ਪੈਨਸ਼ਨਰਾਂ ਤੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਨਾਭਾ, 5 ਅਗਸਤ (ਵਰਿੰਦਰ ਵਰਮਾ)-ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਮੰਚ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਨਾਭਾ ਵਿਖੇ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆਂ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਨਾਭਾ ਦੇ ਪ੍ਰਧਾਨ ਵਿਕਾਸ ਮਿੱਤਲ ਅਤੇ ਪੰਜਾਬ ਰਾਜ ਫਾਰਮੇਸੀ ਆਫੀਸਰਜ ਐਸੋਸੀਏਸ਼ਨ ਦੇ ਸਾਬਕਾ ਸੂਬਾ ਪ੍ਰਧਾਨ ਨਰਿੰਦਰ ਮੋਹਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਮਹਿੰਗਾਈ ਭੱਤਾ 60 ਫ਼ੀਸਦੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਕੀਤੀ ਗਈ ਹੈ ਪ੍ਰੰਤੂ ਸਰਕਾਰ ਵਲੋਂ ਲੰਮੇ ਸਮੇਂ ਤੋਂ ਟਾਲ ਮਟੋਲ ਕੀਤਾ ਜਾ ਰਿਹਾ ਹੈ।
ਨਾਭਾ, 5 ਅਗਸਤ (ਵਰਿੰਦਰ ਵਰਮਾ)-ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਮੰਚ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਨਾਭਾ ਵਿਖੇ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆਂ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਨਾਭਾ ਦੇ ਪ੍ਰਧਾਨ ਵਿਕਾਸ ਮਿੱਤਲ ਅਤੇ ਪੰਜਾਬ ਰਾਜ ਫਾਰਮੇਸੀ ਆਫੀਸਰਜ ਐਸੋਸੀਏਸ਼ਨ ਦੇ ਸਾਬਕਾ ਸੂਬਾ ਪ੍ਰਧਾਨ ਨਰਿੰਦਰ ਮੋਹਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਮਹਿੰਗਾਈ ਭੱਤਾ 60 ਫ਼ੀਸਦੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਕੀਤੀ ਗਈ ਹੈ ਪ੍ਰੰਤੂ ਸਰਕਾਰ ਵਲੋਂ ਲੰਮੇ ਸਮੇਂ ਤੋਂ ਟਾਲ ਮਟੋਲ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਮੁੱਚੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਹਿੰਗਾਈ ਭੱਤੇ ਸੰਬੰਧੀ ਫੈਸਲੇ ਦੀ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੀ ਨਿਖੇਧੀ ਕੀਤੀ ਗਈ ਅਤੇ ਜੋ ਕੁਝ ਕਿਹਾ ਗਿਆ ਹੈ ਉਹ ਸੱਚ ਤੋਂ ਕੋਹਾਂ ਦੂਰ ਹੈ। ਕਿਸੇ ਵੀ ਕਲਰਕ ਨੂੰ ਅਤੇ ਸਿਪਾਹੀ ਨੂੰ 54 ਹਜ਼ਾਰ ਰੁਪਏ ਸ਼ੁਰੂਆਤੀ ਤਨਖਾਹ ਨਹੀਂ ਮਿਲਦੀ ਬਲਕਿ ਤਿੰਨ ਸਾਲ ਲਈ ਸਿਰਫ ਤੇ ਸਿਰਫ ਉਕਾ-ਪੁੱਕਾ 19000 ਰੁਪਏ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵਲੋਂ ਜੋ ਤੁਲਨਾਵਾਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕੀਤੀਆਂ ਗਈਆਂ ਉਹ ਬਿਲਕੁਲ ਝੂਠੀਆਂ ਹਨ ਕਿਉਂਕਿ ਕੇਂਦਰ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦਿੱਤੀ ਜਾਂਦੀ ਹੈ ਅਤੇ ਕੇਂਦਰ ਸਰਕਾਰ ਦੇ ਮੁਲਾਜ਼ਮ 60 ਫ਼ੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ ਜਦੋਂ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਸਿਰਫ 42 ਫ਼ੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ। ਇਹ ਵੀ ਵਰਣਨਯੋਗ ਹੈ ਕਿ ਪੰਜਾਬ ਵਿਚ ਕੰਮ ਕਰ ਰਹੀ ਆਈ.ਏ.ਐਸ. ਤੇ ਆਈ.ਪੀ.ਐਸ. ਲਾਬੀ ਨੂੰ ਪੰਜਾਬ ਦੇ ਖਜ਼ਾਨੇ ਵਿਚੋਂ 60 ਫ਼ੀਸਦੀ ਮਹਿੰਗਾਈ ਭੱਤੇ ਨਾਲ ਤਨਖਾਹਾਂ ਦਿੱਤੀਆਂ ਜਾਂਦੀਆਂ ਹਨ। ਇਸ ਦੌਰਾਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਇਸ ਤੋਂ ਵੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਜਥੇਬੰਦੀ ਵਲੋਂ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਨਾਭਾ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਰੈਲੀ ’ ਤੇ ਜਾਣ ਸਮੇਂ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਜਰੂਰੀ ਕੰਮ ਵਾਸਤੇ ਸਟਾਫ ਹੀ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ 7 ਅਗਸਤ ਨੂੰ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ਪਹੁੰਚਣਗੇ। ਇਸ ਮੌਕੇ ਵਿਚ ਅਜੇ ਕੁਮਾਰ, ਹਰਪ੍ਰੀਤ ਸਿੰਘ, ਪਰਮਜੀਤ ਕੌਰ, ਭਾਰਤ ਭੂਸ਼ਣ, ਰਜਿੰਦਰ ਸਿੰਘ ਚੋਪੜਾ, ਰੋਜੀ ਰਾਣੀ, ਸਨੇਹ ਲਤਾ, ਮੁਹੰਮਦ ਸਾਹਿਲ, ਨੀਲਮ ਰਾਣੀ, ਦਵਿੰਦਰ ਸਿੰਘ, ਰਮਨਪ੍ਰੀਤ ਸਿੰਘ, ਰਾਣੀ, ਬਲਜੀਤ ਕੌਰ, ਕੁਲਦੀਪ ਸਿੰਘ ਤੇ ਵਰਿੰਦਰ ਕੁਮਾਰ ਹਾਜ਼ਰ ਸਨ।