ਕਮਲਜੀਤ ਸਿੰਘ ਸਾਨੀਪੁਰ ਭਾਜਪਾ ਓ. ਬੀ. ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਫ਼ਤਹਿਗੜ੍ਹ ਸਾਹਿਬ, 9 ਅਗਸਤ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਮਿਹਨਤੀ ਆਗੂ ਕਮਲਜੀਤ ਸਿੰਘ ਸਾਨੀਪੁਰ ਨੂੰ ਭਾਜਪਾ ਓ. ਬੀ.
ਫ਼ਤਹਿਗੜ੍ਹ ਸਾਹਿਬ, 9 ਅਗਸਤ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਮਿਹਨਤੀ ਆਗੂ ਕਮਲਜੀਤ ਸਿੰਘ ਸਾਨੀਪੁਰ ਨੂੰ ਭਾਜਪਾ ਓ. ਬੀ. ਸੀ. ਮੋਰਚਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਕਮਲਜੀਤ ਸਿੰਘ ਸਾਨੀਪੁਰ ਪਾਰਟੀ ਦੇ ਸਰਗਰਮ ਆਗੂ ਹਨ, ਜਿਨ੍ਹਾਂ ਨੇ ਪਾਰਟੀ ਪ੍ਰਤੀ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਹਰੀਸ਼ ਅਗਰਵਾਲ ਨੇ ਦੱਸਿਆ ਕਿ ਇਹ ਨਿਯੁਕਤੀ ਕੇਂਦਰੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ ਹੇਠ ਭਾਜਪਾ ਓ. ਬੀ. ਸੀ. ਮੋਰਚੇ ਦੇ ਸੂਬਾ ਪ੍ਰਧਾਨ ਸ਼ਿਵ ਰਾਜ ਚੌਧਰੀ ਨੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਸਿਫ਼ਾਰਸ਼ ਤੇ ਕਮਲਜੀਤ ਸਿੰਘ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਕਮਲਜੀਤ ਸਿੰਘ ਪਾਰਟੀ ਵਲੋਂ ਸੌਂਪੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕਮਲਜੀਤ ਸਿੰਘ ਸਾਨੀਪੁਰ ਨੇ ਭਾਜਪਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਭਾਰਤੀ ਜਨਤਾ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਣਗੇ ਤੇ ਜ਼ਿਲ੍ਹੇ ਭਰ ਵਿਚ ਓ. ਬੀ. ਸੀ. ਵਰਗ ਨੂੰ ਪਾਰਟੀ ਨਾਲ ਜੋੜਨ ਵਿਚ ਆਪਣਾ ਯੋਗਦਾਨ ਵੀ ਪਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪਲੇਟ ਫਾਰਮ ਤੋਂ ਓ. ਬੀ. ਸੀ. ਵਰਗ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਹਾਈ ਕਮਾਨ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦਾ ਯਤਨ ਵੀ ਕਰਨਗੇ।