10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤੇ 48 ਤਗਮੇ

ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

Ad Position 21
No active advertisement
ਅਜੀਤ ਡੈਸਕ 11-08-2026
ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। 70ਵੀਂ ਜ਼ੋਨਲ ਚੈਂਪੀਅਨਸ਼ਿਪ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਕੁੱਲ 48 ਤਗਮੇ ਹਾਸਿਲ ਕੀਤੇ, ਜਿਨ੍ਹਾਂ ਵਿਚ 35 ਸੋਨ ਤਗਮੇ, 9 ਚਾਂਦੀ ਦੇ ਤਗਮੇ ਤੇ 4 ਕਾਂਸੀ ਦੇ ਤਗਮੇ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਇਸ ਖੇਡ ਮੁਕਾਬਲੇ ਵਿਚ ਭੁਨਰਹੇੜੀ ਜ਼ੋਨ ਦੇ ਅਨੇਕ ਪ੍ਰਾਈਵੇਟ ਤੇ ਸਰਕਾਰੀ ਸਕੂਲ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ| ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਇਨ੍ਹਾਂ ਜੇਤੂ ਖਿਡਾਰੀਆਂ ਦੀ ਚੋਣ ਆਉਣ ਵਾਲੀ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਲਈ ਹੋ ਗਈ ਹੈ। ਇਸ ਖ਼ੁਸ਼ੀ ਦੇ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਜ਼ੋਨਲ ਚੈਂਪੀਅਨਸ਼ਿਪ ਵਿਚ ਇੰਨੇ ਵੱਡੇ ਪੱਧਰ ‘ਤੇ ਤਗਮੇ ਜਿੱਤਣਾ ਬੱਚਿਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਸਮੂਹ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਕੂਲ ਵਲੋਂ ਖਿਡਾਰੀਆਂ ਨੂੰ ਹਮੇਸ਼ਾ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਰਹਿਣਗੀਆਂ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ. ਪੀ. ਈ. ਜਸਵੰਤ ਸਿੰਘ ਦੀ ਯੋਗ ਅਗਵਾਈ ਅਤੇ ਮਿਹਨਤ ਦੀ ਉਚੇਚੇ ਤੌਰ ‘ਤੇ ਸ਼ਲਾਘਾ ਕੀਤੀ ਅਤੇ ਆਉਣ ਵਾਲੀ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਵਿਚ ਵੀ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਟੂਰਨਾਮੈਂਟ ’ਚ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਾਬਕਾ ਪੰਚ ਹਰੀ ਸਿੰਘ ਕੰ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਸਨੌਰ ਬਣੇ ਕੌਮੀ ਮੀਤ ਪ੍ਰਧਾਨ
Ad Position 24