ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ-ਪ੍ਰਧਾਨ ਆਸ਼ਾ ਰਾਣੀ
ਪ੍ਰਧਾਨ ਆਸ਼ਾ ਰਾਣੀ ਨੇ ਗਰੀਨ ਐਵੇਨਿਊ ਵਿਖੇ 13 ਲੱਖ ਨਾਲ ਬਣਨ ਵਾਲੀ ਗਲੀ ਦੇ ਕੰਮ ਦਾ ਕੀਤਾ ਉਦਘਾਟਨ
ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਆਸ਼ਾ ਰਾਣੀ ਦੁਆਰਾ ਗਰੀਨ ਐਵੇਨਿਊ, ਗਲੀ ਨੰਬਰ 1 ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਪ੍ਰਧਾਨ ਆਸ਼ਾ ਰਾਣੀ ਨੇ ਕਿਹਾ ਕਿ ਨਗਰ ਕੌਂਸਲ ਦੁਆਰਾ ਸ਼ਹਿਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਹੀ ਗਰੀਨ ਐਵੇਨਿਊ ਵਾਸੀਆਂ ਦੀ ਮੰਗ ’ਤੇ ਗਲੀ ਦਾ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਅ
ਅਜਹਾਨ, ਪਿਤਾ : ਇਮਰਾਨ, ਮਾਤਾ : ਨਾਜ਼, ਪਿੰਡ : ਟੌਹੜਾ
09-08-2026
ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਆਸ਼ਾ ਰਾਣੀ ਦੁਆਰਾ ਗਰੀਨ ਐਵੇਨਿਊ, ਗਲੀ ਨੰਬਰ 1 ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਪ੍ਰਧਾਨ ਆਸ਼ਾ ਰਾਣੀ ਨੇ ਕਿਹਾ ਕਿ ਨਗਰ ਕੌਂਸਲ ਦੁਆਰਾ ਸ਼ਹਿਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਹੀ ਗਰੀਨ ਐਵੇਨਿਊ ਵਾਸੀਆਂ ਦੀ ਮੰਗ ’ਤੇ ਗਲੀ ਦਾ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੁਆਰਾ ਪਿਛਲੇ ਦਿਨੀਂ 70 ਤੋਂ ਵੱਧ ਵਿਕਾਸ ਕਾਰਜਾਂ ਦੇ ਮਤੇ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਸਨ, ਜਿਨ੍ਹਾਂ ਦੇ ਟੈਂਡਰ ਲਗਾ, ਉਨ੍ਹਾਂ ਦੇ ਕੰਮਾਂ ਨੂੰ ਜਲਦੀ ਸ਼ੁਰੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮਿਲ ਸਕਣ। ਪ੍ਰਧਾਨ ਆਸ਼ਾ ਰਾਣੀ ਨੇ ਦੱਸਿਆ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵਚਨਬੱਧ ਹੈ। ਜਿਸ ਦੁਆਰਾ ਸ਼ਹੀਦਾਂ ਦੀ ਧਰਤੀ ਦੀ ਨੁਹਾਰ ਬਦਲਣ ਲਈ ਪੂਰੇ ਸਿਰਤੋੜ ਯਤਨ ਕੀਤੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਕੌਂਸਲਰ ਰਾਮਪਾਲ, ਬੌਬੀ ਬੱਤਰਾ, ਦਵਿੰਦਰ ਸਿੰਘ, ਮੇਘਨਾਥ, ਅਮਨ ਵਰਮਾ, ਸਾਕਸ਼ੀ ਵਰਮਾ, ਵੰਦਨਾ ਵਰਮਾ ਤੇ ਠੇਕੇਦਾਰ ਅਮਨਜੋਤ ਸਿੰਘ ਵੀ ਹਾਜ਼ਰ ਸਨ ।