10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਾਵਰਕਾਮ ਆਊਟ-ਸੋਰਸਿੰਗ ਠੇਕਾ ਕਾਮਿਆਂ ਵਲੋਂ ਪਿਛਲੇ 5 ਦਿਨਾਂ ਤੋਂ ਧਰਨਾ ਜਾਰੀ ਪਾਵਰਕਾਮ ਦੇ ਮੁੱਖ ਦਫਤਰ ਪਟਿਆਲਾ ਵਿਖ਼ੇ ਪਰਿਵਾਰਾਂ ਸਮੇਤ ਦਿੱਤਾ ਧਰਨਾ

ਪਟਿਆਲਾ, 10 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਐਨ. ਸੀ.

Ad Position 21
No active advertisement
ਅਜੀਤ ਡੈਸਕ 11-08-2026
ਪਟਿਆਲਾ, 10 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਐਨ. ਸੀ. ਸੀ., ਸੀ. ਆਰ. ਸੀ., ਪੈਸਕੋ ਮੀਟਰ ਰੀਡਰ ਤੇ ਸਟੋਰਾਂ ਦੇ ਕਾਮਿਆਂ ਵਲੋਂ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਲਗਾਤਾਰ ਪੰਜਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਮੌਕੇ ਆਊਟ-ਸੋਰਸਿੰਗ ਕਾਮਿਆਂ ਨੇ ਪਰਿਵਾਰਾਂ ਸਮੇਤ ਆਕਾਸ਼ ਗੂੰਜਾਊ ਨਾਅਰੇ ਮਾਰਦਿਆਂ ਸ਼ਹਿਰ ਵਿਚ ਮੁਜ਼ਾਹਰਾ ਕੀਤਾ। ਠੇਕਾਦਾਰਾਂ ਵਿਚੋਂ ਸੀ. ਆਰ. ਸੀ. ਤੋਂ ਬਲਵਿਦਰ ਸਿੰਘ, ਪੈਸਕੋ ਸੰਦੀਪ ਖੱਤਰੀ, ਮੀਟਰ ਰੀਡਰ ਲਖਵਿੰਦਰ ਸਿੰਘ, ਸਟੋਰਾਂ ਤੋਂ ਸੰਦੀਪ ਨਾਭਾ ਨੇ ਵਿਚਾਰ ਰੱਖਦੇ ਹੋਏ ਕਿਹਾ ਕਿ ਸਾਮਰਾਜੀ ਦਿਸ਼ਾ ਨਿਰਦੇਸਤ ਆਰਥਿਕ ਤੇ ਸਨਅਤੀ ਨੀਤੀਆਂ ਨੂੰ ਲਾਗੂ ਕਰਦਿਆਂ ਕੇਦਰ ਤੇ ਪੰਜਾਬ ਸਰਕਾਰ ਵਲੋਂ ਆਰਥਿਕ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵਲੋਂ ਪਹਿਲਾਂ ਕੀਤੀ ਜਾਂਦੀ ਲੁੱਟ ’ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ। ਲੋਕ ਇਨ੍ਹਾਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵਲੋਂ ਬਿਜਲੀ ਐਕਟ 2 003 ਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦੇ ਨਿਜੀਕਰਣ ਦਾ ਹੱਲਾ ਤੇਜ਼ ਕੀਤਾ ਹੋਇਆ ਹੈ, ਪੱਕੀ ਭਰਤੀ ਦੀ ਥਾਂ ਆਊਟਸੋਰਸਡ ਠੇਕਾ ਭਰਤੀ ਲਾਗੂ ਕੀਤੀ ਗਈ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਆਊਟਸੋਰਸਡ ਐਨ. ਸੀ. ਸੀ., ਸੀ. ਆਰ. ਸੀ., ਪੈਸਕੋ ਦਫ਼ਤਰੀ, ਸੇਵਾਦਾਰ, ਸਟੋਰ ’ਚ ਕੰਮ ਕਰਦੇ ਕਾਮੇ, ਮੀਟਰ ਰੀਡਰ ਸਮੇਤ ਸੁਪਰਵਾਈਜਰ ਠੇਕਾ ਕਾਮਿਆਂ ਨੂੰ ਬਿਨਾਂ ਸ਼ਰਤ ਵਿਭਾਗ ਵਿੱਚ ਸ਼ਾਮਿਲ ਕੀਤਾ ਜਾਵੇ, 1948 ਐਕਟ ਮੁਤਾਬਕ ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਲਾਗੂ ਕੀਤੀ ਜਾਵੇ ਅਤੇ ਨਾਲ ਹੀ ਹਾਦਸਾ ਪੀੜਤ ਲਈ ਪੱਕੀ ਨੌਕਰੀ ਪੱਕੀ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ, ਠੇਕਾ ਕਾਮਿਆਂ ਦੇ ਨਾਲ ਕੰਪਨੀਆਂ ਵਲੋਂ ਕੀਤੇ ਗਏ ਘਪਲੇ ਦਾ ਪੁਰਾਣਾ ਪਿਆ ਬਕਾਇਆ ਏਰੀਆ ਜਾਰੀ ਕਰਵਾਇਆ ਜਾਵੇ, ਦਰਜ ਮੰਗਾਂ ਦਾ ਹੱਲ ਕੀਤਾ ਜਾਵੇ। ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਜਥੇਬੰਦੀਆਂ ਵਲੋਂ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ।
Ad Position 22
No active advertisement
ਪਿਛਲੀ ਖ਼ਬਰ 70ਵੀਂ ਜ਼ੋਨਲ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਮਾਤਾ ਗੁਜਰੀ ਸਕੂਲ ਨੇ ਹਾਸਿਲ ਕੀਤਾ ਓਵਰਆਲ ਪਹਿਲਾ ਸਥਾਨ ਅਗਲੀ ਖ਼ਬਰ ਹਰਪ੍ਰੀਤ ਸਿੰਘ ਪ੍ਰੀਤ ਨੂੰ ਨਗਰ ਕੌਂਸਲ ਨਾਭਾ ਦਾ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨ
Ad Position 24