ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਖੇ ‘ਮਿਸ਼ਨ ਹਰਿਆਲੀ’ ਮੁਹਿੰਮ ਸਫ਼ਲਤਾਪੂਰਵਕ ਸਮਾਪਤ
ਸਨੌਰ, 8 ਅਗਸਤ (ਮੋਹਣ ਸਿੰਘ ਭੱਟੀ)-ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਖੇ ਪੰਜਾਬ ਪ੍ਰਾਈਵੇਟ ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਚਲਾਈ ਜਾ ਰਹੀ “ਮਿਸ਼ਨ ਹਰਿਆਲੀ” ਮੁਹਿੰਮ ਇਸ ਸਾਲ ਵੀ ਸਕੂਲ ਪ੍ਰਬੰਧਕ ਪ੍ਰੈਜ਼ੀਡੈਂਟ ਬਲਦੀਸ਼ ਕੌਰ ਦੀ ਸਰਪ੍ਰਸਤੀ ਹੇਠ ਜੁਲਾਈ ਤੋਂ ਅਗਸਤ ਮਹੀਨੇ ਤੱਕ ਸਫ਼ਲਤਾਪੂਰਵਕ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਵੱਡੇ ਪੱਧਰ `ਤੇ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਯੋਗ ਸਾਂਭ-ਸੰਭਾਲ ਕਰਨ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪ੍ਰੇਰਿਤ ਕਰਨਾ ਸੀ।
ਸਨੌਰ, 8 ਅਗਸਤ (ਮੋਹਣ ਸਿੰਘ ਭੱਟੀ)-ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਖੇ ਪੰਜਾਬ ਪ੍ਰਾਈਵੇਟ ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਚਲਾਈ ਜਾ ਰਹੀ “ਮਿਸ਼ਨ ਹਰਿਆਲੀ” ਮੁਹਿੰਮ ਇਸ ਸਾਲ ਵੀ ਸਕੂਲ ਪ੍ਰਬੰਧਕ ਪ੍ਰੈਜ਼ੀਡੈਂਟ ਬਲਦੀਸ਼ ਕੌਰ ਦੀ ਸਰਪ੍ਰਸਤੀ ਹੇਠ ਜੁਲਾਈ ਤੋਂ ਅਗਸਤ ਮਹੀਨੇ ਤੱਕ ਸਫ਼ਲਤਾਪੂਰਵਕ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਵੱਡੇ ਪੱਧਰ `ਤੇ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਯੋਗ ਸਾਂਭ-ਸੰਭਾਲ ਕਰਨ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪ੍ਰੇਰਿਤ ਕਰਨਾ ਸੀ। ਇਸ ਮੁਹਿੰਮ ਦੌਰਾਨ ਸਕੂਲ ਕੈਂਪਸ ਤੇ ਇਸ ਦੇ ਆਲੇ-ਦੁਆਲੇ ਛਾਂਦਾਰ, ਫਲਦਾਰ ਤੇ ਹੋਰ ਵੱਖ-ਵੱਖ ਕਿਸਮਾਂ ਦੇ ਬੂਟੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਲਗਾਏ ਗਏ। ਰੋਜ਼ਾਨਾ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ ਜਾਂਦਾ ਰਿਹਾ, ਜਿਸ ਤੋਂ ਪ੍ਰੇਰਿਤ ਹੋ ਕੇ ਵਿਦਿਆਰਥੀਆਂ ਨੇ ਨਾ ਸਿਰਫ਼ ਸਕੂਲ ਵਿਚ, ਸਗੋਂ ਆਪਣੇ ਘਰਾਂ ਅਤੇ ਹੋਰ ਸੁਰੱਖਿਅਤ ਥਾਵਾਂ ’ਤੇ ਵੀ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਸੰਭਾਲੀ। ਇਸ ਹਰਿਆਵਲ ਮੁਹਿੰਮ ਵਿਚ ਨਰਸਰੀ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਤੇ ਹਰ ਇੱਕ ਵਿਦਿਆਰਥੀ ਨੇ ਹਰ ਸਾਲ ਘੱਟੋ-ਘੱਟ ਇਕ ਬੂਟਾ ਲਗਾਉਣ ਅਤੇ ਉਸ ਨੂੰ ਪਾਲਣ ਦਾ ਦ੍ਰਿੜ੍ਹ ਪ੍ਰਣ ਕੀਤਾ। ਸਕੂਲ ਦੀ ਪ੍ਰਿੰਸੀਪਲ ਬਿੰਦੂ ਮਾਰਿਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਭੂਰੀ-ਭੂਰੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੰਜੀਦਾ ਯਤਨਾਂ ਨਾਲ ਹੀ ਹਰ ਬੱਚਾ ਵਾਤਾਵਰਨ ਦੀ ਸਿਹਤ ਵਿਚ ਸੁਧਾਰ ਲਿਆਉਣ ਲਈ ਵੱਡਾ ਬਦਲਾਅ ਲਿਆ ਸਕਦਾ ਹੈ। ਸਮਾਪਤੀ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।