09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਚ ਗੈਸਟ ਫੈਕਲਟੀ ਦਾ ਧਰਨਾ ਜਾਰੀ ਕਾਲਜ ਗੇਟ ਅੱਗੇ ਕਾਲੇ ਝੰਡੇ ਲਗਾ ਕੇ ਨਾਅਰੇਬਾਜ਼ੀ

ਪਟਿਆਲਾ, 8 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੇ ਕਾਲਜ ਦੀ ਪ੍ਰਿੰਸੀਪਲ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਅਣਦੇਖੀ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਕਾਲਜ ਦੇ ਮੁੱਖ ਗੇਟ ਅੱਗੇ ਕਾਲੇ ਝੰਡੇ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
No active advertisement
ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਰੋਸ ਧਰਨੇ ’ਤੇ ਬੈਠੇ ਹੋਏ। ਅਜੀਤ ਤਸਵੀਰ 09-08-2026
ਪਟਿਆਲਾ, 8 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੇ ਕਾਲਜ ਦੀ ਪ੍ਰਿੰਸੀਪਲ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਅਣਦੇਖੀ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਕਾਲਜ ਦੇ ਮੁੱਖ ਗੇਟ ਅੱਗੇ ਕਾਲੇ ਝੰਡੇ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਈ ਵਾਰ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰਾਂ ਤੇ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਕਾਲਜ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ, ਪਰ ਫਿਰ ਵੀ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਆਪਣੀ ਜ਼ਿੱਦ ‘ਤੇ ਅੜਿਆ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਈ ਕਾਲਜਾਂ ਵਿਚ ਗੈਸਟ ਫੈਕਲਟੀ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਦਕਿ ਮਹਿੰਦਰਾ ਕਾਲਜ ਵਿਚ ਸਥਿਤੀ ਹੋਰ ਵੀ ਗੰਭੀਰ ਹੈ। ਗੈਸਟ ਫੈਕਲਟੀ ਨੇ ਇਹ ਵੀ ਦੋਸ਼ ਲਗਾਇਆ ਕਿ ਰੱਦ ਭਰਤੀ ਵਾਲੇ ਕਰਮਚਾਰੀਆਂ ਨੂੰ ਵਿੱਤੀ ਸ਼ਕਤੀਆਂ ਦਿੱਤੀਆਂ ਜਾ ਰਹੀਆਂ ਹਨ, ਜੋ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਿਲਣ ਵਾਲੀ ਤਨਖ਼ਾਹ ਵੀ ਦੇਰੀ ਨਾਲ ਅਤੇ ਅਧੂਰੀ ਰੂਪ ਵਿੱਚ ਦਿੱਤੀ ਜਾਂਦੀ ਹੈ, ਜਦਕਿ ਸਰਕਾਰ ਵਲੋਂ ਹੋਰ ਭਰਤੀ ਨੂੰ ਵੱਧ ਤਨਖ਼ਾਹ ਦਿੱਤੀ ਜਾ ਰਹੀ ਹੈ। ਇਸ ਦੌਰਾਨ ਗੈਸਟ ਫੈਕਲਟੀ ਦੀ ਇਕ ਪੈਨਲ ਮੀਟਿੰਗ ਵੀ ਹੋਈ, ਜਿਸ ਵਿਚ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਵਿਚ ਐਕਟ ਲਿਆ ਕੇ ਉਨ੍ਹਾਂ ਦੀਆਂ ਨੌਕਰੀਆਂ ਨੂੰ ਸੁਰੱਖਿਅਤ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਟਿਆਲਾ ਦੇ ਹੋਰ ਕਾਲਜਾਂ ਦੇ ਗੈਸਟ ਫੈਕਲਟੀ ਵੀ ਇਸ ਅੰਦੋਲਨ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਗੈਸਟ ਫੈਕਲਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਦਿਨਾ ਅਗਨੀਵੀਰ ਭਰਤੀ ਰੈਲ... ਅਗਲੀ ਖ਼ਬਰ ਸਮਾਣਾ ਦਾ ਨਾਂਅ ਰੌਸ਼ਨ ਕਰਨ ਲਈ ਅਮਰੀਕਾ ਪੁੱਜਿਆ ਬੀਬੀ ਰੰਧਾਵਾ ਦਾ ਪੁੱਤਰ ਡਾ. ਕਰਨਸ਼ੇਰ
Ad Position 24