05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਵੇਂ ਚਿਹਰਿਆਂ ਨੂੰ ਮੌਕਾ ਦੇਣ ਦਾ ਫ਼ੈਸਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰੇਗਾ-ਨਿਰਮਲ ਭੱਟੀਆ

ਸਨੌਰ, 5 ਅਗਸਤ (ਸੋਖਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੇ ਸੰਬੋਧਨ ਦੌਰਾਨ ਪਾਰਟੀ ਵਿਚ ਨਵੇਂ ਚਿਹਰਿਆਂ ਨੂੰ ਟਿਕਟ ਦੇਣ ਦੀ ਕੀਤੀ ਗਈ ਗੱਲ ਨੂੰ ਸੀਨੀਅਰ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ। ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਲੋਕਾਂ ਦੀ ਪਾਰਟੀ ਰਹੀ ਹੈ ਤੇ ਸਮੇਂ-ਸਮੇਂ ‘ਤੇ ਨੌਜਵਾਨਾਂ, ਮਿਹਨਤੀ ਵਰਕਰਾਂ ਅਤੇ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣ ਦੀ ਪ੍ਰੰਪਰਾ ਨੂੰ ਨਿਭਾਉਂਦੀ ਆਈ ਹੈ।

Ad Position 21
No active advertisement
ਅਜੀਤ ਡੈਸਕ 06-08-2026
ਸਨੌਰ, 5 ਅਗਸਤ (ਸੋਖਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੇ ਸੰਬੋਧਨ ਦੌਰਾਨ ਪਾਰਟੀ ਵਿਚ ਨਵੇਂ ਚਿਹਰਿਆਂ ਨੂੰ ਟਿਕਟ ਦੇਣ ਦੀ ਕੀਤੀ ਗਈ ਗੱਲ ਨੂੰ ਸੀਨੀਅਰ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ। ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਲੋਕਾਂ ਦੀ ਪਾਰਟੀ ਰਹੀ ਹੈ ਤੇ ਸਮੇਂ-ਸਮੇਂ ‘ਤੇ ਨੌਜਵਾਨਾਂ, ਮਿਹਨਤੀ ਵਰਕਰਾਂ ਅਤੇ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣ ਦੀ ਪ੍ਰੰਪਰਾ ਨੂੰ ਨਿਭਾਉਂਦੀ ਆਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਮਾਨਦਾਰ, ਮਿਹਨਤੀ ਤੇ ਲੋਕਾਂ ਨਾਲ ਜੁੜੇ ਹੋਏ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਜਨਤਾ ਦਾ ਭਰੋਸਾ ਵੀ ਵਧੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪੰਜਾਬ ਵਿਚ ਮਜ਼ਬੂਤ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਜੋ ਵੀ ਫ਼ੈਸਲਾ ਕਰੇਗੀ, ਹਰ ਕਾਂਗਰਸੀ ਵਰਕਰ ਉਸ ਦਾ ਸਤਿਕਾਰ ਕਰੇਗਾ ਅਤੇ ਪਾਰਟੀ ਦੀ ਜਿੱਤ ਲਈ ਇਕਜੁੱਟ ਹੋ ਕੇ ਕੰਮ ਕਰੇਗਾ। ਚੇਅਰਮੈਨ ਭੱਟੀਆ ਨੇ ਕਿਹਾ ਕਿ ਹਲਕਾ ਸਨੌਰ ਸਮੇਤ ਪੰਜਾਬ ਭਰ ਵਿਚ ਕਾਂਗਰਸ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਤੋਂ ਲੋਕ ਨਿਰਾਸ਼ ਹਨ ਤੇ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਂਦੀ ਰਹੇਗੀ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਅੰਤ ਵਿਚ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ ਬਣਾਈ ਰੱਖਣ, ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਫੀਸਦੀ ਡੀ. ਏ. ਜਾਰੀ ਕਰੇ-ਅਧਿਆਪਕ ਦਲ ਪੰਜਾਬ ਅਗਲੀ ਖ਼ਬਰ ਬਰਸਾਤ ਮਗਰੋਂ ਲੋਕਾਂ ਨੂੰ ਰਾਹਤ ਦੇਣ ਲਈ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਖ਼ੁਦ ਸੰਭਾਲੀ ਕਮਾਨ
Ad Position 24
No active advertisement