06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਾਵਰ ਕਾਰਪੋਰੇਸ਼ਨ ਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਲਗਾਤਾਰ ਚੌਥੇ ਦਿਨ ਧਰਨਾ ਜਾਰੀ

ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ (ਪੰਜਾਬ) ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ 13ਵੇਂ ਦਿਨ ਵੀ ਜਾਰੀ ਹੈ ਤੇ ਹੈੱਡ ਆਫਿਸ ਦੇ ਬਾਹਰ 3 ਜੂਨ ਤੋਂ ਲਗਾਤਾਰ ਧਰਨਾ ਜਾਰੀ ਹੈ। ਇਸ ਸਮੇਂ ਹਾਜ਼ਰ ‘ਕੋਆਰਡੀਨੇਸ਼ਨ ਕਮੇਟੀ’ ਦੇ ਜ਼ਿਲ੍ਹਾ ਆਗੂ ਸੰਦੀਪ ਖੱਤਰੀ ਮਨਦੀਪ ਅਜਰੋਰ ਬਲਵਿੰਦਰ ਸਿੰਘ ਸੀ.

Ad Position 21
No active advertisement
ਪਾਵਰ ਕਾਰਪੋਰੇਸ਼ਨ ਦੇ ਠੇਕਾ ਮੁਲਾਜ਼ਮ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੰਦੇ ਹੋਏ। ਅਜੀਤ ਤਸਵੀਰ 07-08-2026
ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ (ਪੰਜਾਬ) ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ 13ਵੇਂ ਦਿਨ ਵੀ ਜਾਰੀ ਹੈ ਤੇ ਹੈੱਡ ਆਫਿਸ ਦੇ ਬਾਹਰ 3 ਜੂਨ ਤੋਂ ਲਗਾਤਾਰ ਧਰਨਾ ਜਾਰੀ ਹੈ। ਇਸ ਸਮੇਂ ਹਾਜ਼ਰ ‘ਕੋਆਰਡੀਨੇਸ਼ਨ ਕਮੇਟੀ’ ਦੇ ਜ਼ਿਲ੍ਹਾ ਆਗੂ ਸੰਦੀਪ ਖੱਤਰੀ ਮਨਦੀਪ ਅਜਰੋਰ ਬਲਵਿੰਦਰ ਸਿੰਘ ਸੀ. ਆਰ. ਸੀ. ਐਨ. ਸੀ. ਸੀ., ਗੁਰਸੇਵਕ ਸਿੰਘ ਸੰਦੀਪ ਸ਼ਰਮਾ ਬਬਲੀ ਬਾਹਰੀ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵਲੋਂ ਵਿਭਾਗ ’ਚ ਮਰਜ਼ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ ਸਬ-ਕਮੇਟੀ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਲੋਂ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਕੁਝ ਕੈਟਾਗਰੀਆਂ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ ਤੇ ਕੁਝ ਕੈਟਾਗਰੀਆਂ, (ਕੰਪਿਊਟਰ ਆਪਰੇਟਰ ਸੇਵਾਦਾਰ ਡਰਾਈਵਰ ਸੀ. ਆਰ. ਸੀ. ਐਨ. ਸੀ. ਸੀ.) ਛੱਡ ਦਿੱਤੀਆਂ ਗਈਆਂ ਸੀ ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਪੰਜਾਬ ਸਰਕਾਰ ਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਲੋਂ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵਲੋਂ ‘ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਬੈਨਰ ਹੇਠ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਪਰਿਵਾਰਾਂ ਸਮੇਤ ਲਗਾਤਾਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ’ਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਪਾਵਰ ਕਾਰਪੋਰੇਸ਼ਨ ਦੇ ਮੁੱਖ ਗੇਟ ਲੈ ਕੇ ਤਿੰਨ ਨੰਬਰ ਗੇਟ ਤੱਕ ਰੋਸ ਮਾਰਚ ਕੀਤਾ। ਭਰਾਤਰੀ ਜਥੇਬੰਦੀਆਂ ਪੀ. ਐਸ. ਯੂ. ਭੰਗਲ ਗਰੁੱਪ ਪ੍ਰਧਾਨ ਵਿਜੇ ਦੇਵ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ’ਚ ਪਈ ਬਰਸਾਤ ਨੇ ਹਰ ਪਾਸੇ ਕੀਤਾ ਜਲ-ਥਲ ਅਗਲੀ ਖ਼ਬਰ ਬਿਜਲੀ ਬੋਰਡ ਦੇ ਮਿ੍ਤਕ ਕਰਮਚਾਰੀਆਂ ਦੇ ਆਸ਼ਰਿਤਾਂ ਵਲੋਂ ਟਾਵਰ ਉੱਪਰ ਬੀਤੇ 16 ਦਿਨ ਅੱਜ ਤੋਂ ਭੀਖ ਮੰਗੀ ਜਾਵੇਗੀ ਤੇ 15...
Ad Position 24
No active advertisement