09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਬਸੀ ਪਠਾਣਾਂ-ਫ਼ਤਹਿਗੜ੍ਹ ਸਾਹਿਬ ਮੇਨ ਰੋਡ ’ਤੇ ਥਾਂ-ਥਾਂ ਪਏ ਡੂੰਘੇ ਟੋਏ ਹਾਦਸਿਆਂ ਨੂੰ ਦੇ ਰਹੇ ਹਨ ਸੱਦਾ

ਬਸੀ ਪਠਾਣਾਂ, 9 ਅਗਸਤ (ਰਜਿੰਦਰ ਸ਼ਰਮਾ)-ਬਸੀ ਪਠਾਣਾਂ ਤੋਂ ਫ਼ਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀ ਮੁੱਖ ਸੜਕ ’ਤੇ ਥਾਂ-ਥਾਂ ਪਏ ਡੂੰਘੇ ਟੋਏ ਰਾਹਗੀਰਾਂ ਲਈ ਵੱਡਾ ਖ਼ਤਰਾ ਬਣੇ ਹੋਏ ਹਨ। ਸੜਕ ਦੀ ਖਸਤਾ ਹਾਲਤ ਕਾਰਨ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਹਜ਼ਾਰਾਂ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੋਜ਼ਾਨਾ ਵਾਹਨ ਚਾਲਕ ਇਨ੍ਹਾਂ ਟੋਇਆ ਕਰਕੇ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 10-08-2026
ਬਸੀ ਪਠਾਣਾਂ, 9 ਅਗਸਤ (ਰਜਿੰਦਰ ਸ਼ਰਮਾ)-ਬਸੀ ਪਠਾਣਾਂ ਤੋਂ ਫ਼ਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀ ਮੁੱਖ ਸੜਕ ’ਤੇ ਥਾਂ-ਥਾਂ ਪਏ ਡੂੰਘੇ ਟੋਏ ਰਾਹਗੀਰਾਂ ਲਈ ਵੱਡਾ ਖ਼ਤਰਾ ਬਣੇ ਹੋਏ ਹਨ। ਸੜਕ ਦੀ ਖਸਤਾ ਹਾਲਤ ਕਾਰਨ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਹਜ਼ਾਰਾਂ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੋਜ਼ਾਨਾ ਵਾਹਨ ਚਾਲਕ ਇਨ੍ਹਾਂ ਟੋਇਆ ਕਰਕੇ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕ ’ਤੇ ਪਏ ਟੋਏ ਦਿਨੋਂ-ਦਿਨ ਹੋਰ ਡੂੰਘੇ ਹੁੰਦੇ ਜਾ ਰਹੇ ਹਨ, ਪਰ ਸੰਬੰਧਿਤ ਵਿਭਾਗ ਇਨ੍ਹਾਂ ਦੀ ਮੁਰੰਮਤ ਜਾਂ ਟੋਇਆਂ ਨੂੰ ਭਰਨ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਰਾਹਗੀਰ ਗੁਰਮੀਤ ਸਿੰਘ ਤੇ ਜੁਗਰਾਜ ਸਿੰਘ ਨੇ ਕਿਹਾ ਕਿ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਘਰ ਇਸੇ ਸੜਕ ’ਤੇ ਪਿੰਡ ਬਹਾਦਰਗੜ੍ਹ ਵਿਖੇ ਹੈ, ਇਸ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਸਥਿਤ ਸਕੱਤਰੇਤ ’ਚ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਵੀ ਰੋਜ਼ਾਨਾ ਇਸ ਸੜਕ ਤੋਂ ਗੁਜ਼ਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੇ ਹਨ? ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਬੰਧਿਤ ਸੜਕ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਸੀ ਪਠਾਣਾਂ-ਫ਼ਤਹਿਗੜ੍ਹ ਸਾਹਿਬ ਮੇਨ ਰੋਡ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤੇ ਡੂੰਘੇ ਟੋਇਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇ। ਇਸ ਸੰਬੰਧੀ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
Ad Position 22
No active advertisement
ਪਿਛਲੀ ਖ਼ਬਰ ਭਾਈ ਬਲਦੇਵ ਸਿੰਘ ਵਡਾਲਾ ਦੇ ਯਤਨਾ ਸਦਕਾ ਮੁੱਖ ਮੰਤਰੀ ਨੇ ਰਾਜਪਾਲ ਨੂੰ ਭਾਈ ਹਵਾਰਾ ਦੀ ਪੈਰੋਲ ਸੰਬੰਧੀ ਚਿੱਠੀ ਲਿਖੀ-ਭਾਈ... ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਮੈਡੀਕੇਅਰ ਟਰੱਸਟ ਨੇ ਤੀਜ ਤਿਉਹਾਰ ਮਨਾਇਆ
Ad Position 24