ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਗੋਲਡੀ ਅਕੌਤ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ
ਭੁੱਨਰਹੇੜੀ, 10 ਅਗਸਤ (ਧਨਵੰਤ ਸਿੰਘ)-ਹਲਕਾ ਸਨੌਰ ਵਿਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਯੂਥ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਗੋਲਡੀ ਅਕੌਤ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਇੰਦਰਜੀਤ ਸਿੰਘ ਗੋਲਡੀ ਅਕੌਤ ਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।
ਭੁੱਨਰਹੇੜੀ, 10 ਅਗਸਤ (ਧਨਵੰਤ ਸਿੰਘ)-ਹਲਕਾ ਸਨੌਰ ਵਿਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਯੂਥ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਗੋਲਡੀ ਅਕੌਤ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਇੰਦਰਜੀਤ ਸਿੰਘ ਗੋਲਡੀ ਅਕੌਤ ਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਪਾਰਟੀ ਵਿਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜਾਂ ਹੋ ਰਹੇ ਹਨ। ਲੋਕ-ਪੱਖੀ ਨੀਤੀਆਂ ਦੇ ਫਲਸਰੂਪ ਆਮ ਆਦਮੀ ਪਾਰਟੀ ਹੋਰ ਪ੍ਰਫੂਲਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਗੋਲਡੀ ਵਰਗੇ ਮਿਹਨਤੀ ਅਤੇ ਲੋਕਪ੍ਰਿਯ ਆਗੂ ਦੇ ਸ਼ਾਮਿਲ ਹੋਣ ਨਾਲ ਹਲਕਾ ਸਨੌਰ ਵਿਚ ਪਾਰਟੀ ਨੂੰ ਹੋਰ ਬਲ ਮਿਲਿਆ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਚੇਅਰਮੈਨ ਚਰਨਜੀਤ ਸਿੰਘ ਨੈਣਾ, ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ, ਸਰਪੰਚ ਬਲਵਿੰਦਰ ਸਿੰਘ ਅਕੌਤ, ਰੁਪਿੰਦਰ ਸੋਹੀ ਤੇ ਸਰਪੰਚ ਹਰਬੰਸ ਸਿੰਘ ਨੈਣਾਂ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਏ। ‘ਆਪ’ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਇੰਦਰਜੀਤ ਸਿੰਘ ਗੋਲਡੀ ਤੋਂ ਇਲਾਵਾ ਭੁਪਿੰਦਰ ਸਿੰਘ, ਕਮਲਜੀਤ ਸਿੰਘ, ਚਰਨਜੀਤ ਕੌਰ, ਕਰਮਜੀਤ ਸਿੰਘ, ਉੱਧਮ ਸਿੰਘ, ਸਤਨਾਮ ਸਿੰਘ, ਕਰਮਜੀਤ ਕੌਰ, ਬਲਜੀਤ ਕੌਰ, ਅਮਰੀਕ ਸਿੰਘ, ਰਣਜੋਧ ਸਿੰਘ, ਸੁਖਵੀਰ ਸਿੰਘ, ਸੋਨੀ ਢੋਟ, ਕਰਨਪ੍ਰੀਤ ਸਿੰਘ ਸ਼ਾਮਿਲ ਹੋਏ।