ਭਾਈ ਬਲਦੇਵ ਸਿੰਘ ਵਡਾਲਾ ਦੇ ਯਤਨਾ ਸਦਕਾ ਮੁੱਖ ਮੰਤਰੀ ਨੇ ਰਾਜਪਾਲ ਨੂੰ ਭਾਈ ਹਵਾਰਾ ਦੀ ਪੈਰੋਲ ਸੰਬੰਧੀ ਚਿੱਠੀ ਲਿਖੀ-ਭਾਈ ਸਿੱਧੂਪੁਰ
ਖਮਾਣੋਂ, 9 ਅਗਸਤ (ਮਨਮੋਹਣ ਸਿੰਘ ਕਲੇਰ)-ਭਾਈ ਜਗਤਾਰ ਸਿੰਘ ਹਵਾਰਾ ਦੇ ਬਚਪਨ ਦੇ ਸਾਥੀ ਤੇ ਪਰਿਵਾਰ ਦੇ ਨੇੜਲੇ ਭਾਈ ਜਸਵੰਤ ਸਿੰਘ ਸਿੱਧੂਪੁਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਖਮਾਣੋਂ ਦੇ ਐਡਵੋਕੇਟ ਸੁਖਵੀਰ ਸਿੰਘ ਭੰਗੂ ਦੇ ਚੈਂਬਰ ਵਿਚ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਸੀ। ਜਿਸ ’ਤੇ ਹਵਾਰਾ ਨੇ ਭਾਈ ਵਡਾਲਾ ਨੂੰ ਦੱਸਿਆ ਕਿ ਬਿਮਾਰ ਮਾਤਾ ਨੂੰ ਮਿਲਣਾ ਉਨ੍ਹਾਂ ਦਾ ਕਾਨੂੰਨੀ ਹੱਕ ਹੈ ਅਤੇ ਉਨ੍ਹਾਂ ਨੂੰ ਇਹ ਮਾਮਲਾ ਗ੍ਰਹਿ ਵਿਭਾਗ ਕੋਲ ਉਠਾਉਣਾ ਚਾਹੀਦਾ ਹੈ ਉਪਰੰਤ ਭਾਈ ਬਲਦੇਵ ਸਿੰਘ ਵਡਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਸਾਰੀ ਗੱਲਬਾਤ ਦੱਸੀ।
ਖਮਾਣੋਂ, 9 ਅਗਸਤ (ਮਨਮੋਹਣ ਸਿੰਘ ਕਲੇਰ)-ਭਾਈ ਜਗਤਾਰ ਸਿੰਘ ਹਵਾਰਾ ਦੇ ਬਚਪਨ ਦੇ ਸਾਥੀ ਤੇ ਪਰਿਵਾਰ ਦੇ ਨੇੜਲੇ ਭਾਈ ਜਸਵੰਤ ਸਿੰਘ ਸਿੱਧੂਪੁਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਖਮਾਣੋਂ ਦੇ ਐਡਵੋਕੇਟ ਸੁਖਵੀਰ ਸਿੰਘ ਭੰਗੂ ਦੇ ਚੈਂਬਰ ਵਿਚ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਸੀ। ਜਿਸ ’ਤੇ ਹਵਾਰਾ ਨੇ ਭਾਈ ਵਡਾਲਾ ਨੂੰ ਦੱਸਿਆ ਕਿ ਬਿਮਾਰ ਮਾਤਾ ਨੂੰ ਮਿਲਣਾ ਉਨ੍ਹਾਂ ਦਾ ਕਾਨੂੰਨੀ ਹੱਕ ਹੈ ਅਤੇ ਉਨ੍ਹਾਂ ਨੂੰ ਇਹ ਮਾਮਲਾ ਗ੍ਰਹਿ ਵਿਭਾਗ ਕੋਲ ਉਠਾਉਣਾ ਚਾਹੀਦਾ ਹੈ ਉਪਰੰਤ ਭਾਈ ਬਲਦੇਵ ਸਿੰਘ ਵਡਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਸਾਰੀ ਗੱਲਬਾਤ ਦੱਸੀ। ਸਿੱਧੂਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੀ ਗੱਲ ਸੁਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਉਹ ਇਹ ਮਾਮਲਾ ਪੰਜਾਬ ਰਾਜਪਾਲ ਕੋਲ ਉਠਾਉਣਗੇ ਅਤੇ ਚਿੱਠੀ ਲਿਖ ਕੇ ਭਾਈ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕਰਨਗੇ। ਇਸ ਦੇ ਨਾਲ ਹੀ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਇਹ ਮਾਮਲਾ ਉਠਾਉਣਗੇ। ਜਿਸ ਮਗਰੋਂ ਮੁੱਖ ਮੰਤਰੀ ਨੇ 8 ਅਗਸਤ ਨੂੰ ਰਾਜਪਾਲ ਪੰਜਾਬ ਨੂੰ ਚਿੱਠੀ ਲਿਖ ਦਿੱਤੀ ਹੈ। ਭਾਈ ਜਸਵੰਤ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਹੁਣ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦੀ ਆਸ ਬਣ ਗਈ ਹੈ ਅਤੇ ਉਹ ਆਪਣੀ ਬਿਮਾਰ ਮਾਤਾ ਨੂੰ ਪਿੰਡ ਆ ਕੇ ਮਿਲ ਸਕਣਗੇ। ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਪਰਿਵਾਰ ਦੇ ਗ੍ਰਹਿ ਵਿਖੇ ਮਾਤਾ ਦੀ ਤੰਦਰੁਸਤੀ ਲਈ ਸ੍ਰੀ ਸਹਿਜ ਪਾਠ ਸਾਹਿਬ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਕਲਾਂ ਸਮੇਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਬਠਿੰਡਾ, ਤਰਨ ਤਾਰਨ, ਰੋਪੜ, ਚਮਕੌਰ ਸਾਹਿਬ ਅਤੇ ਹੋਰ ਕਈ ਇਲਾਕਿਆਂ ਦੀਆਂ ਕੋਈ 150 ਤੋਂ ਵੱਧ ਪੰਚਾਇਤਾਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਲਈ ਮਤੇ ਪਾ ਚੁੱਕੀਆਂ ਹਨ।