ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਸਨੌਰ ਬਣੇ ਕੌਮੀ ਮੀਤ ਪ੍ਰਧਾਨ
ਸਨੌਰ, 10 ਅਗਸਤ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸੀਨੀਅਰ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਜਥੇਬੰਦਕ ਵਿਸਥਾਰ ਦੌਰਾਨ ਹਰ ਵਰਗ ਨੂੰ ਯੋਗ ਨੁਮਾਇੰਦਗੀ ਦਿੰਦਿਆਂ ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਸਨੌਰ ਦੀਆਂ ਪਾਰਟੀ ਪ੍ਰਤੀ ਪ੍ਰਮੁੱਖ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਰਾਜਸੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸਨੌਰ, 10 ਅਗਸਤ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸੀਨੀਅਰ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਜਥੇਬੰਦਕ ਵਿਸਥਾਰ ਦੌਰਾਨ ਹਰ ਵਰਗ ਨੂੰ ਯੋਗ ਨੁਮਾਇੰਦਗੀ ਦਿੰਦਿਆਂ ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਸਨੌਰ ਦੀਆਂ ਪਾਰਟੀ ਪ੍ਰਤੀ ਪ੍ਰਮੁੱਖ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਰਾਜਸੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕਾ ਸਨੌਰ ਦੇ ਅਕਾਲੀ ਵਰਕਰਾਂ ਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਇਲਾਕੇ ਦੇ ਅਕਾਲੀ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਪਣੀ ਇਸ ਮਹੱਤਵਪੂਰਨ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿ੍ਸ਼ਨ ਸਿੰਘ ਸਨੌਰ ਨੇ ਆਖਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਦੇ ਬਹੁਤ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਵਿਸ਼ਵਾਸ ਜਤਾਉਂਦਿਆਂ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕ੍ਰਿਸ਼ਨ ਸਿੰਘ ਸਨੌਰ ਨੇ ਦੁਹਰਾਇਆ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ, ਸਨੌਰ ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰਕੇ ਮਿਹਨਤ ਕਰਦੇ ਰਹਿਣਗੇ।