ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਘੱਗਾ ਸਾਬਕਾ ਕਮਿਸ਼ਨਰ ਵਲੋਂ ਦਫ਼ਤਰ ਦਾ ਉਦਘਾਟਨ
ਪਾਤੜਾਂ, 7 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਸਾਬਕਾ ਕਮਿਸ਼ਨਰ ਅਮਰਜੀਤ ਸਿੰਘ ਘੱਗਾ ਵਲੋਂ ਪਾਤੜਾਂ ਵਿਖੇ ਆਪਣੇ ਖੋਲ੍ਹੇ ਗਏ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਕ
ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਘੱਗਾ ਸਾਬਕਾ ਕਮਿਸ਼ਨਰ ਦਫ਼ਤਰ ਦੇ ਉਦਘਾਟਨ ਸਮੇਂ ਮੌਜੂਦ ਵਿਅਕਤੀਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਜਗਦੀਸ਼ ਸਿੰਘ ਕੰਬੋਜ
08-08-2026
ਪਾਤੜਾਂ, 7 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਸਾਬਕਾ ਕਮਿਸ਼ਨਰ ਅਮਰਜੀਤ ਸਿੰਘ ਘੱਗਾ ਵਲੋਂ ਪਾਤੜਾਂ ਵਿਖੇ ਆਪਣੇ ਖੋਲ੍ਹੇ ਗਏ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਅਮਰਜੀਤ ਸਿੰਘ ਘੱਗਾ ਨੇ ਕਿਹਾ ਕਿ ਦਫ਼ਤਰ ਖੋਲ੍ਹਣ ਦਾ ਮੁੱਖ ਮਕਸਦ ਹਲਕਾ ਸ਼ੁਤਰਾਣਾ ਵਿਚ ਕਾਂਗਰਸ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨਾ ਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਨ੍ਹਾਂ ਦੱਸਿਆ ਕਿ ਘੱਗਾ ਵਿਖੇ ਪਿੰਡਾਂ ਦੇ ਲੋੜਵੰਦ ਬੱਚਿਆਂ ਲਈ ਮੁਫ਼ਤ ਲਾਇਬ੍ਰੇਰੀ ਚਲਾਈ ਜਾ ਰਹੀ ਹੈ, ਜਿਥੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਅਨੁਸਾਰ ਇਸ ਉਪਰਾਲੇ ਨਾਲ ਜੁੜੇ ਕਰੀਬ 70 ਬੱਚੇ ਸਰਕਾਰੀ ਅਹੁਦਿਆਂ ’ਤੇ ਨਿਯੁਕਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਪਾਰਟੀ ਵਲੋਂ ਹਲਕਾ ਸ਼ੁਤਰਾਣਾ ਦੇ ਹਰ ਪਿੰਡ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਤੇ ਲੋਕਪੱਖੀ ਸੋਚ ਨੂੰ ਲੋਕਾਂ ਤੱਕ ਪਹੁੰਚਾ ਕੇ ਇਸ ਹਲਕੇ ’ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਹਲਕੇ ਦੀਆਂ ਸਮਾਜਿਕ ਅਤੇ ਆਰਥਿਕ ਸਮੱਸਿਆਵਾਂ ਨੂੰ ਵੀ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਅਮਰਜੀਤ ਸਿੰਘ ਘੱਗਾ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਦੇ ਕਈ ਪਿੰਡ ਨਸ਼ਿਆਂ ਦੀ ਸਮੱਸਿਆ ਨਾਲ ਗੰਭੀਰ ਤੌਰ ’ਤੇ ਪ੍ਰਭਾਵਿਤ ਹਨ ਤੇ ਨੌਜਵਾਨਾਂ ਦਾ ਭਵਿੱਖ ਇਸ ਕਾਰਨ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। 07 ਪੀਟੀਏ48