07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਵਰਕਰਾਂ ਦਾ ਭਾਰੀ ਇਕੱਠ : ਲੋਕ ਪ੍ਰਸਿੱਧੀ ਤੇ ਹਮਾਇਤ ’ਚ ਲਗਾਤਾਰ ਹੋ ਰਿਹਾ ਹੈ ਵਾਧਾ

ਘਨੌਰ, 6 ਅਗਸਤ (ਸਰਦਾਰਾ ਸਿੰਘ ਲਾਛੜੂ)-ਘਨੌਰ ਹਲਕੇ ’ਚ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਲੋਕਪ੍ਰਿਯਤਾ ਤੇ ਸਿਆਸੀ ਕੱਦ ਦਿਨੋਂ-ਦਿਨ ਹੋਰ ਉੱਚਾ ਹੁੰਦਾ ਜਾ ਰਿਹਾ ਹੈ। ਮੌਜੂਦਾ ਹਾਲਾਤਾਂ ਤੇ ਸਿਆਸੀ ਘਟਨਾਕ੍ਰਮ ਦੇ ਵਿਚਕਾਰ ਵੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਨਿਵਾਸ ਸਥਾਨ ’ਤੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਦਾ ਜਮਾਵੜਾ ਦਿਨ ਭਰ ਬਣਿਆ ਰਹਿੰਦਾ ਹੈ ਅਤੇ ਹਰ ਰੋਜ਼ ਪਹੁੰਚਣ ਵਾਲੇ ਲੋਕਾਂ ਦਾ ਹਜੂਮ ਲਗਾਤਾਰ ਵਧਦਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 07-08-2026
ਘਨੌਰ, 6 ਅਗਸਤ (ਸਰਦਾਰਾ ਸਿੰਘ ਲਾਛੜੂ)-ਘਨੌਰ ਹਲਕੇ ’ਚ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਲੋਕਪ੍ਰਿਯਤਾ ਤੇ ਸਿਆਸੀ ਕੱਦ ਦਿਨੋਂ-ਦਿਨ ਹੋਰ ਉੱਚਾ ਹੁੰਦਾ ਜਾ ਰਿਹਾ ਹੈ। ਮੌਜੂਦਾ ਹਾਲਾਤਾਂ ਤੇ ਸਿਆਸੀ ਘਟਨਾਕ੍ਰਮ ਦੇ ਵਿਚਕਾਰ ਵੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਨਿਵਾਸ ਸਥਾਨ ’ਤੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਦਾ ਜਮਾਵੜਾ ਦਿਨ ਭਰ ਬਣਿਆ ਰਹਿੰਦਾ ਹੈ ਅਤੇ ਹਰ ਰੋਜ਼ ਪਹੁੰਚਣ ਵਾਲੇ ਲੋਕਾਂ ਦਾ ਹਜੂਮ ਲਗਾਤਾਰ ਵਧਦਾ ਜਾ ਰਿਹਾ ਹੈ। ਹਲਕੇ ਦੇ ਕੋਨੇ-ਕੋਨੇ ਤੋਂ ਆ ਰਹੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ। ਵਰਕਰਾਂ ਦਾ ਸਾਫ਼ ਤੌਰ ’ਤੇ ਕਹਿਣਾ ਹੈ ਕਿ ਉਹ ਹਰ ਕਦਮ ’ਤੇ ਆਪਣੇ ਆਗੂ ਦੇ ਨਾਲ ਖੜ੍ਹੇ ਹਨ ਅਤੇ ਮਦਨ ਲਾਲ ਜਲਾਲਪੁਰ ਵਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਮਨਜ਼ੂਰ ਹੋਵੇਗਾ। ਵਰਕਰਾਂ ’ਚ ਦੇਖੇ ਜਾ ਰਹੇ ਇਸ ਭਾਰੀ ਉਤਸ਼ਾਹ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਜ਼ਮੀਨੀ ਪੱਧਰ ’ਤੇ ਜਲਾਲਪੁਰ ਦੀ ਪਕੜ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਹੋ ਚੁੱਕੀ ਹੈ। ਇਸ ਮੌਕੇ ਹਲਕੇ ਦੇ ਮੁਹਤਬਰਾਂ ਤੇ ਆਮ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਦੌਰਾਨ ਮਦਨ ਲਾਲ ਜਲਾਲਪੁਰ ਵਲੋਂ ਘਨੌਰ ਹਲਕੇ ਵਿਚ ਜੋ ਬੇਮਿਸਾਲ ਵਿਕਾਸ ਕਾਰਜ ਕਰਵਾਏ ਗਏ ਹਨ, ਲੋਕ ਅੱਜ ਵੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਇਨ੍ਹਾਂ ਲੋਕ-ਪੱਖੀ ਕਾਰਜਾਂ ਤੇ ਹਲਕੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਦੇਖਦੇ ਹੋਏ ਅੱਜ ਵੀ ਲੋਕ ਉਨ੍ਹਾਂ ਨਾਲ ਉਨਾ ਹੀ ਅਥਾਹ ਪਿਆਰ ਕਰ ਰਹੇ ਹਨ ਜਿੰਨਾ ਪਹਿਲਾਂ ਕਰਦੇ ਸਨ। ਸਿਆਸੀ ਮਾਹਰਾਂ ਦਾ ਵੀ ਮੰਨਣਾ ਹੈ ਕਿ ਜਿਸ ਤਰ੍ਹਾਂ ਹਲਕੇ ਦੇ ਲੋਕ ਅਤੇ ਵਰਕਰ ਖੁਦ ਚੱਲ ਕੇ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ ਅਤੇ ਆਪਣਾ ਭਰੋਸਾ ਜਤਾ ਰਹੇ ਹਨ, ਉਸ ਨਾਲ ਮਦਨ ਲਾਲ ਜਲਾਲਪੁਰ ਦਾ ਸਿਆਸੀ ਕੱਦ ਹੋਰ ਵੀ ਵੱਧ ਗਿਆ ਹੈ। ਘਨੌਰ ਦੇ ਲੋਕਾਂ ਦਾ ਇਹ ਅਥਾਹ ਸਮਰਥਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਲਾਕੇ ਵਿਚ ਜਲਾਲਪੁਰ ਦੀ ਲੋਕਪ੍ਰਿਯਤਾ ਨੂੰ ਕੋਈ ਘਟਾ ਨਹੀਂ ਸਕਦਾ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼-ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ ਅਗਲੀ ਖ਼ਬਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ-ਰਾਜ ਕੁਮਾਰ ਰਾਣਾ
Ad Position 24
No active advertisement