07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਰੋੜੇਵਾਲ ’ਚ ਇਕ ਹਫ਼ਤੇ ’ਚ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ

ਭਾਦਸੋਂ, 7 ਅਗਸਤ (ਪ੍ਰਦੀਪ ਦੰਦਰਾਲਾ)-ਇਥੋਂ ਦੇ ਨੇੜਲੇ ਪਿੰਡ ਰੋੜੇਵਾਲ ਵਿਖੇ ਪਿੰਡ ਦੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਚੋਰਾਂ ਦੇ ਹੌਸਲੇ ਹਨ, ਜਿਸ ਕਰਕੇ ਇਲਾਕੇ ’ਚ ਨਿੱਤ ਚੜ੍ਹਦੇ ਦਿਨ ਚੋਰੀ ਦੀਆਂ ਘਟਨਾਵਾਂ ਆਮ ਸੁਣਨ ਨੂੰ ਮਿਲ ਰਹੀਆਂ ਹਨ। ਕਿਸਾਨਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਖੇਤਾਂ ਵਿਚ ਇਕ ਹਫ਼ਤੇ ’ਚ ਦੂਜੀ ਵਾਰੀ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ।

Ad Position 21
No active advertisement
ਰੋੜੇਵਾਲ ’ਚ ਇਕ ਹਫ਼ਤੇ ’ਚ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ 08-08-2026
ਭਾਦਸੋਂ, 7 ਅਗਸਤ (ਪ੍ਰਦੀਪ ਦੰਦਰਾਲਾ)-ਇਥੋਂ ਦੇ ਨੇੜਲੇ ਪਿੰਡ ਰੋੜੇਵਾਲ ਵਿਖੇ ਪਿੰਡ ਦੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਚੋਰਾਂ ਦੇ ਹੌਸਲੇ ਹਨ, ਜਿਸ ਕਰਕੇ ਇਲਾਕੇ ’ਚ ਨਿੱਤ ਚੜ੍ਹਦੇ ਦਿਨ ਚੋਰੀ ਦੀਆਂ ਘਟਨਾਵਾਂ ਆਮ ਸੁਣਨ ਨੂੰ ਮਿਲ ਰਹੀਆਂ ਹਨ। ਕਿਸਾਨਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਖੇਤਾਂ ਵਿਚ ਇਕ ਹਫ਼ਤੇ ’ਚ ਦੂਜੀ ਵਾਰੀ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਕਿਸਾਨਾਂ ਨੇ ਦੱਸਿਆ ਕਿ ਚੋਰਾਂ ਨੇ ਰੋੜੇਵਾਲ ’ਚ ਥੋੜੇ ਦਿਨਾਂ ਵਿਚ ਹੀ ਤਕਰੀਬਨ 30 ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕੀਤੀਆਂ ਹਨ, ਜਿਸ ਕਰਕੇ ਕਿਸਾਨਾਂ ’ਚ ਮਾਯੂਸੀ ਦਾ ਆਲਮ ਹੈ। ਕਿਸਾਨਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਚੋਰੀ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਇਸ ਤਰ੍ਹਾਂ ਦੀ ਹਰਕਤ ਨਾ ਕਰੇ। ਇਸ ਤੋਂ ਇਲਾਵਾ ਕਿਸਾਨਾਂ ਨੇ ਇਸ ਸਮੱਸਿਆ ਦੇ ਪੱਕੇ ਹੱਲ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲੀ ਦਿੱਤੇ ਸਕਿਉਰਿਟੀ ਚੈੱਕ ਰਾਹੀਂ ਕਢਵਾਏ 15 ਲੱਖ ਅਗਲੀ ਖ਼ਬਰ ਬੇਖ਼ੌਫ਼ ਲੁਟੇਰੇ ਦੇ ਰਹੇ ਨੇ ਰੋਜ਼ਾਨਾ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ *ਲੁਟੇਰੇ ਬਜ਼ੁਰਗ ਔਰਤ ਦੀਆਂ ਵਾਲੀਆਂ...
Ad Position 24