11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਨੇ ਫਲਦਾਰ ਤੇ ਛਾਂਦਾਰ ਬੂਟੇ ਲਗਾਏ

ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਤੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਵਲੋਂ ਬੂਟੇ ਲਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਦਫ਼ਤਰ ਦੇ ਪਾਰਕਾਂ ਤੇ ਖਾਲੀ ਥਾਵਾਂ ’ਤੇ ਵੱਡੀ ਗਿਣਤੀ ਵਿਚ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 11-08-2026
ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਤੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਵਲੋਂ ਬੂਟੇ ਲਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਦਫ਼ਤਰ ਦੇ ਪਾਰਕਾਂ ਤੇ ਖਾਲੀ ਥਾਵਾਂ ’ਤੇ ਵੱਡੀ ਗਿਣਤੀ ਵਿਚ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੁਹਿੰਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਅਸ਼ਵਨੀ ਕੁਮਾਰ, ਹਰਿੰਦਰ ਸਿੰਘ ਢੀਂਡਸਾ, ਗੁਰਤੇਜ ਸਿੰਘ ਸਿੱਧੂ ਤੇ ਤੇਜਿੰਦਰ ਸਿੰਘ ਕਾਲੇਕਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਾਰੇ ਆਗੂਆਂ ਤੇ ਦਫ਼ਤਰੀ ਸਟਾਫ਼ ਨੇ ਮਿਲ ਕੇ ਆਪਣੇ ਹੱਥੀਂ ਬੂਟੇ ਲਗਾਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦੀ ਵੀ ਜ਼ਿੰਮੇਵਾਰੀ ਲਈ। ਇਸ ਮੌਕੇ ਤੇਜਿੰਦਰ ਸਿੰਘ ਕਾਲੇਕਾ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਤੇ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਧਰਤੀ ਨੂੰ ਹਰੀ-ਭਰੀ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਬੂਟੇ ਲਗਾਉਣ ਤੋਂ ਬਾਅਦ ਹੋਈ ਵਿਸ਼ੇਸ਼ ਬੈਠਕ ਵਿਚ ਕਰਮਚਾਰੀਆਂ ਨੇ ਦਫ਼ਤਰੀ ਕੰਮਕਾਜ ਤੇ ਵਾਤਾਵਰਨ ਦੀ ਸਾਂਭ-ਸੰਭਾਲ ਬਾਰੇ ਵਿਚਾਰ-ਚਰਚਾ ਕੀਤੀ। ਆਗੂਆਂ ਨੇ ਦੱਸਿਆ ਕਿ ਦਫ਼ਤਰਾਂ ਦੇ ਅੰਦਰ ਹਰਿਆਲੀ ਹੋਣ ਨਾਲ ਕੰਮ ਕਰਨ ਦਾ ਮਾਹੌਲ ਵੀ ਸਕਾਰਾਤਮਕ ਬਣਦਾ ਹੈ। ਅੱਜ ਅਸੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਵਿਖੇ ਵਾਤਾਵਰਨ ਦੀ ਸ਼ੁੱਧਤਾ ਤੇ ਸੁੰਦਰੀਕਰਨ ਲਈ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਹਨ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਹੈ। ਇਸ ਮੌਕੇ ਸਮੂਹ ਕਰਮਚਾਰੀਆਂ ਨੇ ਇਸ ਨੇਕ ਕੰਮ ਦੀ ਭਰਪੂਰ ਸ਼ਲਾਘਾ ਕੀਤੀ ਤੇ ਪ੍ਰਣ ਲਿਆ ਕਿ ਲਗਾਏ ਗਏ ਇਨ੍ਹਾਂ ਬੂਟਿਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਘਟਨਾ : ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਐਸ. ਸੀ./ਐਸ. ਟੀ. ਐਕਟ ਤਹਿਤ ਹੋਵੇ ਸਖ਼ਤ ਕਾਰਵਾਈ-ਦਰਸ਼ਨ ਮੈਣ, ਅਜੈਬ ਬਠੋਈ, ਦੀਪ... ਅਗਲੀ ਖ਼ਬਰ ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਗੋਲਡੀ ਅਕੌਤ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ
Ad Position 24