾਦਸੇ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਦੱਸਣਯੋਗ ਹੈ ਇਸ ਤੋਂ ਇਲਾਵਾ ਸ਼ਹਿਰ ਦੇ ਬੱਸ ਅੱਡੇ ਤੋਂ ਘਰਾਟਾਂ ਨੂੰ ਜਾਂਦੀ ਸੰਪਰਕ ਸੜਕ ’ਤੇ ਵੀ ਮੈਨਹੋਲ ਦਾ ਇਹੀ ਹਾਲ ਹੈ।
Ad Position 22
No active advertisement
ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਸਕੂਲ ਦੇਵੀਗੜ੍ਹ ਵਿਖੇ ਬਲਾਕ ਪੱਧਰੀ ਰੋਲ ਪਲੇਅ ਤੇ ਲੋਕ ਨਾਚ ਮੁਕਾਬਲੇ ਕਰਵਾਏ ਅਗਲੀ ਖ਼ਬਰ ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ’ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ ਡੀ. ਸੀ. ਤੇ ਕਮਿ...
Ad Position 24
No active advertisement