07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਭੁਪਿੰਦਰ ਸਿੰਘ ਮਸੀਂਗਣ ਨੇ ਮੁੜ ‘ਅਕਾਲੀ ਦਲ ਅੰਮ੍ਰਿਤਸਰ’ ਚ ਕੀਤੀ ਘਰ ਵਾਪਸੀ

ਦੇਵੀਗੜ੍ਹ, 7 ਅਗਸਤ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੀ ਸਿਆਸਤ ਵਿਚ ਉਸ ਸਮੇਂ ਇਕ ਨਵਾਂ ਮੋੜ ਆਇਆ ਜਦੋਂ ਹਲਕਾ ਸਨੌਰ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸੀਂਗਣ ਨੇ ਆਪਣੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਚ ਮੁੜ ਘਰ ਵਾਪਸੀ ਕਰ ਲਈ ਹੈ। ਇਸ ਸਿਆਸੀ ਘਟਨਾਕ੍ਰਮ ਨਾਲ ਇਲਾਕੇ ਦੀ ਸਿਆਸਤ ਵਿਚ ਚਰਚਾ ਛਿੜ ਗਈ ਹੈ।

Ad Position 21
No active advertisement
ਅਜੀਤ ਡੈਸਕ 08-08-2026
ਦੇਵੀਗੜ੍ਹ, 7 ਅਗਸਤ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੀ ਸਿਆਸਤ ਵਿਚ ਉਸ ਸਮੇਂ ਇਕ ਨਵਾਂ ਮੋੜ ਆਇਆ ਜਦੋਂ ਹਲਕਾ ਸਨੌਰ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸੀਂਗਣ ਨੇ ਆਪਣੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਚ ਮੁੜ ਘਰ ਵਾਪਸੀ ਕਰ ਲਈ ਹੈ। ਇਸ ਸਿਆਸੀ ਘਟਨਾਕ੍ਰਮ ਨਾਲ ਇਲਾਕੇ ਦੀ ਸਿਆਸਤ ਵਿਚ ਚਰਚਾ ਛਿੜ ਗਈ ਹੈ। ਪਾਰਟੀ ਵਿਚ ਮੁੜ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਮਸੀਂਗਣ ਨੇ ਆਪਣੇ ਫ਼ੈਸਲੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਅਤੇ ਪੰਥਕ ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਸਿਰਫ਼ ਅਕਾਲੀ ਦਲ ਅੰਮ੍ਰਿਤਸਰ ਤੇ ਇਸ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਹੀ ਅਜਿਹੇ ਆਗੂ ਹਨ, ਜੋ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਮਾਰਗ ਅਤੇ ਉਨ੍ਹਾਂ ਦੇ ਬੋਲਾਂ ‘ਤੇ ਪੂਰੀ ਤਰ੍ਹਾਂ ਪਹਿਰਾ ਦੇ ਰਹੇ ਹਨ। ਭੁਪਿੰਦਰ ਸਿੰਘ ਮਸੀਂਗਣ ਨੇ ਹੋਰਨਾਂ ਪੰਥਕ ਅਖਵਾਉਣ ਵਾਲੀਆਂ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੂੰ ਕਰੜੇ ਹੱਥੀਂ ਲਿਆ। ਇਸ ਵਾਪਸੀ ਨਾਲ ਹਲਕਾ ਸਨੌਰ ਵਿਚ ਅਕਾਲੀ ਦਲ ਅੰਮ੍ਰਿਤਸਰ ਦਾ ਅਧਾਰ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਮੌਕੇ ਪ੍ਰੋ. ਮਹਿੰਦਰਪਾਲ ਸਿੰਘ, ਸੁਖਚੈਨ ਸਿੰਘ ਅਤਲਾ ਅਤੇ ਯੂਥ ਆਗੂ ਜਸਪਾਲ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸ਼ੁਤਰਾਣਾ ਦੇ ਸਰਪੰਚਾਂ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਸਨੌਰ ਨੂੰ ਸਬ-ਡਵੀਜ਼ਨ ਬਣਾਉਣ ਲਈ ਰਣਜੋਧ ਸਿੰਘ ਹਡਾਣਾ ਦਾ ਉਪਰਾਲਾ
Ad Position 24