ਗੁਰਚਰਨ ਸਿੰਘ ਚਿੱਚੜਵਾਲਾ ਨੇ ਆਜ਼ਾਦ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼ ਕਰਦਿਆਂ ਕੀਤੀਆਂ ਮੀਟਿੰਗਾਂ
ਪਾਤੜਾਂ, 8 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾਂ ਦੀਆਂ ਮੁਸ਼ਕਿਲਾਂ ਤੇ ਬੇਬਾਕ ਬੋਲਣ ਵਾਲੇ ਡਾ. ਗੁਰਚਰਨ ਸਿੰਘ ਚਿੱਚੜਵਾਲਾ ਵਲੋਂ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪਿੰਡ ਅਤਾਲਾਂ ਵਿਚ ਕੀਤੀ ਮੀਟਿੰਗ ਵਿਚ ਭਰਵਾਂ ਇਕੱਠ ਕਰਕੇ ਲੋਕਾਂ ਵਲੋਂ ਸਮਰਥਨ ਦਿੱਤਾ।
ਪਾਤੜਾਂ, 8 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾਂ ਦੀਆਂ ਮੁਸ਼ਕਿਲਾਂ ਤੇ ਬੇਬਾਕ ਬੋਲਣ ਵਾਲੇ ਡਾ. ਗੁਰਚਰਨ ਸਿੰਘ ਚਿੱਚੜਵਾਲਾ ਵਲੋਂ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪਿੰਡ ਅਤਾਲਾਂ ਵਿਚ ਕੀਤੀ ਮੀਟਿੰਗ ਵਿਚ ਭਰਵਾਂ ਇਕੱਠ ਕਰਕੇ ਲੋਕਾਂ ਵਲੋਂ ਸਮਰਥਨ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਡਾ. ਗੁਰਚਰਨ ਨੇ ਕਿਹਾ ਕਿ ਜੇਕਰ ਹਲਕੇ ਦੀ ਕਮਾਨ ਉਨ੍ਹਾਂ ਦੇ ਹੱਥ ਆਉਂਦੀ ਹੈ, ਤਾਂ ਉਹ ਹਰ ਵਿਅਕਤੀ ਦੇ ਹੱਕ ਦੀ ਲੜਾਈ ਲੜਨਗੇ। ਉਨ੍ਹਾਂ ਵਾਅਦਾ ਕੀਤਾ ਕਿ ਹਲਕੇ ਦੀਆਂ ਧੀਆਂ-ਭੈਣਾਂ ਦੀ ਇੱਜ਼ਤ ਨੂੰ ਆਪਣੀ ਇੱਜ਼ਤ ਸਮਝ ਕੇ ਉਨ੍ਹਾਂ ਦੀ ਰਾਖੀ ਕਰਨਗੇ ਤੇ ਹਰ ਮਜ਼ਲੂਮ ਨਾਲ ਮੋਢੇ ਨਾਲ ਮੋਡਾ ਜੋੜ ਕੇ ਖੜ੍ਹਨਗੇ। ਪਿਛਲੀਆਂ ਸਰਕਾਰਾਂ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਡਾ. ਗੁਰਚਰਨ ਨੇ ਕਿਹਾ, ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਜਦੋਂ ਲੋਕ ਆਪਣੇ ਹੱਕ ਮੰਗਦੇ ਹਨ ਤਾਂ ਇਹ ਸਰਕਾਰਾਂ ਉਨ੍ਹਾਂ ’ਤੇ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਸ਼ੁਤਰਾਣਾਂ ਵਿਚ ਰਿਸ਼ਵਤ ਦਾ ਬੋਲਬਾਲਾ ਰਿਹਾ ਹੈ ਅਤੇ ਜਿਸ ਨੂੰ ਖਤਮ ਕਰਕੇ ਲੋਕਾਂ ਦੇ ਬਿਨ੍ਹਾ ਕਿਸੇ ਪੈਸੇ ਤੇ ਉਨ੍ਹਾਂ ਦੇ ਸਾਰੇ ਕੰਮ ਕਰਵਾਏ ਜਾਣਗੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੇਰਾ ਇਕ ਵਾਰ ਸਾਥ ਦਿੱਤਾ ਜਾਵੇ ਤਾਂ ਮੇਰੇ ਵਲੋਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।