10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਬਾਹਰ ਦਿੱਤਾ ਧਰਨਾ

ਪਟਿਆਲਾ, 10 ਅਗਸਤ (ਗੁਰਵਿੰਦਰ ਸਿੰਘ ਔਲਖ)-ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਪਟਿਆਲਾ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਖ਼ਰਾਬ ਮੌਸਮ ਤੇ ਵਰ੍ਹਦੇ ਮੀਂਹ ਦੇ ਬਾਵਜੂਦ ਵਿਸ਼ਾਲ ਰੋਸ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ।

Ad Position 21
No active advertisement
ਅਜੀਤ ਡੈਸਕ 11-08-2026
ਪਟਿਆਲਾ, 10 ਅਗਸਤ (ਗੁਰਵਿੰਦਰ ਸਿੰਘ ਔਲਖ)-ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਪਟਿਆਲਾ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਖ਼ਰਾਬ ਮੌਸਮ ਤੇ ਵਰ੍ਹਦੇ ਮੀਂਹ ਦੇ ਬਾਵਜੂਦ ਵਿਸ਼ਾਲ ਰੋਸ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਾਂ ਨੇ ਮੰਗ ਕੀਤੀ ਕਿ ਅਮਰੀਕਾ ਨਾਲ ਕਰ-ਮੁਕਤ ਸਮਝੌਤਾ ਰੱਦ ਕੀਤਾ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਨਰੇਗਾ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਮਜ਼ਦੂਰਾਂ ਨਾਲ ਸੰਬੰਧਿਤ ਲੇਬਰ ਕੋਡ ਰੱਦ ਕਰਨ, ਬਿਜਲੀ ਬਿੱਲ ਅਤੇ ਬੀਜ ਬਿੱਲ ਰੱਦ ਕਰਨ ਦੀ ਵੀ ਮੰਗ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਪਰ ਲਗਾਤਾਰ ਵਧ ਰਹੀਆਂ ਮੁਸ਼ਕਿਲਾਂ ਕਾਰਨ ਦੋਵੇਂ ਵਰਗ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ। ਸਰਕਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਇਨ੍ਹਾਂ ਦਾ ਢੁਕਵਾਂ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਬੂਟਾ ਸਿੰਘ ਸ਼ਾਦੀਪੁਰ, ਦਰਸ਼ਨ ਸਿੰਘ ਬੇਲੂਮਾਜਰਾ, ਬਲਰਾਜ ਜੋਸ਼ੀ, ਜਗਮੇਲ ਸਿੰਘ ਸੁਧੇਵਾਲ, ਹਰਬੰਸ ਸਿੰਘ ਦਦਹੇੜਾ, ਬਿ੍ਜ ਲਾਲ ਬਠੌਣੀਆ, ਇਕਬਾਲ ਸਿੰਘ ਮੰਡੌਲੀ, ਗੁਰਚਰਨ ਸਿੰਘ, ਅਵਤਾਰ ਸਿੰਘ ਕੌਰਜੀਵਾਲਾ, ਨਿਰਮਲ ਸਿੰਘ ਧਾਲੀਵਾਲ, ਜਸਵਿੰਦਰ ਸੌਜਾ, ਅਮਰਜੀਤ ਘਨੌਰ, ਗੁਰਜੰਟ ਸਿੰਘ ਸੀਂਬੜੋ ਤੇ ਗੁਰਚਰਨ ਸਿੰਘ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਜਗਪਾਲ ਸਿੰਘ ਸੰਧੂ ਨੇ ਚਲਾਈ। ਧਰਨੇ ਦੀ ਸਮਾਪਤੀ ਉਪਰੰਤ ਪ੍ਰਸ਼ਾਸਨ ਰਾਹੀਂ ਮੰਗ-ਪੱਤਰ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਨੂੰ ਭੇਜਿਆ ਗਿਆ। ਇਸ ਮੌਕੇ ਦਲਜਿੰਦਰ ਸਿੰਘ, ਨਰਿੰਦਰ ਸਿੰਘ ਲੇਹਲਾ, ਸੁਖਵਿੰਦਰ ਸਿੰਘ ਲਾਲੀ, ਸੁਖਮੰਦਰ ਸਿੰਘ ਬਾਰਨ, ਧੰਨਾ ਸਿੰਘ ਦੌਣ ਕਲਾਂ, ਕਰਮਜੀਤ ਸਿੰਘ, ਵਿਜੇ ਦੇਵ ਸਮੇਤ ਹੋਰ ਕਿਸਾਨ ਤੇ ਮਜ਼ਦੂਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਪ੍ਰੀਤ ਨੂੰ ਨਗਰ ਕੌਂਸਲ ਨਾਭਾ ਦਾ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਖੁਸ਼-ਹਰਚੰਦ ਸਿੰਘ ਬਰਸਟ
Ad Position 24