07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਪਾਰਕਲਿੰਗ ਕਿਡਜ਼ ਦਿ ਫਾਊਂਡੇਸ਼ਨ ਸਕੂਲ ਪਾਤੜਾਂ ਵਿਖੇ ਲਗਾਇਆ ਨਸ਼ਾ ਮੁਕਤੀ ਜਾਗਰੂਕਤਾ ਕੈਂਪ

ਪਾਤੜਾਂ, 7 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸਪਾਰਕਲਿੰਗ ਕਿਡਜ਼ ਦਿ ਫਾਊਂਡੇਸ਼ਨ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿਖੇ ਬ੍ਰਹਮਕੁਮਾਰੀ ਆਸ਼ਰਮ ਦੀਆਂ ਭੈਣਾਂ ਵਲੋਂ ਨਸ਼ਾ ਮੁਕਤੀ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸਮਾਜ ਵਿਚ ਨਸ਼ੇ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ।

Ad Position 21
No active advertisement
ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਬ੍ਰਹਮ ਕੁਮਾਰੀ ਆਸ਼ਰਮ ਦੇ ਪ੍ਰਬੰਧਕ। ਤਸਵੀਰ : ਗੁਰਇਕਬਾਲ ਸਿੰਘ ਖਾਲਸਾ 08-08-2026
ਪਾਤੜਾਂ, 7 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸਪਾਰਕਲਿੰਗ ਕਿਡਜ਼ ਦਿ ਫਾਊਂਡੇਸ਼ਨ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿਖੇ ਬ੍ਰਹਮਕੁਮਾਰੀ ਆਸ਼ਰਮ ਦੀਆਂ ਭੈਣਾਂ ਵਲੋਂ ਨਸ਼ਾ ਮੁਕਤੀ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸਮਾਜ ਵਿਚ ਨਸ਼ੇ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਛੋਟੀ ਉਮਰ ਦੇ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਫਸਦੇ ਜਾ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਧਾਰਮਿਕ ਭਾਵਨਾ, ਸਹਿਣਸ਼ੀਲਤਾ, ਪਿਆਰ ਅਤੇ ਆਪਣਾਪਣ ਖ਼ਤਮ ਹੁੰਦਾ ਜਾ ਰਿਹਾ ਹੈ। ਨਸ਼ਿਆਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ ਅਤੇ ਸਮਾਜ ਦਾ ਹਰ ਨਾਗਰਿਕ ਇਸ ਸਮੱਸਿਆ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਆਪਣੇ ਬੱਚਿਆਂ ਨੂੰ ਇਸ ਦਲਦਲ ’ਚੋਂ ਕੱਢ ਕੇ ਉਨ੍ਹਾਂ ਨੂੰ ਚੰਗੇ ਸੰਸਕਾਰਾਂ ਤੇ ਧਾਰਮਿਕ ਭਾਵਨਾ ਨਾਲ ਜੋੜਨ ਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਮਨਦੀਪ ਕੌਰ ਹਰੀਕਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਤੇ ਸਮਾਜ ਵਿਚ ਵੀ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਫੈਲਾਉਣ। ਉਨ੍ਹਾਂ ਨੇ ਬ੍ਰਹਮਕੁਮਾਰੀ ਆਸ਼ਰਮ ਦੀਆਂ ਭੈਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਲਈ ਉਨ੍ਹਾਂ ਵਲੋਂ ਚੁੱਕਿਆ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਤੇ ਅਜਿਹੇ ਪ੍ਰੋਗਰਾਮ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਵਿਖੇ ਸਵੈ-ਮਾਣ ਤੇ ਆਤਮ-ਵਿਸ਼ਵਾਸ ਨਿਰਮਾਣ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਹਲਕਾ ਸ਼ੁਤਰਾਣਾ ਦੇ ਸਰਪੰਚਾਂ ਨੇ ਕੀਤੀ ਮੀਟਿੰਗ
Ad Position 24